ਪੰਜਾਬ ਸਰਕਾਰ ਵਿਰੁੱਧ ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਦਾ ਪ੍ਰਦਰਸ਼ਨ 15ਵੇਂ ਦਿਨ ਵੀ ਰਿਹਾ ਜਾਰੀ

170

ਪੰਜਾਬ ਸਰਕਾਰ ਵਿਰੁੱਧ ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਦਾ ਪ੍ਰਦਰਸ਼ਨ 15ਵੇਂ ਦਿਨ ਵੀ ਰਿਹਾ ਜਾਰੀ

(ਫ਼ਤਹਿਗੜ੍ਹ ਸਾਹਿਬ,15 ਦਸੰਬਰ)

ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲ਼ਾਫ਼ ਅੱਜ 15ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ 7ਵੇਂ ਵੇਤਨ ਕਮਿਸ਼ਨ ਨੂੰ ਲਾਗੂ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੇ ਸਕੇਲਾਂ ਨੂੰ ਯੂ.ਜੀ.ਸੀ. ਨਾਲੋਂ ਡੀ ਲਿੰਕ ਕਰਨ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ।

ਡਾ.ਹਰਮਿੰਦਰ ਸਿੰਘ, ਡਾ. ਰਾਸ਼ਿਦ ਰਸ਼ੀਦ ਅਤੇ ਡਾ. ਕੁਲਦੀਪ ਕੌਰ ਨੇ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਇਹ ਮੰਗਾਂ ਮੰਨਕੇ ਉਚੇਰੀ ਸਿੱਖਿਆ ਦੀ ਬਿਹਤਰੀ ਲਈ ਕੰਮ ਕਰੇ। ਇਸ ਮੌਕੇ ‘ਤੇ ਬੋਲਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਬਿਕਰਮਜੀਤ ਸਿੰਘ ਨੇ ਸਰਕਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੀ ਅਪੀਲ ਕੀਤੀ।

ਪੰਜਾਬ ਸਰਕਾਰ ਵਿਰੁੱਧ ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਦਾ ਪ੍ਰਦਰਸ਼ਨ 15ਵੇਂ ਦਿਨ ਵੀ ਰਿਹਾ ਜਾਰੀ

ਕਾਲਜ ਦੇ ਨਾਨ ਟੀਚਿੰਗ ਕਰਮਚਾਰੀਆਂ ਨੇ ਵੀ ਅੱਜ ਆਪਣੀ ਪ੍ਰਧਾਨ ਜਗਜੀਤ ਕੌਰ ਦੀ ਅਗਵਾਈ ਵਿੱਚ ਧਰਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਮੁਲਾਜ਼ਮ ਵਰਗ ਦੀਆਂ ਮੰਗਾ ਮੰਨਣ ਲਈ ਸਰਕਾਰ ਕੋਲੋਂ ਮੰਗ ਕੀਤੀ।