ਫਿਟਨੈਸ ਬਣਾਈ ਰੱਖਣ ਦੇ ਨਾਲ-ਨਾਲ ਖੇਡਾਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਕੇ ਕੈਰੀਅਰ ਦੇ ਨਵੇਂ ਰਾਹ ਵੀ ਖੋਲ੍ਹਦੀਆਂ ਹਨ: ਮਨੀਸ਼ ਤਿਵਾੜੀ

189

ਫਿਟਨੈਸ ਬਣਾਈ ਰੱਖਣ ਦੇ ਨਾਲ-ਨਾਲ ਖੇਡਾਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਕੇ ਕੈਰੀਅਰ ਦੇ ਨਵੇਂ ਰਾਹ ਵੀ ਖੋਲ੍ਹਦੀਆਂ ਹਨ: ਮਨੀਸ਼ ਤਿਵਾੜੀ

ਬਹਾਦਰਜੀਤ ਸਿੰਘ / ਰੂਪਨਗਰ, 9 ਅਪ੍ਰੈਲ,2023

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਖੇਡਾਂ ਨਾ ਸਿਰਫ਼ ਸਾਡੀ ਤੰਦਰੁਸਤੀ ਨੂੰ ਕਾਇਮ ਰੱਖਦੀਆਂ ਹਨ, ਸਗੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਉਨ੍ਹਾਂ ਲਈ ਕਰੀਅਰ ਦੇ ਨਵੇਂ ਰਾਹ ਵੀ ਖੋਲ੍ਹਦੀਆਂ ਹਨ। ਸੰਸਦ ਮੈਂਬਰ ਤਿਵਾੜੀ ਅੱਜ ਪਿੰਡ ਬਹਾਦਰਪੁਰ ਵਿਖੇ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਭਾਗ ਲੈਣ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਖੇਡਾਂ ਸਾਨੂੰ ਫਿੱਟ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇੱਕ ਸਿਹਤਮੰਦ ਵਿਅਕਤੀ ਹੀ ਆਪਣੀ, ਆਪਣੇ ਪਰਿਵਾਰ ਅਤੇ ਦੇਸ਼ ਦੀ ਜ਼ਿੰਮੇਵਾਰੀ ਨੂੰ ਵਧੀਆ ਤਰੀਕੇ ਨਾਲ ਨਿਭਾ ਸਕਦਾ ਹੈ।  ਇਸਦੇ ਨਾਲ ਹੀ ਇੱਕ ਸਪੋਰਟਸਮੈਨ ਵਜੋਂ ਖੇਡਾਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਕਰੀਅਰ ਦੇ ਵਿਕਲਪ ਵੀ ਪ੍ਰਦਾਨ ਕਰਦੀਆਂ ਹਨ।

ਫਿਟਨੈਸ ਬਣਾਈ ਰੱਖਣ ਦੇ ਨਾਲ-ਨਾਲ ਖੇਡਾਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਕੇ ਕੈਰੀਅਰ ਦੇ ਨਵੇਂ ਰਾਹ ਵੀ ਖੋਲ੍ਹਦੀਆਂ ਹਨ: ਮਨੀਸ਼ ਤਿਵਾੜੀ

ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪੰਜਾਬ ਜੋ ਕਦੇ ਦੇਸ਼ ਦੇ ਨਾਲ-ਨਾਲ ਦੁਨੀਆਂ ਵਿੱਚ ਵੀ ਖੇਡਾਂ ਲਈ ਮਸ਼ਹੂਰ ਸੀ, ਅੱਜ ਖੇਡ ਸਹੂਲਤਾਂ ਦੀ ਘਾਟ ਕਾਰਨ ਪਛੜ ਰਿਹਾ ਹੈ ਅਤੇ ਸਾਡਾ ਗੁਆਂਢੀ ਸੂਬਾ ਹਰਿਆਣਾ ਅੱਗੇ ਵੱਧ ਰਿਹਾ ਹੈ।  ਇਸ ਦੌਰਾਨ ਉਨ੍ਹਾਂ ਜਿੱਥੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਦੀ ਸ਼ਲਾਘਾ ਕੀਤੀ, ਉੱਥੇ ਹੀ ਸ਼ਾਨਦਾਰ ਟੂਰਨਾਮੈਂਟ ਕਰਵਾਉਣ ਲਈ ਕਲੱਬ ਅਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।  ਇਸ ਚਾਰ ਦਿਨ ਚੱਲਣ ਵਾਲੇ ਟੂਰਨਾਮੈਂਟ ਵਿੱਚ ਕੁੱਲ 44 ਟੀਮਾਂ ਭਾਗ ਲੈ ਰਹੀਆਂ ਹਨ।

ਜਿਸ ਵਿਚ ਹੋਰਨਾਂ ਤੋਂ ਇਲਾਵਾ, ਪਿੰਡ ਬਹਾਦਰਪੁਰ ਤੇ ਮਾਧੋ ਮਾਜਰਾ ਤੋਂ ਮੋਹਨ ਸਿੰਘ ਬੋਬੀ ਸਰਪੰਚ, ਰਮਨ ਚੌਧਰੀ, ਸਵਰਨ ਸਿੰਘ, ਗਿਆਨੀ ਮੋਹਰ ਸਿੰਘ, ਗੁਰਮੀਤ ਸਿੰਘ ਪੰਚ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਰਿੰਕੂ ਅਤੇ ਸਪੋਰਟਸ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।