ਬਾਜ਼ਾਰ ’ਚ ਪਾਈਪਾਂ ਖੁੱਲ੍ਹਵਾਉਣ ਸਬੰਧੀ ਨਹੀਂ ਦਿੱਤੇ ਕੋਂਈ ਲਿਖਤੀ ਆਦੇਸ਼: ਡਿਪਟੀ ਕਮਿਸ਼ਨਰ ਬਰਨਾਲਾ

185

ਬਾਜ਼ਾਰ ’ਚ ਪਾਈਪਾਂ ਖੁੱਲ੍ਹਵਾਉਣ ਸਬੰਧੀ ਨਹੀਂ ਦਿੱਤੇ ਕੋਂਈ ਲਿਖਤੀ ਆਦੇਸ਼: ਡਿਪਟੀ ਕਮਿਸ਼ਨਰ ਬਰਨਾਲਾ

ਬਰਨਾਲਾ, 21 ਮਈ:
ਡਿਪਟੀ ਕਮਿਸ਼ਨਰ ਬਰਨਾਲਾ  ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਸਪਸ਼ਟ ਕੀਤਾ ਕਿ ਬਰਨਾਲਾ ਸ਼ਹਿਰ ਵਿਚ ਕੁਝ ਅਹਿਮ ਰਸਤੇ ਖੁੱਲ੍ਹਵਾਏ ਜਾ ਚੁੱਕੇ ਹਨ ਅਤੇ ਹੋਰ ਕੋਈ ਰਸਤਿਆਂ ’ਚੋਂ ਪਾਈਪਾਂ ਖੁੱਲ੍ਹਵਾਉਣ ਦੇ ਆਦੇਸ਼ ਉਨ੍ਹਾਂ ਵੱਲੋਂ ਨਹੀਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁਝ ਰਸਤਿਆਂ ’ਤੇ ਪਾਈਪਾਂ ਟ੍ਰੈਫਿਕ ਪੁਲੀਸ ਵੱਲੋਂ ਸੁਚਾਰੂ ਆਵਾਜਾਈ ਲਈ ਲਾਈਆਂ ਗਈਆਂ ਹਨ ਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਆ ਰਹੀ ਹੈ ਤਾਂ ਉਸ ਦਾ ਹੱਲ ਕੱਢ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਉੁਨ੍ਹਾਂ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ, ਜਿਨ੍ਹਾਂ ਵਿਚ ਆਖਿਆ ਗਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਪਾਈਪਾਂ ਖੁੱਲ੍ਹਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਕਿਹਾ ਕਿ ਅਜਿਹੇ ਕੋਈ ਲਿਖਤੀ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਬਾਜ਼ਾਰਾਂ ਵਿਚ ਜ਼ਿਆਦਾ ਭੀੜ ਨਾ ਹੋਣ ਦੇਣ ਦੇ ਮਕਸਦ ਨਾਲ ਕੁਝ ਥਾਈਂ ਬੈਰੀਕੇਡਿੰਗ ਕੀਤੀ ਗਈ ਹੈ। ਜੇਕਰ ਇਸ ਨਾਲ ਵਪਾਰੀਆਂ ਜਾਂ ਆਮ ਜਨਤਾ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਇਸ ਸਬੰਧੀ ਮੀਟਿੰਗ ਕਰ ਕੇ ਮਸਲੇ ਦਾ ਹੱਲ ਕੱਢਿਆ ਜਾਵੇਗਾ।

ਬਾਜ਼ਾਰ ’ਚ ਪਾਈਪਾਂ ਖੁੱਲ੍ਹਵਾਉਣ ਸਬੰਧੀ ਨਹੀਂ ਦਿੱਤੇ ਕੋਂਈ ਲਿਖਤੀ ਆਦੇਸ਼: ਡਿਪਟੀ ਕਮਿਸ਼ਨਰ ਬਰਨਾਲਾ Iਉੁਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਹੋਰ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਇਸ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ, ਕਿਉਂਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਅਤੇ ਸਹੂੂਲਤਾਂ ਹਿੱਤ ਹੀ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।