ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਵਿਧਾਇਕ ਚੱਢਾ

185

ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਵਿਧਾਇਕ ਚੱਢਾ

ਬਹਾਦਰਜੀਤ ਸਿੰਘ / ਰੂਪਨਗਰ, 31 ਜਨਵਰੀ,2023

ਹਲ਼ਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਕਾਸ ਕਾਰਜਾਂ ਦੀ ਉਚੇਚੇ ਤੌਰ ਉੱਤੇ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਮੇਵਾਰੀ ਤੇ ਡਿਊਟੀ ਪ੍ਰਤੀ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਕਾਸ ਦੇ ਕੰਮਾਂ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਉੱਤੇ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸ਼ਹਿਰ ਵਿੱਚ ਗਿਆਨੀ ਜ਼ੈਲ ਸਿੰਘ ਨਗਰ, ਪ੍ਰੀਤ ਕਲੋਨੀ ਨੇੜੇ ਗਾਂਧੀ ਸਕੂਲ, ਬੇਅੰਤ ਸਿੰਘ ਨਗਰ, ਅਮਨ ਨਗਰ, ਵੱਡੀ ਹਵੇਲੀ ਅਤੇ ਸਦਾਬਰਤ ਵਿਖੇ ਸੀਵਰੇਜ ਦੀ ਸਮੱਸਿਆਂ ਨੂੰ ਜਲਦ ਤੋਂ ਜਲਦ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਲਈ ਹਦਾਇਤ ਜਾਰੀ ਕੀਤੀ।

ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ - ਵਿਧਾਇਕ ਚੱਢਾ

ਵਿਧਾਇਕ ਚੱਢਾ ਵੱਲੋਂ ਸ਼ਹਿਰ ਦੀ ਇੱਕ ਹੋਰ ਵੱਡੀ ਸਮੱਸਿਆ ਬਰਸਾਤੀ ਪਾਣੀ ਦਾ ਹੱਲ ਜਲਦੀ ਤੋਂ ਜਲਦੀ ਹੱਲ ਕਰਵਾਉਣ ਲਈ ਵੀ ਕਿਹਾ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਸ਼ਹਿਰ ਵਿੱਚ ਟਿਊਬਵੈੱਲ ਵੀ ਜਲਦੀ ਤੋਂ ਜਲਦੀ ਲਗਾਇਆ ਜਾਵੇਗਾ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਹਰਜੋਤ ਕੌਰ, ਐਸਡੀਐਮ ਰੂਪਨਗਰ  ਹਰਬੰਸ ਸਿੰਘ, ਐਕਸੀਅਨ ਪੀਡਬਲਿਯੂਡੀ ਦਵਿੰਦਰ ਬਜਾਜ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਵਿਜੇ ਕਮਾਰ, ਕਾਰਜ ਸਾਧਕ ਅਫਸਰ ਅਮਨਦੀਪ ਸਿੰਘ, ਸ਼ਿਵ ਕੁਮਾਰ ਲਾਲਪੁਰਾ,  ਭਾਗ ਸਿੰਘ ਮਦਾਨ, ਐਮਸੀ ਰਾਜੂ ਸਤਿਆਲ, ਐਮਸੀ ਪੋਮੀ ਸੋਨੀ, ਐਮਸੀ ਅਸ਼ੋਕ ਵਾਹੀ ਤੇ ਹੋਰ ਅਧਿਕਾਰੀ ਹਾਜ਼ਰ ਸਨ।