ਬੇਲਾ ਕਾਲਜ ਦੀ ਹਾਕੀ ਟੀਮ ਲਗਾਤਾਰ ਦੂਜੀ ਵਾਰੀ ਪੰਜਾਬੀ ਯੂਨੀਵਰਸਿਟੀ ਹਾਕੀ ਮੁਕਾਬਲਿਆਂ ਦੀ ਚੈਂਪੀਅਨ

225

ਬੇਲਾ ਕਾਲਜ ਦੀ ਹਾਕੀ ਟੀਮ ਲਗਾਤਾਰ ਦੂਜੀ ਵਾਰੀ ਪੰਜਾਬੀ ਯੂਨੀਵਰਸਿਟੀ ਹਾਕੀ ਮੁਕਾਬਲਿਆਂ ਦੀ  ਚੈਂਪੀਅਨ

ਬਹਾਦਰਜੀਤ ਸਿੰਘ / ਰੂਪਨਗਰ, 7 ਨਵੰਬਰ,2022

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਹਾਕੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਚੈਂਪੀਅਨਸ਼ਿਪ ਲਗਾਤਾਰ ਦੂਜੀ ਵਾਰੀ ਜਿੱਤ ਕੇ ਕਾਲਜ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖ ਦਿੱਤਾ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਹਾਕੀ ਭਾਰਤ ਦੀ ਰਾਸ਼ਟਰੀ ਖੇਡ ਹੋਣ ਕਰਕੇ ਇਹਨਾਂ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕਰਨੀ ਕਾਲਜ ਲਈ ਬਹੁਤ ਮਾਣ ਦੀ ਗੱਲ ਹੈ। ਉਹਨਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਮੁਕਾਬਲੇ ਡੀ.ਏ.ਵੀ. ਕਾਲਜ ਬਠਿੰਡਾ ਵੱਲੋਂ ਐਸਟ੍ਰੋਟਰਫ ਹਾਕੀ ਸਟੇਡੀਅਮ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਕਰਵਾਏ ਗਏ, ਜਿਸ ਵਿੱਚ ਪੂਰੇ ਪੰਜਾਬ ਤੋਂ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਕਾਲਜ ਹਾਕੀ ਟੀਮ ਦਾ ਪਹਿਲਾ ਮੈਚ ਡੀ.ਏ.ਵੀ. ਕਾਲਜ ਬਠਿੰਡਾ ਨਾਲ ਹੋਇਆ ਜਿਸ ਵਿੱਚ ਬੇਲਾ ਕਾਲਜ ਦੀ ਟੀਮ ਨੇ 7-3 ਨਾਲ ਜਿੱਤ ਪ੍ਰਾਪਤ ਕੀਤੀ।

ਬੇਲਾ ਕਾਲਜ ਦੀ ਹਾਕੀ ਟੀਮ ਲਗਾਤਾਰ ਦੂਜੀ ਵਾਰੀ ਪੰਜਾਬੀ ਯੂਨੀਵਰਸਿਟੀ ਹਾਕੀ ਮੁਕਾਬਲਿਆਂ ਦੀ  ਚੈਂਪੀਅਨ

ਦੂਜੇ ਮੈਚ ਵਿੱਚ ਖਾਲਸਾ ਕਾਲਜ ਪਟਿਆਲਾ ਤੋਂ 10-1 ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਅਤੇ ਆਖਰੀ ਫਾਈਨਲ ਮੁਕਾਬਲੇ ਵਿੱਚ ਮਾਲਵਾ ਕਾਲਜ ਬਠਿੰਡਾ ਨੂੰ 5-0 ਨਾਲ ਹਰਾ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਚੈਂਪੀਅਨਸ਼ਿਪ ਤੇ ਲਗਾਤਾਰ ਦੂਜੀ ਵਾਰ ਕਬਜਾ ਕੀਤਾ।

ਇਸ ਖੁਸ਼ੀ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ, ਮੈਨੇਜਰ  ਸੁਖਵਿੰਦਰ ਸਿੰਘ ਵਿਸਕੀ ਨੇ ਕਾਲਜ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਕਾਲਜ ਆਉਂਣ ਤੇ ਸਨਮਾਨਿਤ ਕੀਤਾ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਲੈਫਟੀਨੈਂਟ ਪ੍ਰਿਤਪਾਲ ਸਿੰਘ ਅਤੇ ਸਹਾਇਕ ਪ੍ਰੋਫੈਸਰ ਅਮਰਜੀਤ ਸਿੰਘ ਨੂੰ ਵਧਾਈ ਦਿੱਤੀ। ਉਹਨਾਂ ਟੀਮ ਨੂੰ ਅੰਤਰ ਯੂਨੀਵਰਸਿਟੀ ਹਾਕੀ ਮੁਕਾਬਲੇ ਖੇਡਣ ਲਈ ਸ਼ੁਭ-ਇੱਛਾਵਾਂ ਦਿੱਤੀਆਂ।

ਉਹਨਾਂ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਬੇਲਾ ਕਾਲਜ ਹਰ ਖੇਤਰ ਵਿੱਚ ਉੱਚੀਆਂ ਪੁਲਾਂਘਾਂ ਪੁੱਟ ਰਿਹਾ ਹੈ। ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪ੍ਰੋ. ਸੁਨੀਤਾ ਰਾਣੀ, ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ।