ਫ਼ਤਹਿਗੜ੍ਹ ਸਾਹਿਬ ਜਿ਼ਲ੍ਹਾ ਮੈਜਿਸਟਰੇਟ ਅੰਮ੍ਰਿਤ ਕੌਰ ਗਿੱਲ ਵੱਲੋਂ ਵੱਖ-ਵੱਖ ਮਨਾਹੀਂ ਹੁਕਮਾਂ ’’ਚ ਕੀਤਾ ਵਾਧਾ

178

ਫ਼ਤਹਿਗੜ੍ਹ ਸਾਹਿਬ ਜਿ਼ਲ੍ਹਾ ਮੈਜਿਸਟਰੇਟ ਅੰਮ੍ਰਿਤ ਕੌਰ ਗਿੱਲ ਵੱਲੋਂ ਵੱਖ-ਵੱਖ ਮਨਾਹੀਂ ਹੁਕਮਾਂ ’’ਚ ਕੀਤਾ ਵਾਧਾ

ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ :

ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰੀ

        ਜਿ਼ਲ੍ਹਾ ਮੈਜਿਸਟਰੇਟ  ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਮਕਾਨ ਮਾਲਕ ਜਾਂ ਮਕਾਨ ’ਤੇ ਕਾਬਜ ਵਿਅਕਤੀ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਵਿਭਾਗ ਤੋਂ ਕਰਵਾਈ ਜਾਵੇ ਅਤੇ ਇਸ ਸਬੰਧੀ ਸੂਚਨਾਂ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪਰੰਤ ਹੀ ਆਪਣਾ ਮਕਾਨ ਕਿਰਾਏ ’ਤੇ ਦਿੱਤੇ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ’ਤੇ ਲੈ ਕੇ  ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ ।ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਮਨਾਹੀਂ ਦੇ ਇਹ ਹੁਕਮ 12 ਜੂਨ, 2021 ਤੱਕ ਲਾਗੂ ਰਹਿਣਗੇ।

—————————————————————————————————————————–

ਜਿ਼ਲ੍ਹਾ ਮੈਜਿਸਟਰੇਟ ਨੇ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾਈ  

ਜਿ਼ਲ੍ਹਾ ਮੈਜਿਸਟਰੇਟ  ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜ਼ਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਫ਼ਤਹਿਗੜ੍ਹ ਸਾਹਿਬ ਮੰਡਲ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਖੂਹੀਆਂ ਨਹੀਂ ਪੁੱਟੇਗਾ/ ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖਤਮ ਕਰਨ ਦੇ ਮੰਤਵ ਲਈ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਟੇਗਾ।
ਅਜਿਹਾ ਇਸ ਲਈ ਕੀਤਾ ਗਿਆ ਹੌ ਕਿਉਂਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸਿ਼ਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਸਬੰਧਤ ਵਿਭਾਗ ਦੀ ਪ੍ਰਵਾਨਗੀ ਲਏ ਬਿਨਾਂ ਖੂਹੀਆਂ ਪੁੱਟਣ/ਡੂੰਘੀਆਂ ਕਰਨ ’ਤੇ ਪਾਬੰਦੀ ਲਗਾਈ ਜਾਵੇ। ਜਾਰੀ ਕੀਤੇ ਮਨਾਹੀ਼ ਦੇ ਇਹ ਹੁਕਮ ਜਿ਼ਲ੍ਹੇ ਵਿੱਚ 12 ਜੂਨ, 2021 ਤੱਕ ਲਾਗੂ ਰਹਿਣਗੇ।
————————————————————————————————————————-

ਫ਼ਤਹਿਗੜ੍ਹ ਸਾਹਿਬ ਜਿ਼ਲ੍ਹਾ ਮੈਜਿਸਟਰੇਟ ਅੰਮ੍ਰਿਤ ਕੌਰ ਗਿੱਲ ਵੱਲੋਂ ਵੱਖ-ਵੱਖ ਮਨਾਹੀਂ ਹੁਕਮਾਂ ’’ਚ ਕੀਤਾ ਵਾਧਾ

ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ  ਅੰਮ੍ਰਿਤ ਕੌਰ ਗਿੱਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ .ਫਤਹਿਗੜ੍ਹ ਸਾਹਿਬ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ।
ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵੱਲੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵੱਲੋਂ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 12 ਜੂਨ, 2021 ਤੱਕ ਲਾਗੂ ਰਹਿਣਗੇ।
—————————————————————————————————————————–

ਭਾਖੜਾ ਨਹਿਰ ਦੀ ਪਟੜੀ ‘ਤੇ ਅਣਅਧਿਕਾਰਤ ਵਾਹਨ ਚਲਾਉਣ ਅਤੇ ਨਹਿਰ ‘ਚ ਤੈਰਨ ‘ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ  ਅੰਮ੍ਰਿਤ ਕੌਰ ਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974) ਦੀ ਧਾਰਾ144ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ ‘ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕਈ ਵਾਰ ਲੋਕ ਭਾਖੜਾ ਮੇਨ ਲਾਈਨ ਕੈਨਾਲ ਦੀ ਪਟੜੀ ‘ਤੇ ਵਾਹਨਾਂ ਸਮੇਤ ਚੜ੍ਹ ਜਾਂਦੇ ਹਨ ਅਤੇ ਕਈ ਵਾਰ ਲੋਕ ਨਹਿਰ ਵਿੱਚ ਤੈਰਦੇ ਵੀ ਪਾਏ ਜਾਂਦੇ ਹਨ। ਜਿਸ ਕਾਰਨ ਅਜਿਹੇ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਸਕਦਾ ਹੈ ਅਤੇ ਦੁਰਘਟਨਾਂ ਹੋਣ ਦਾ ਖਤਰਾ ਵੀ ਬਣਿਆਂ ਰਹਿੰਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਮਨਾਹੀਂ ਦੇ ਹੁਕਮ 12 ਜੂਨ, 2021 ਤੱਕ ਲਾਗੂ ਰਹਿਣਗੇ।