ਮਾਤਾ ਗੁਜਰੀ ਕਾਲਜ ਦੇ ਕਾਮੱਰਸ ਵਿਭਾਗ ਵੱਲੋਂ ਫਰੈਸ਼ਰ ਪਾਰਟੀ ਦਾ ਆਯੋਜਨ; ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਐਲਾਨਿਆ ਗਿਆ

231

ਮਾਤਾ ਗੁਜਰੀ ਕਾਲਜ ਦੇ ਕਾਮੱਰਸ ਵਿਭਾਗ ਵੱਲੋਂ ਫਰੈਸ਼ਰ ਪਾਰਟੀ ਦਾ ਆਯੋਜਨ; ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਐਲਾਨਿਆ ਗਿਆ

ਫ਼ਤਹਿਗੜ੍ਹ ਸਾਹਿਬ, 1 ਸਤੰਬਰ,2023

ਮਾਤਾ ਗੁਜਰੀ ਕਾਲਜ ਦੇ ਕਾਮੱਰਸ ਵਿਭਾਗ ਵੱਲੋਂ ਵਿਭਾਗ ਵਿੱਚ ਦਾਖਲ ਹੋਏ ਐਮ.ਕਾਮ. ਭਾਗ ਪਹਿਲਾ ਦੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ।

ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਦਿਆਰਥੀ ਜੀਵਨ ਦੌਰਾਨ ਸਖ਼ਤ ਮਿਹਨਤ, ਇਮਾਨਦਾਰੀ ਤੇ ਸੱਚੀ ਲਗਨ ਨਾਲ ਆਪਣੀ ਪੜ੍ਹਾਈ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਣਾ ਚਾਹੀਦਾ ਹੈ।

ਕਾਮੱਰਸ ਵਿਭਾਗ ਦੇ ਮੁਖੀ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਲਜ ਦੀਆਂ ਅਕਾਦਮਿਕ ਅਤੇ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਾਲਜ ਦੇ ਨਿਯਮਾਂ ਦੀ ਜਾਣਕਾਰੀ ਦਿੱਤੀ।

ਇਸ ਮੌਕੇ ਐਮ.ਕਾਮ. ਭਾਗ ਪਹਿਲਾ ਦੇ ਪੰਜ ਹੋਣਹਾਰ ਵਿਦਿਆਰਥੀਆਂ ਗੁਰਜੀਤ ਸਿੰਘ, ਪਵਨਦੀਪ ਕੌਰ, ਹੁਸਨਪ੍ਰੀਤ ਕੌਰ, ਪ੍ਰਨੀਤ ਕੌਰ ਅਤੇ ਮਨੀ ਸਿੰਗਲਾ ਸਿੰਘ ਨੇ ਬੇਮਿਸਾਲ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਮਾਤਾ ਗੁਜਰੀ ਕਾਲਜ ਦੇ ਕਾਮੱਰਸ ਵਿਭਾਗ ਵੱਲੋਂ ਫਰੈਸ਼ਰ ਪਾਰਟੀ ਦਾ ਆਯੋਜਨ; ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਐਲਾਨਿਆ ਗਿਆ

ਵਿਭਾਗ ਦੇ ਗੁਰਜੀਤ ਸਿੰਘ ਨੂੰ ਮਿਸਟਰ ਫਰੈਸ਼ਰ ਅਤੇ ਪ੍ਰਨੀਤ ਕੌਰ ਨੂੰ ਮਿਸ ਫਰੈਸ਼ਰ ਐਲਾਨਿਆ ਗਿਆ। ਜੱਜ ਸਾਹਿਬਾਨ ਦੀ ਭੂਮਿਕਾ ਐਮ. ਕਾਮ. ਭਾਗ ਦੂਸਰਾ ਦੀਆਂ ਵਿਦਿਆਰਥਣਾਂ ਅਮਨਪ੍ਰੀਤ ਕੌਰ ਅਤੇ ਲਵਨੀਤ ਕੌਰ ਨੇ ਨਿਭਾਈ। ਕਾਮਰਸ ਐਸੋਸੀਏਸ਼ਨ ਦੀ ਪ੍ਰਧਾਨ ਕਵਿਤਾ ਨੇ ਸਮੁੱਚੇ ਪ੍ਰਬੰਧਾਂ ਦੀ ਦੇਖ ਰੇਖ ਕੀਤੀ।

ਇਸ ਮੌਕੇ ਕਾਮਰਸ ਵਿਭਾਗ ਦੇ ਪ੍ਰੋ. ਮੁਹੰਮਦ ਅਨਵਰ, ਡਾ. ਹਰਜੀਤ ਕੌਰ, ਪ੍ਰੋ. ਰਵਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਗਗਨਦੀਪ ਸਿੰਘ, ਪ੍ਰੋ.ਰਣਦੀਪ ਕੌਰ ਤੋਂ ਇਲਾਵਾ ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।