ਪੰਜਾਬੀ ਸਾਹਿਤ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਵੱਲੋਂ ਉੱਘੇ ਸ਼ਾਇਰ ਹਰਮੀਤ ਵਿਦਿਆਰਥੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ

243

ਪੰਜਾਬੀ ਸਾਹਿਤ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਵੱਲੋਂ ਉੱਘੇ ਸ਼ਾਇਰ ਹਰਮੀਤ ਵਿਦਿਆਰਥੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ

ਪਟਿਆਲਾ /27 ਜੁਲਾਈ, 2023

ਅੱਜ ਮਿਤੀ 27-07-2023 ਨੂੰ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਦੇ ਉੱਘੇ ਸ਼ਾਇਰ  ਹਰਮੀਤ ਵਿਦਿਆਰਥੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ।

ਸਮਾਗਮ ਦੇ ਸ਼ੁਰੂਆਤੀ ਦੌਰ ਵਿੱਚ ਵਿਭਾਗ ਦੇ ਮੁਖੀ ਡਾ. ਪਰਮੀਤ ਕੌਰ ਵੱਲੋਂ  ਹਰਮੀਤ ਵਿਦਿਆਰਥੀ ਜੀ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਵਿਭਾਗ ਦੇ ਅਧਿਆਪਕ ਡਾ. ਮੋਹਨ ਤਿਆਗੀ ਵੱਲੋਂ ਹਰਮੀਤ ਵਿਦਿਆਰਥੀ ਦੀ ਸਖ਼ਸ਼ੀਅਤ ਅਤੇ ਕਾਵਿ ਸੰਸਾਰ ਬਾਰੇ ਵਿਦਿਆਰਥੀਆਂ ਨਾਲ ਸੰਖੇਪ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਤੋਂ ਬਾਅਦ ਹਰਮੀਤ ਵਿਦਿਆਰਥੀ ਨੇ ਆਪਣੀ ਨਵੀਂ ਕਾਵਿ ਪੁਸਤਕ ‘ਜ਼ਰਦ ਰੁੱਤ ਦਾ ਹਲਫ਼ੀਆ ਬਿਆਨ’ ਵਿੱਚੋਂ ਕੁੱਝ ਨਜ਼ਮਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਕਾਵਿ ਸਫ਼ਰ ਬਾਰੇ ਵੀ ਕੁਝ ਅਨੁਭਵ ਤੇ ਯਾਦਾਂ ਸਾਂਝੀਆਂ ਕੀਤੀਆਂ।

ਪੰਜਾਬੀ ਸਾਹਿਤ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਵੱਲੋਂ ਉੱਘੇ ਸ਼ਾਇਰ ਹਰਮੀਤ ਵਿਦਿਆਰਥੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ

ਇਸੇ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਹਰਮੀਤ ਵਿਦਿਆਰਥੀ ਨੂੰ ਉਨ੍ਹਾਂ ਦੀ ਕਾਵਿ ਸਿਰਜਣਾ ਸਬੰਧੀ ਕੁਝ ਮਹੱਤਵਪੂਰਨ ਸਵਾਲ ਵੀ ਪੁੱਛੇ ਗਏ। ਸਮਾਗਮ ਦੇ ਅੰਤ ਵਿੱਚ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਹਰਮੀਤ ਵਿਦਿਆਰਥੀ ਜੀ ਨੂੰ ਵਿਭਾਗ ਦੀਆਂ ਕਿਤਾਬਾਂ ਦਾ ਇੱਕ ਸੈੱਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਭਾਗ ਦੇ ਅਧਿਆਪਕ ਡਾ. ਜਸਵੀਰ ਕੌਰ, ਡਾ. ਵੀਰਪਾਲ ਕੌਰ, ਸ਼ਾਇਰ ਗੁਰਜੰਟ ਰਾਜੇਆਣਾ ਅਤੇ ਵੱਡੀ ਗਿਣਤੀ ਵਿੱਚ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ।

ਇਹ ਸਮਾਗਮ ਬਹੁਤ ਹੀ ਗਿਆਨ ਭਰਪੂਰ ਅਤੇ ਯਾਦਗਾਰੀ ਹੋ ਨਿੱਬੜਿਆ। ਵਿਭਾਗ ਦੇ ਮੁਖੀ ਡਾ. ਪਰਮੀਤ ਕੌਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਅਜਿਹੇ ਸਮਾਗਮ ਲੜੀਵਾਰ ਢੰਗ ਨਾਲ ਕਰਵਾਏ ਜਾਣਗੇ।