ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2023-24 ਦਾ ਪ੍ਰਾਸਪੈਕਟਸ ਜਾਰੀ

102

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2023-24 ਦਾ ਪ੍ਰਾਸਪੈਕਟਸ ਜਾਰੀ

ਫ਼ਤਹਿਗੜ੍ਹ ਸਾਹਿਬ, 4 ਅਪ੍ਰੈਲ,2023 

ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਕਾਦਮਿਕ ਸੈਸ਼ਨ 2023-24 ਦਾ ਦਾਖ਼ਲਿਆਂ ਸਬੰਧੀ ਪ੍ਰਾਸਪੈਕਟਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ  ਜਗਦੀਪ ਸਿੰਘ ਚੀਮਾ ਅਤੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਵੱਲੋਂ ਜਾਰੀ ਕੀਤਾ ਗਿਆ।

ਅਵਤਾਰ ਸਿੰਘ ਰਿਆ ਨੇ ਪ੍ਰਾਸਪੈਕਟਸ ਜਾਰੀ ਕਰਦਿਆਂ ਕਿਹਾ ਕਿ ਮਹਾਨ ਸ਼ਖ਼ਸੀਅਤ ਬੀਬੀ ਗੁਰਬਚਨ ਕੌਰ ਮਾਨ ਜੀ ਦੀ ਸੇਵਾ ਭਾਵਨਾ ਦੁਆਰਾ ਸ਼ੁਰੂ ਹੋਇਆ ਵਿੱਦਿਅਕ ਅਦਾਰਾ ਮਾਤਾ ਗੁਜਰੀ ਕਾਲਜ ਪਿਛਲੇ 66 ਸਾਲਾਂ ਤੋਂ ਲਗਾਤਾਰ ਅਕਾਦਮਿਕ, ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਉਪਲਬਧੀਆਂ ਸਦਕਾ ਅੱਜ ਉੱਤਰ ਭਾਰਤ ਦੀਆਂ ਸਿਰਮੌਰ ਸਿੱਖਿਆ ਸੰਸਥਾਵਾਂ ਵਿੱਚ ਆਪਣੀ ਪਹਿਚਾਣ ਬਣਾ ਚੁੱਕਾ ਹੈ।

ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ  ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਰਹਿਨੁਮਾਈ ਅਧੀਨ ਮਾਤਾ ਗੁਜਰੀ ਕਾਲਜ ਜਿੱਥੇ ਵਿੱਦਿਅਕ ਖੇਤਰ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾ ਰਿਹਾ ਹੈ, ਉੱਥੇ ਕਾਲਜ ਦੇ ਵਿਦਿਆਰਥੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਨਾਮਣਾ ਖੱਟ ਰਹੇ ਹਨ।

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2023-24 ਦਾ ਪ੍ਰਾਸਪੈਕਟਸ ਜਾਰੀ

ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮੁਕੱਦਸ ਧਰਤੀ ‘ਤੇ ਸਥਿਤ ਮਾਤਾ ਗੁਜਰੀ ਕਾਲਜ ਮਹਾਨ ਸਿੱਖਿਆ ਸੰਸਥਾ ਹੈ ਜਿਸ ਨੂੰ ਨੈਕ ਵੱਲੋਂ ਲਗਾਤਾਰ ਤਿੰਨ ਵਾਰ ਏ ਗਰੇਡ, ਆਟੋਨੋਮਸ ਕਾਲਜ, ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਵੱਲੋਂ ਮਾਨਤਾ, ਭਾਰਤ ਸਰਕਾਰ ਦੇ ਡੀ.ਬੀ.ਟੀ. ਮੰਤਰਾਲੇ ਦੀ ਸਕੀਮ ਤਹਿਤ ਸਟਾਰ ਕਾਲਜ ਦਾ ਮਾਣਮੱਤਾ ਰੁੱਤਬਾ ਅਤੇ ਪੋਟੈਂਸ਼ਿਅਲ ਫਾਰ ਐਕਸੀਲੈਂਸ ਵਰਗੇ ਅਨੇਕਾਂ ਮਾਨ-ਸਨਮਾਨ ਹਾਸਲ ਕਰਕੇ ਉੱਤਰੀ ਭਾਰਤ ਦੀਆਂ ਪ੍ਰਵਾਨਿਤ ਪ੍ਰਮੁੱਖ ਸੰਸਥਾਵਾਂ ਵਿੱਚ ਸ਼ਾਮਲ ਹੋਣ ਦਾ ਸਨਮਾਨ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਪਿਛਲੇ ਕਈ ਸਾਲਾਂ ਤੋਂ ਕਾਲਜ ਅੰਤਰਖੇਤਰੀ ਅਤੇ ਖੇਤਰੀ ਯੁਵਕ ਮੇਲਿਆਂ ਅਤੇ ਲੋਕ ਮੇਲਿਆਂ ਦੀ ਓਵਰਆਲ ਟਰਾਫ਼ੀ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਾ ਆ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਵਿੱਚ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ ਜਿਸ ਤਹਿਤ ਕਾਲਜ ਵੱਲੋਂ ਵਿਸ਼ੇਸ਼ ਦਾਖ਼ਲਾ ਸੈੱਲ ਸਥਾਪਤ ਕੀਤਾ ਗਿਆ ਹੈ, ਜਿਸ ਦੁਆਰਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਾਖਲਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡਾ. ਹਰਵੀਨ ਕੌਰ, ਡਾ. ਹਰਮਿੰਦਰ ਸਿੰਘ, ਡਾ.ਹਰਜੀਤ ਸਿੰਘ, ਡਾ. ਜਗਦੀਸ਼ ਸਿੰਘ, ਪ੍ਰਾਸਪੈਕਟਸ ਕਮੇਟੀ ਦੇ ਕਨਵੀਨਰ ਡਾ. ਸਤਨਾਮ ਸਿੰਘ, ਮੋਹਨ ਸਿੰਘ ਮੋਕਾਰੋਂਪੁਰ, ਗੁਰਦੀਪ ਸਿੰਘ ਨੌਲੱਖਾ,  ਰਿੰਪੀ ਗਰੇਵਾਲ, ਨਰਿੰਦਰ ਸਿੰਘ ਰਸੀਦਪੁਰ ਅਤੇ ਕਾਲਜ ਦੇ ਹੋਰ ਸਟਾਫ ਮੈਂਬਰ ਮੌਜੂਦ ਸਨ।