ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਕਾਮਰਸ ਐਸੋਸੀਏਸ਼ਨ ਦਾ ਗਠਨ

268

ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਕਾਮਰਸ ਐਸੋਸੀਏਸ਼ਨ ਦਾ ਗਠਨ

ਫ਼ਤਹਿਗੜ੍ਹ ਸਾਹਿਬ, 4 ਅਗਸਤ,2023 

ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵੱਲੋਂ ਸੈਸ਼ਨ 2023-2024 ਲਈ ਕਾਮਰਸ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਇਹ ਐਸੋਸੀਏਸ਼ਨ ਹਰ ਸਾਲ ਕਾਲਜ ਦੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ, ਸਮਾਜ ਭਲਾਈ ਦੇ ਕਾਰਜਾਂ ਅਤੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਵਿਕਸਤ ਕਰਨ ਲਈ ਗਿਆਨ ਭਰਪੂਰ ਸਮਾਗਮਾਂ ਦਾ ਆਯੋਜਨ ਕਰਦੀ ਹੈ।

ਇਸ ਮੌਕੇ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਕਾਮਰਸ ਐਸੋਸੀਏਸ਼ਨ ਲਈ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਮਰਸ ਐਸੋਸੀਏਸ਼ਨ ਲਈ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦਾ ਇਹ ਸੰਗਠਨ ਹਰ ਸਾਲ ਵੱਖ-ਵੱਖ ਉਸਾਰੂ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਂਦਾ ਹੈ ਅਤੇ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾ ਸ੍ਰੋਤ ਬਣਦਾ ਹੈ।

ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਕਾਮਰਸ ਐਸੋਸੀਏਸ਼ਨ ਦਾ ਗਠਨ

ਕਾਮਰਸ ਵਿਭਾਗ ਦੇ ਮੁਖੀ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਾਮਰਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਸੁਸਾਇਟੀ ਦੇ ਨਿਰਧਾਰਿਤ ਮਾਪਦੰਢਾਂ ਅਨੁਸਾਰ ਕੀਤੀ ਗਈ ਹੈ। ਇਸ ਚੋਣ ਵਿੱਚ ਕਾਮਰਸ ਵਿਭਾਗ ਦੀ ਐਮ.ਕਾਮ. ਭਾਗ-ਦੂਸਰਾ ਦੀ ਹੋਣਹਾਰ ਵਿਦਿਆਰਥਣ ਕਵਿਤਾ ਨੂੰ ਪ੍ਰਧਾਨ; ਅਮਨਪ੍ਰੀਤ ਕੌਰ ਨੂੰ ਸਕੱਤਰ ਅਤੇ ਜੈਸਮੀਨ ਕੌਰ ਨੂੰ ਫਾਈਨਾਂਸ ਸਕੱਤਰ; ਅੰਮ੍ਰਿਤ ਸਿੰਘ, ਦਲਵਿੰਦਰ ਸਿੰਘ ਅਤੇ ਗਗਨਪ੍ਰੀਤ ਕੌਰ ਨੂੰ ਜੁਆਇੰਟ ਸਕੱਤਰ; ਰਮਨਪ੍ਰੀਤ ਕੌਰ ਅਤੇ ਓਮਪ੍ਰਕਾਸ਼ ਨੂੰ ਕੈਸ਼ੀਅਰ ਅਤੇ ਸਨੀ ਸਿੰਘ ਤੇ ਮਹਿਕ ਸੂਦ ਨੂੰ ਪ੍ਰੈੱਸ ਸਕੱਤਰ ਘੋਸ਼ਿਤ ਕੀਤਾ ਗਿਆ। ਇਸ ਮੌਕੇ ਕਾਮਰਸ ਵਿਭਾਗ ਦੇ ਪ੍ਰੋ. ਮੁਹੰਮਦ ਅਨਵਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕਾਮਰਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ।