ਪੰਜਾਬੀ ਯੂਨੀਵਰਸਿਟੀ ਵੱਲੋਂ ਡਾ. ਅਸ਼ੋਕ ਕੁਮਾਰ ਮਲਿਕ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਨਿਯੁਕਤ
ਪਟਿਆਲਾ /29 ਮਈ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਡਾ. ਅਸ਼ੋਕ ਕੁਮਾਰ ਮਲਿਕ ਨੂੰ ਅਗਲੇ ਆਦੇਸ਼ਾਂ ਤਕ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਵੱਲੋਂ ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ ਵਿਚ ਕੀਤੀ ਗਈ ਹੈ। ਡਾ. ਮਲਿਕ ਰਸਾਇਣ ਵਿਭਾਗ ਦੇ ਮੁਖੀ ਹਨ।
ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਰਸਮ ਸਮੇਂ ਵਧਾਈ ਦਿੰਦਿਆਂ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ ਨੇ ਕਿਹਾ ਕਿ ਇਹ ਇਕ ਅਹਿਮ ਜਿ਼ੰਮੇਵਾਰੀ ਹੈ ਜਿਸ ਨੂੰ ਡਾ. ਮਲਿਕ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੇ ਜਾਣ, ਵਖ-ਵਖ ਅਕਾਦਮਿਕ ਪ੍ਰਾਜੈਕਟ ਉਲੀਕੇ ਜਾਣ ਆਦਿ ਦੀਆਂ ਅਹਿਮ ਜਿ਼ੰਮੇਵਾਰੀਆਂ ਇਸ ਦਫਤਰ ਵੱਲੋਂ ਹੀ ਨਿਭਾਈਆਂ ਜਾਂਦੀਆਂ ਹਨ।
