ਬਠਿੰਡਾ ਜ਼ਿਲ•ੇ ‘ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ

311

ਬਠਿੰਡਾ ਜ਼ਿਲ•ੇ ‘ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ

ਬਠਿੰਡਾ, 9 ਜਨਵਰੀ

ਵਧੀਕ ਜ਼ਿਲ•ਾ ਮੈਜਿਸਟਰੇਟ ਬਠਿੰਡਾ  ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਾਰੀ ਕੀਤੇ ਗਏ ਹੁਕਮ ਅਨੁਸਾਰ ਉਨ•ਾਂ ਮਿੰਨੀ ਸਕੱਤਰੇਤ, ਬਠਿੰਡਾ ਵਿਚ ਕਾਗਜ਼ ਅਤੇ ਹੋਰ ਕੂੜਾ-ਕਰਕਟ ਨੂੰ ਉਸ ਦੀ ਸਹੀ ਥਾਂ ‘ਤੇ ਸੁਟਵਾਉਣ ਦੀ ਹਦਾਇਤ ਕੀਤੀ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਬੀੜੀ, ਸਿਗਰਟ ਦੇ ਟੋਟੇ ਜਾਂ ਹੋਰ ਗੰਦ ਮਿੰਨੀ ਸਕੱਤਰੇਤ ਦੀ ਇਮਾਰਤ ਦੇ ਅੰਦਰ ਨਾ ਸੁੱਟਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਨ, ਜਰਦਾ ਅਤੇ ਜਰਦੇ ਵਾਲੇ ਗੁਟਖੇ ਆਦਿ ਖਾ ਕੇ ਟੁਆਇਲਟ ਤੋਂ ਬਿਨਾਂ ਕਿਤੇ ਹੋਰ ਨਾ ਥੁੱਕਿਆ ਜਾਵੇ।

ਸਿੱਧੂ ਨੇ ਇੱਕ ਹੋਰ ਹੁਕਮ ਰਾਹੀਂ ਬਠਿੰਡਾ ਕੇਂਦਰੀ ਜੇਲ• ‘ਚ ਮੋਬਾਇਲ ਫੋਨ ਅਤੇ ਹੋਰ ਦੂਰ ਸੰਚਾਰ ਮਾਧਿਅਮ ਦੀ ਵਰਤੋਂ ‘ਤੇ ਮੁਕੰਮਲ ਰੋਕ ਲਗਾਈ ਹੈ।
ਵਧੀਕ ਜ਼ਿਲ•ਾ ਮੈਜਿਸਟ੍ਰੇਟ ਨੇ ਜਾਰੀ ਹੋਰ ਹੁਕਮਾਂ ‘ਚ ਜ਼ਿਲ•ਾ ਬਠਿੰਡਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ•ਾਂ ਦੇ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਉਨ•ਾਂ ਦਾ ਪ੍ਰਦਰਸ਼ਨ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤਾ ਹੈ। ਉਕਤ ਹੁਕਮ ਪੁਲਿਸ, ਹੋਮਗਾਰਡਜ਼ ਜਾਂ ਸੀ. ਆਰ. ਪੀ. ਐਫ. ਦੇ ਕਰਮਚਾਰੀਆਂ, ਜਿਨ•ਾਂ ਕੋਲ ਸਰਕਾਰੀ ਹਥਿਆਰ ਹਨ, ‘ਤੇ ਲਾਗੂ ਨਹੀਂ ਹੋਵੇਗਾ।

ਇੱਕ ਹੋਰ ਹੁਕਮ ਰਾਹੀਂ ਜ਼ਿਲ•ੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ।

ਸਿੱਧੂ ਨੇ ਅਗਲੇ ਹੁਕਮਾਂ ਵਿਚ ਕਿਹਾ ਕਿ ਜ਼ਿਲ•ਾ ਬਠਿੰਡਾ ਵਿਚ ਦੁਕਾਨਦਾਰਾਂ ਵਲੋਂ ਵਹੀਕਲਾਂ ‘ਤੇ ਲੱਗਣ ਵਾਲੀਆਂ ਨੰਬਰ ਪਲੇਟਾਂ ਦੇ ਬਣਾਉਣ ‘ਤੇ ਰੋਕ ਲਗਾਈ ਗਈ ਹੈ। ਉਨ•ਾਂ ਕਿਹਾ ਕਿ ਸ਼ਰਾਰਤੀ ਅਨਸਰ ਵਹੀਕਲਾਂ ‘ਤੇ ਲੱਗਣ ਵਾਲੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਅਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ•ਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ੇ ਅੰਦਰ ਜਿਨ•ੇ ਵੀ ਨਵੇਂ ਵਹੀਕਲ ਖ਼ਰੀਦੇ ਜਾਣਗੇ ਉਨ•ਾਂ ਵਹੀਕਲਾਂ ‘ਤੇ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣਾ ਜ਼ਰੂਰੀ ਹੋ ਗਿਆ ਹੈ। ਜ਼ਿਲ•ਾ ਬਠਿੰਡਾ ਅੰਦਰ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣ ਦਾ ਕੰਮ ਆਟੋਮੇਟਿਡ ਹੈ।

ਬਠਿੰਡਾ ਜ਼ਿਲ•ੇ 'ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ -Photo courtesy-Internet

ਇੱਕ ਹੋਰ ਹੁਕਮ ਅਨੁਸਾਰ ਜ਼ਿਲ•ੇ ‘ਚ ਹੁੱਕਾ ਬਾਰ ਚਲਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ•ਾਂ ਦੱਸਿਆ ਕਿ ਇਨ•ਾਂ ਹੁੱਕਾ ਬਾਰ ‘ਚ ਤੰਬਾਕੂ, ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਕਿ ਤੰਬਾਕੂ ਕੰਟਰੋਲ ਐਕਟ, ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਤੇ ਡਰੱਗ ਅਤੇ ਕਾਸਮੈਟਿਕ ਐਕਟ ਦੀ ਉਲੰਘਣਾ ਹੈ ਅਤੇ ਇਨ•ਾਂ ਕੈਮੀਕਲਾਂ ਦਾ ਇਸਤੇਮਾਲ ਮਨੁੱਖੀ ਸਰੀਰ ਲਈ ਕਾਫ਼ੀ ਘਾਤਕ ਹੈ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਲਈ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਅਤੇ ਵਿਸ਼ੇਸ਼ ਤੌਰ ‘ਤੇ ਨੌਜਵਾਨ/ਵਿਦਿਆਰਥੀ ਵਰਗ ਨੂੰ ਅਜਿਹੇ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ।

ਇਸੇ ਤਰ•ਾ ਵਧੀਕ ਜ਼ਿਲ•ਾ ਮੈਜਿਸਟ੍ਰੇਟ ਨੇ ਕੀਤੇ ਗਏ ਹੁਕਮਾਂ ‘ਚ ਕਿਹਾ ਕਿ ਗੋਲਾ ਬਾਰੂਦ ਡਿਪੂ ਮਿਲਟਰੀ ਏਰੀਆ ਬਠਿੰਡਾ ਦੇ 1200 ਗਜ਼ ਦੀ ਹਦੂਦ ਅੰਦਰ ਕਿਸੇ ਤਰ•ਾਂ ਦੀ ਮਕਾਨਾਂ ਦੀ ਉਸਾਰੀ ਕਰਨ ‘ਤੇ ਰੋਕ ਲਗਾਈ ਹੈ। ਹੁਕਮ ਵਿੱਚ ਕਿਹਾ ਗਿਆ ਕਿ ਇਹ ਪਾਬੰਦੀ ਵਰਕ ਆਫ ਡੀਫੈਂਸ ਐਕਟ 1903 ਅਤੇ ਹੋਰ ਹਦਾਇਤਾਂ ਵਿੱਚ ਦਿੱਤੀਆਂ ਗਈਆਂ ਸ਼ਰਤਾਂ ਅਤੇ ਪ੍ਰਾਵਧਾਨਾ  ਦੇ ਹਿਸਾਬ ਨਾਲ ਲਾਗੂ ਹੋਵੇਗੀ।
ਇੱਕ ਵੱਖਰੇ ਹੁਕਮ ਰਾਹੀਂ ਵਧੀਕ ਜ਼ਿਲ•ਾ ਮੈਜਿਸਟਰੇਟ ਨੇ ਜ਼ਿਲ•ੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।

ਅਗਲੇ ਹੁਕਮਾਂ ਰਾਹੀਂ ਵਧੀਕ ਜ਼ਿਲ•ਾ ਮੈਜਿਸਟ੍ਰੇਟ ਨੇ ਜ਼ਿਲ•ੇ ਵਿਚ ਲੱਕੀ ਡਰਾਅ ਸਕੀਮਾਂ ਜਿਨ•ਾਂ ਵਿਚ ਹਫ਼ਤਾਵਾਰੀ ਜਾਂ ਮਹੀਨੇਵਾਰੀ ਕਿਸ਼ਤਾਂ ਰਾਹੀਂ ਪੈਸੇ ਜਮ•ਾਂ ਕਰਵਾਕੇ ਡਰਾਅ ਕੱਢੇ ਜਾਂਦੇ ਹਨ ਅਤੇ ਡਰਾਅ ਰਾਹੀਂ ਪੈਸੇ ਜਾਂ ਇਨਾਮੀ ਵਸਤੂ ਦਿੱਤੀ ਜਾਂਦੀ ਹੈ ਅਜਿਹੀਆਂ ਚੱਲ ਰਹੀਆਂ ਸਕੀਮਾਂ ਲੂ’ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ•ਾ ਬਠਿੰਡਾ ਦੀ ਹਦੂਦ ਅੰਦਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੁਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਵਾਂ ਤੇ  ਚੜ• ਜਾਂਦੇ ਹਨ ਜਿਸ ਨਾਲ ਉਹ ਆਪਣੇ ਆਪ ਨੂੰ ਜਾਂ ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋ ਇਲਾਵਾ ਕਿਸੇ ਸ਼ਰਾਰਤੀ ਅਨਸਰ ਵਲੋਂ ਟੈਂਕੀਆਂ ਚੜ•ਕੇ ਪੀਣ ਵਾਲੇ ਪਾਣੀ ਵਿਚ ਕੋਈ ਜ਼ਹਿਰੀਲੀ ਜਾਂ ਖ਼ਤਰਨਾਕ ਵਸਤੂ ਸੁੱਟਕੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਪਾਣੀਆਂ ਦੀਆਂ ਟੈਂਕੀਆਂ ‘ਤੇ ਚੜ•ਕੇ ਜਾਂ ਅਜਿਹੀਆਂ ਉਚੀਆਂ ਥਾਵਾਂ ‘ਤੇ ਚੜ•ਕੇ ਲੁਕ ਕੇ ਭੰਨ ਤੋੜ ਕੀਤੀ ਜਾ ਸਕਦੀ ਹੈ। ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ‘ਤੇ ਚੜਣ ਜਾਂ ਅਜਿਹੀਆਂ ਉਚੀਆਂ ਥਾਵਾਂ ‘ਤੇ ਪਾਬੰਦੀ ਲਾਈ ਜਾਂਦੀ ਹੈ । ਉਪਰੋਕਤ ਹੁਕਮ ਜ਼ਿਲ•ੇ ਅੰਦਰ 2 ਮਾਰਚ 2020 ਤੱਕ ਲਾਗੂ ਰਹਿਣਗੇ।