ਭਾਜਪਾ ਦੇ ਡਾ: ਰਾਜੀਵ ਬਿੰਦਲ ਵਲੋਂ “ਰਾਸ਼ਟਰੀ ਸਿਹਤ ਸਵੈਸੇਵਕ ਮੁਹਿਮ” ਪੰਜਾਬ ਵਿੱਚ ਕੀਤੀ ਗਈ ਸ਼ੁਰੁਆਤ
ਚੰਡੀਗੜ੍ਹ: 8 ਅਗਸਤ
ਹਿਮਾਚਲ ਪ੍ਰਦੇਸ਼ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਡਾ: ਰਾਜੀਵ ਬਿੰਦਲ ਵਲੋਂ “ਰਾਸ਼ਟਰੀ ਸਿਹਤ ਸਵੈਸੇਵਕ ਮੁਹਿਮ” (National Health Volunteers Movement) ਦੀ ਸ਼ੁਰੂਆਤ ਕਰਨ ਲਈ ਅੱਜ ਭਾਜਪਾ ਮੁੱਖ ਦਫਤਰ ਤੋਂ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮੁੱਚੇ ਸੂਬੇ ਦੇ ਨੁਮਾਇੰਦਿਆਂ ਦੀ ਪ੍ਰਧਾਨਗੀ ਕਰਦਿਆਂ ਡਾ: ਬਿੰਦਲ ਨੇ ਕਿਹਾ ਕਿ ਸਾਨੂੰ ਸਮਾਜ ਲਈ ਆਪਣੀਆਂ ਸੇਵਾਵਾਂ ਦੇਣ ਲਈ ਆਪਣੇ ਆਪ ਨੂੰ ਸੰਗਠਿਤ ਕਰਨ ਅਤੇ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਹਮਲੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਲੋੜ ਹੈ।
ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਮੌਕੇ ਸਿਹਤ ਸੇਵਾਵਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਿਰਫ ਇੱਕ ਰਾਜਨੀਤਿਕ ਪਾਰਟੀ ਨਹੀਂ ਹੈ ਬਲਕਿ ਇਹ ਮੁੱਖ ਤੌਰ ਤੇ ਇੱਕ ਅਜਿਹੀ ਪਾਰਟੀ ਹੈ ਜੋ ਸਮਾਜ ਦੀ ਬਿਹਤਰੀ ਲਈ ਕੰਮ ਕਰਦੀ ਹੈ ਅਤੇ ਚਾਹੇ ਦੇਸ਼ ਕੋਈ ਵੀ ਮੁਸ਼ਕਿਲ ਸਥਿਤੀ ਵਿੱਚ ਹੋਵੇ ਆਪਣੀਆਂ ਸੇਵਾਵਾਂ ਹਮੇਸ਼ਾ ਪ੍ਰਦਾਨ ਕਰਦਾ ਹੈ। ਭਾਜਪਾ ਦਾ ਮੁੱਖ ਟੀਚਾ ਸੇਵਾ ਕਰਨਾ ਹੈ ਅਤੇ ਹਰ ਭਾਜਪਾ ਵਰਕਰ ਇਸ ਲਈ ਹਮੇਸ਼ਾ ਤਿਆਰ ਅਤੇ ਤਤਪਰ ਰਹਿੰਦਾ ਹੈI ਉਨ੍ਹਾਂ ਵਲੰਟੀਅਰਾਂ ਨੂੰ ਸੂਬੇ ਦੇ ਹਰ ਕੋਨੇ ਵਿੱਚ ਪਹੁੰਚਣ ਅਤੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੂਰਾ ਵਿਸ਼ਵ ਕੁਦਰਤ ਦੇ ਪ੍ਰਕੋਪ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹ ਕੋਈ ਸਿਆਸੀ ਮੁੱਦਾ ਨਹੀਂ ਹੈ। ਸਾਨੂੰ ਅਜਿਹੇ ਸਮਿਆਂ ਵਿੱਚ ਇੱਕ ਦੂਜੇ ਦੀ ਸਹਾਇਤਾ, ਸੁਰੱਖਿਆ ਅਤੇ ਸੇਵਾ ਕਰਨੀ ਚਾਹੀਦੀ ਹੈI ਇਸ ਮੌਕੇ ਭਾਜਪਾ ਦੇ ਪੰਜਾਬ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ, ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ ਵੀ ਹਾਜ਼ਰ ਸਨ।