ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਰਿੰਦਰ ਢਿੱਲੋਂ ਦੇ ਘਰ ਪਹੁੰਚਣ ’ਤੇ ਭਰਵਾਂ ਸਵਾਗਤ

226

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਰਿੰਦਰ ਢਿੱਲੋਂ ਦੇ ਘਰ ਪਹੁੰਚਣ ’ਤੇ ਭਰਵਾਂ ਸਵਾਗਤ

ਬਹਾਦਰਜੀਤ ਸਿੰਘ /ਰੂਪਨਗਰ, 21 ਅਪ੍ਰੈਲ,2022
ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰੰਗ  ਰੂਪਨਗਰ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ ਧਾਨ ਬਰਿੰਦਰ ਸਿੰਘ ਢਿੱਲੋਂ ਦੀ ਰਿਹਾਇਸ਼ ਵਿਖੇ ਪਹੁੰਚੇ। ਇੱਥੇ ਪਹੁੰਚਣ ਤੇ ਰਾਜਾ ਵੜਿੰਗ ਦਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਤੇ ਸਮੂਹ ਕੌਂਸਲਰਾਂ ਨੇ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਪੁਲਿਸ ਮਾਮਲੇ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਾ ਹਾਈਕਮਾਨ ਨੂੰ ਨੋਟਿਸ ਲੈਣੀ ਚਾਹੀਦਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ ਧਾਨ ਸੁਨੀਲ ਜਾਖੜਵਲੋਂ ਅਨੁਸ਼ਾਸਨ ਕਮੇਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਨਾ ਦੇਣ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਇਸ ਬਾਰੇ ਹਾਈਕਮਾਨ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਰਿੰਦਰ ਢਿੱਲੋਂ ਦੇ ਘਰ ਪਹੁੰਚਣ ’ਤੇ ਭਰਵਾਂ ਸਵਾਗਤ

ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਂਗਰਸੀ ਆਗੂ ਪਾਰਟੀ ਵਿਰੋਧੀ ਕੰਮ ਕਰਦਾ ਹੈ, ਚਾਹੇ ਉਹ ਖੁਦ ਰਾਜਾ ਵੜਿੰਗ ਕਿਉਂ ਨਾ ਹੋਵੇ, ਉਸ ਨੂੰ ਬਾਹਰ ਦਾ ਰਾਸਤਾ ਦਿਖਾਇਆ ਜਾਵੇਗਾ। ਪਾਰਟੀ ਵਿਚ ਸਮੂਹ ਕਾਂਗਰਸ ਆਗੂਆਂ ਨੂੰ ਇਕਜੁਟ ਕਰਨ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ  ਨੇ ਪੰਜਾਬ ਸਰਕਾਰ ਵਲੋਂ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਤੇ ਦਰਜ ਮਾਮਲੇ ਬਾਰੇ ਕਿਹਾ ਕਿ ਪੰਜਾਬ ਸਰਕਾਰ ਝੂਠੇ ਪਰਚੇ ਦਰਜ ਕਰ ਰਹੀ ਹੈ, ਜਿਸ ਦਾ ਉਹ ਸਖਤ ਵਿਰੋਧ ਕਰਦੇ ਹਨ।

ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ ਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹ ਕਿ ਉਹ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਦੇ ਖਿਲਾਫ ਦਰਜ ਝੂਠੇ ਪਰਚੇ ਦੀ ਨਿੰਦਾ ਕਰਦੇ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਜਾਵੇਗਾ।

ਇਸ ਮੌਕੇ ਨਗਰ ਕੌਂਸਲ ਦੇ  ਸੀਨੀਅਰ ਮੀਤ ਪ ਧਾਨ ਰਾਜੇਸ਼ ਕੁਮਾਰ, ਮੀਤ ਪ ਧਾਨ ਪੂਨਮ ਕੱਕੜ ਕੌਂਸਲਰ ਅਮਰਜੀਤ ਸਿੰਘ ਜੌਲੀ, ਕੌਂਸਲਰ ਮੋਹਿਤ ਸ਼ਰਮਾ, ਕੌਂਸਲਰ ਚਰਨਜੀਤ ਸਿੰਘ ਚੰਨੀ,, ਕੌਂਸਲਰ ਸਰਬਜੀਤ ਸੈਣੀ, ਕੌਂਸਲਰ ਨੀਰ ਗੁਪਤਾ, ਕੌਂਸਲਰ ਗੁਰਮੀਤ ਰਿੰਕੂ, ਕੌਂਸ਼ਲਰ ਜਸਪਿੰਦਰ ਕੌਰ, ਕੌਂਸਲਰ, ਕੌਂਸਲਰ ਕੁਲਵਿੰਦਰ ਕੌਰ,ਕੌਸਲਰ ਜਸਵਿੰਦਰ ਕੌਰ,ਕੌਂਸਲਰ ਰੇਖਾ ਰਾਣੀ, ਕੌਂਸਲਰ ਨੀਲਮ, ਸੰਦੀਪ ਵਰਮਾ, ਦਵਿੰਦਰ ਵਰਮਾ, ਗੋਪਾਲ ਵਰਮਾ ਗੋਲੂ, ਪਰਮਿੰਦਰ ਪਿੰਕਾ, ਅਮਰਜੀਤ ਸਿੰਘ ਬਿੱਲਾ, ਸਤਿੰਦਰ ਨਾਗੀ,  ਭਰਤ ਵਾਲੀਆ, ਪਰਵੇਜ ਸੋਨੀ, ਪੁਨੀਤ ਕੁਮਾਰ, ਵਿਜੇ ਕੁਮਾਰ ਆਦਿ ਮੌਜੂਦ ਸਨ।