ਮਾਤਾ ਗੁਜਰੀ ਕਾਲਜ ਦੀ ਚੜ੍ਹਦੀ ਕਲ੍ਹਾ ਲਈ ਨਾਨ ਟੀਚਿੰਗ ਸਟਾਫ਼ ਵੱਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ

135

ਮਾਤਾ ਗੁਜਰੀ ਕਾਲਜ ਦੀ ਚੜ੍ਹਦੀ ਕਲ੍ਹਾ ਲਈ ਨਾਨ ਟੀਚਿੰਗ ਸਟਾਫ਼ ਵੱਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ

ਫ਼ਤਿਹਗੜ੍ਹ ਸਾਹਿਬ, 21 ਮਈ,2022

ਮਾਤਾ ਗੁਜਰੀ ਕਾਲਜ ਦੇ ਸਮੂਹ ਨਾਨ ਟੀਚਿੰਗ ਸਟਾਫ਼ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਸ ਦੇ 21 ਮਈ ਨੂੰ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਗਏ। ਅਖੰਡ ਪਾਠ ਸਾਹਿਬ ਕਰਵਾਉਣ ਦਾ ਮੁੱਖ ਮਨੋਰਥ ਕਾਲਜ ਦੀ ਚੜ੍ਹਦੀ ਕਲਾ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨਾ ਸੀ। ਇਸ ਮੌਕੇ ਅਰਦਾਸ ਦੀ ਸੇਵਾ ਗਿਆਨੀ ਹਰਪਾਲ ਸਿੰਘ, ਹੈੱਡ ਗ੍ਰੰਥੀ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਨਿਭਾਈ ਅਤੇ ਸੰਗਤੀ ਰੂਪ ਵਿੱਚ ਕਾਲਜ ਦੇ ਸਟਾਫ ਨੇ ਇਲਾਹੀ ਗੁਰਬਾਣੀ ਦਾ ਆਨੰਦ ਮਾਣਿਆ।

ਮਾਤਾ ਗੁਜਰੀ ਕਾਲਜ ਦੀ ਚੜ੍ਹਦੀ ਕਲ੍ਹਾ ਲਈ ਨਾਨ ਟੀਚਿੰਗ ਸਟਾਫ਼ ਵੱਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ

ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਟਾਫ ਦੇ  ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਦੀ ਨਾਨ ਟੀਚਿੰਗ ਯੂਨੀਅਨ ਵੱਲੋਂ ਹਰ ਸਾਲ ਕਾਲਜ ਦੀ ਚੜ੍ਹਦੀ ਕਲਾ ਅਤੇ ਤਰੱਕੀ ਲਈ ਅਖੰਡ ਪਾਠ ਸਾਹਿਬ ਕਰਵਾਇਆ ਜਾਂਦਾ ਹੈ।

ਕਾਲਜ ਦੀ ਨਾਨ ਟੀਚਿੰਗ ਯੂਨੀਅਨ ਦੀ ਪ੍ਰਧਾਨ ਜਗਜੀਤ ਕੌਰ ਨੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ  ਇਸ ਕਾਰਜ ਵਿੱਚ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।

ਮਾਤਾ ਗੁਜਰੀ ਕਾਲਜ ਦੀ ਚੜ੍ਹਦੀ ਕਲ੍ਹਾ ਲਈ ਨਾਨ ਟੀਚਿੰਗ ਸਟਾਫ਼ ਵੱਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ

ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੀ ਨਾਨ ਟੀਚਿੰਗ ਯੂਨੀਅਨ ਦੇ ਸਕੱਤਰ ਸ੍ਰ. ਸਤਪਾਲ ਸਿੰਘ, ਸ੍ਰ. ਧਰਮਪਾਲ ਸਿੰਘ ਅਤੇ ਸਮੂਹ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।