ਬਾਰਡਰ ਨੇੜੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ, ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦੀ ਵਰਤੋਂ ਕਰਨ ਤੇ ਪਾਬੰਦੀ

141

ਬਾਰਡਰ ਨੇੜੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ, ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦੀ ਵਰਤੋਂ ਕਰਨ ਤੇ ਪਾਬੰਦੀ

ਫਾਜਿ਼ਲਕਾ, 12  ਜੂਨ,2023

ਜਿ਼ਲ੍ਹਾ ਮੈਜਿਸਟੇ੍ਰਟ  ਵਿਨੀਤ ਕੁਮਾਰ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ 31  ਜੁਲਾਈ 2023 ਤੱਕ ਲਾਗੂ ਰਹਿਣਗੇ।

ਬਾਰਡਰ ਨੇੜੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ, ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦੀ ਵਰਤੋਂ ਕਰਨ ਤੇ ਪਾਬੰਦੀ-Photo courtesy-daily Excelsior

ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਜ਼ਿਲ੍ਹਾ ਫਾਜਿਲਕਾ ਵਿੱਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ ਦੀ ਆਵਾਜ ਨੂੰ ਸੀਮਤ ਕਰਨ ਲਈ ਜਰੂਰੀ ਨਿਰਦੇਸ਼ ਜਾਰੀ ਕਰਨ ਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ।