HomeEducationਮਾਤਾ ਗੁਜਰੀ ਕਾਲਜ ਨੇ ਖੇਤਰੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤ...

ਮਾਤਾ ਗੁਜਰੀ ਕਾਲਜ ਨੇ ਖੇਤਰੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤ ਕੇ ਧਾਕ ਜਮਾਈ; ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਵਧਾਈ

ਮਾਤਾ ਗੁਜਰੀ ਕਾਲਜ ਨੇ ਖੇਤਰੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤ ਕੇ ਧਾਕ ਜਮਾਈ; ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਵਧਾਈ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ,2023

ਮਾਤਾ ਗੁਜਰੀ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸੈਸ਼ਨ 2023-24 ਦੇ ਰੋਪੜ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ 58 ਕਾਲਜਾਂ ਨੂੰ ਪਛਾੜਦੇ ਹੋਏ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤ ਕੇ ਧਾਕ ਜਮਾਈ। ਚਾਰ ਦਿਨ ਲਗਾਤਾਰ ਚੱਲੇ ਇਸ ਯੁਵਕ ਮੇਲੇ ਵਿੱਚ ਆਯੋਜਿਤ 55 ਵੱਖ-ਵੱਖ ਮੁਕਾਬਲਿਆਂ ਵਿੱਚ ਮਾਤਾ ਗੁਜਰੀ ਕਾਲਜ ਨੇ ਫਾਈਨ ਆਰਟਸ, ਫੋਕ ਆਰਟ, ਲੋਕ ਨਾਚ ਅਤੇ ਸੰਗੀਤ ਦੀ ਓਵਰਆਲ ਟਰਾਫ਼ੀ ਹਾਸਲ ਕੀਤੀ। ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਆਖਰੀ ਦਿਨ ਹੋਏ ਮੁਕਾਬਲਿਆਂ ਵਿੱਚ ਮਾਤਾ ਗੁਜਰੀ ਕਾਲਜ ਨੇ ਸ਼ਾਸਤਰੀ ਨ੍ਰਿਤ, ਰਵਾਇਤੀ ਲੋਕ ਗੀਤ ਲੰਮੀ ਹੇਕ, ਕਵੀਸ਼ਰੀ ਅਤੇ ਵਾਰ ਗਾਇਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਸ਼ਾਸਤਰੀ ਸੰਗੀਤ ਵਾਦਨ ਤਾਲ ਅਤੇ ਸ਼ਾਸਤਰੀ ਸੰਗੀਤ ਵਾਦਨ ਸਵਰ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ  ਹਰਜਿੰਦਰ ਸਿੰਘ ਧਾਮੀ ਨੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ਼, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਮਾਤਾ ਗੁਜਰੀ ਕਾਲਜ ਨੇ ਰੋਪੜ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ 58 ਕਾਲਜਾਂ ਨੂੰ ਪਛਾੜਦੇ ਹੋਏ ਇਸ ਟਰਾਫ਼ੀ ‘ਤੇ ਕਬਜ਼ਾ ਕੀਤਾ। ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ  ਜਗਦੀਪ ਸਿੰਘ ਚੀਮਾ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਮਹਾਨ ਵਿੱਦਿਆ ਦਾਨੀ ਸਵਰਗਵਾਸੀ ਬੀਬੀ ਗੁਰਬਚਨ ਕੌਰ ਮਾਨ ਜੀ ਦੇ ਅਣਥੱਕ ਯਤਨਾਂ ਸਦਕਾ 66 ਵਰ੍ਹਿਆਂ ਪਹਿਲਾਂ ਸ਼ੁਰੂ ਹੋਏ ਮਾਤਾ ਗੁਜਰੀ ਕਾਲਜ ਵਿੱਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੇ ਪੜ੍ਹਾਈ, ਖੇਡਾਂ, ਸੱਭਿਆਚਾਰਕ ਸਰਗਰਮੀਆਂ ਵਿੱਚ ਫ਼ਖਰਯੋਗ ਪ੍ਰਾਪਤੀਆਂ ਕੀਤੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ  ਅਵਤਾਰ ਸਿੰਘ ਰਿਆ ਨੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੁਆਰਾ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਲਜਾਂ ਦੇ ਸਕੱਤਰ ਵਿੱਦਿਆ  ਸੁਖਮਿੰਦਰ ਸਿੰਘ ਨੇ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ।

ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਉਪਲਬਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਐਡਵੋਕੇਟ  ਹਰਜਿੰਦਰ ਸਿੰਘ ਧਾਮੀ, ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ  ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ  ਅਵਤਾਰ ਸਿੰਘ ਰਿਆ ਦੀ ਯੋਗ ਰਹਿਨੁਮਾਈ, ਕਾਲਜ ਦੀ ਮੈਨੇਜਮੈਂਟ ਕਮੇਟੀ, ਵੱਖ-ਵੱਖ ਕਮੇਟੀਆਂ ਦੇ ਕਨਵੀਨਰਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮਾਤਾ ਗੁਜਰੀ ਕਾਲਜ ਇਕ ਮਹਾਨ ਸਿੱਖਿਆ ਸੰਸਥਾ ਹੈ ਜਿਸ ਨੇ ਨੈਕ ਵੱਲੋਂ ਲਗਾਤਾਰ ਤਿੰਨ ਵਾਰ ਏ ਗਰੇਡ ਅਤੇ ਅਟੌਨੋਮਸ ਸਟੇਟਸ, ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਵੱਲੋਂ ਮਾਨਤਾ, ਭਾਰਤ ਸਰਕਾਰ ਦੇ ਡੀ.ਬੀ.ਟੀ. ਮੰਤਰਾਲੇ ਦੀ ਸਕੀਮ ਤਹਿਤ ਸਟਾਰ ਕਾਲਜ ਦਾ ਮਾਣਮੱਤਾ ਰੁੱਤਬਾ ਅਤੇ ਅਨੇਕਾਂ ਮਾਨ-ਸਨਮਾਨ ਹਾਸਲ ਕਰਨ ਤੋਂ ਇਲਾਵਾ ਲਗਾਤਾਰ ਅੰਤਰਖੇਤਰੀ ਅਤੇ ਖੇਤਰੀ ਯੁਵਕ ਮੇਲਿਆਂ ਤੇ ਲੋਕ ਮੇਲਿਆਂ ਦੀ ਓਵਰਆਲ ਟਰਾਫ਼ੀ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ।

ਮਾਤਾ ਗੁਜਰੀ ਕਾਲਜ ਨੇ ਖੇਤਰੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤ ਕੇ ਧਾਕ ਜਮਾਈ; ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਵਧਾਈ

ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਨਿਰੰਤਰ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਦੇ ਨਾਲ-ਨਾਲ ਸਹਿ-ਵਿੱਦਿਅਕ ਅਤੇ ਸੱਭਿਆਚਾਰਕ ਸਰਗਰਮੀਆਂ ਵਿੱਚ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਕਾਲਜ ਦੇ ਡੀਨ ਸੱਭਿਆਚਾਰਕ ਮਾਮਲੇ ਡਾ. ਹਰਮਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਵਿੱਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਨੂੰ ਜਿੱਥੇ ਆਪਣੇ ਅੰਦਰ ਛੁਪੀ ਕਲਾਤਮਕ ਤੇ ਰਚਨਾਤਮਕ ਪ੍ਰਤਿਭਾ ਬਾਰੇ ਪਤਾ ਚੱਲਦਾ ਹੈ ਉਥੇ ਨਾਲ ਹੀ ਆਪਸੀ ਸਹਿਯੋਗ ਅਤੇ ਮਿਲਵਰਤਣ ਦੀ ਭਾਵਨਾ ਵੀ ਪੈਦਾ ਹੁੰਦੀ ਹੈ।

ਇਸ ਮੌਕੇ ਕਨਵੀਨਰ ਡਾ. ਜਗਪਾਲ ਸਿੰਘ, ਡਾ. ਕੁਲਦੀਪ ਕੌਰ, ਡਾ. ਗੁਰਬਾਜ ਸਿੰਘ, ਡਾ. ਸੀਮਾ ਰਾਣੀ, ਡਾ. ਸੰਗੀਤਾ ਜੋਸ਼ੀ, ਡਾ. ਅਵਨੀਤ ਕੌਰ, ਡਾ. ਮਨਜੀਤ ਸਿੰਘ ਡਾ. ਕੁਲਵਿੰਦਰ ਸਿੰਘ, ਪ੍ਰੋ. ਹਰਭਿੰਦਰ ਸਿੰਘ, ਪ੍ਰੋ. ਪੁਸ਼ਪਿੰਦਰ ਸਿੰਘ, ਪ੍ਰੋ. ਹਰਗੁਣਪ੍ਰੀਤ ਸਿੰਘ, ਪ੍ਰੋ. ਦਿਲਰਾਜ ਸਿੰਘ ਅਤੇ ਪ੍ਰੋ. ਹਰਦੀਪ ਸਿੰਘ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

“Exciting news!  News Portal royalpatiala.in is now on WhatsApp Channels. Subscribe today by clicking the link and stay updated with the latest updates! “ Click here ! 

 

LATEST ARTICLES

Most Popular

Google Play Store