ਮਿਸ਼ਨ ਤੰਦਰੁਸਤ ਪੰਜਾਬ: ਬਰਨਾਲਾ ਪੁਲੀਸ ਤੇ ਪ੍ਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰੈਸ਼ਰ ਹਾਰਨ ਵਾਲੇ ਵਾਹਨਾਂ ਦੇ ਚਲਾਨ

176

ਮਿਸ਼ਨ ਤੰਦਰੁਸਤ ਪੰਜਾਬ: ਬਰਨਾਲਾ ਪੁਲੀਸ ਤੇ ਪ੍ਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰੈਸ਼ਰ ਹਾਰਨ ਵਾਲੇ ਵਾਹਨਾਂ ਦੇ ਚਲਾਨ

ਬਰਨਾਲਾ, 30 ਜਨਵਰੀ
ਪੰਜਾਬ ਸਰਕਾਰ ਦੇ ਮਿਸ਼ਨ ‘ਤੰਦਰੁਸਤ ਪੰਜਾਬ’ ਅਧੀਨ ਜ਼ਿਲਾ ਬਰਨਾਲਾ ਵਿੱਚ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਮਿਸ਼ਨ ਤਹਿਤ ਸ਼ੋਰ ਪ੍ਰਦੂਸ਼ਣ ਘਟਾਉਣ ਲਈ ਵਾਹਨਾਂ ’ਤੇ ਪ੍ਰੈਸ਼ਰ ਹਾਰਨ ਲਾਉਣ ਵਾਲਿਆਂ ਉਤੇ ਕਾਰਵਾਈ ਕੀਤੀ ਗਈ।

ਮਿਸ਼ਨ ਤੰਦਰੁਸਤ ਪੰਜਾਬ: ਬਰਨਾਲਾ ਪੁਲੀਸ ਤੇ ਪ੍ਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰੈਸ਼ਰ ਹਾਰਨ ਵਾਲੇ ਵਾਹਨਾਂ ਦੇ ਚਲਾਨ
ਇਸ ਮੁਹਿੰਮ ਅਧੀਨ ਐਸਡੀਓ ਪ੍ਰਦੂਸ਼ਣ ਰੋਕਥਾਮ ਬੋਰਡ ਰਮਨਦੀਪ ਸਿੰਘ ਸਿੱਧੂ ਅਤੇ ਐਸਐਚਓ ਦਰਬਾਰਾ ਸਿੰਘ ਦੀ ਅਗਵਾਈ ਵਿੱਚ ਟੀਮ ਵੱਲੋਂ ਬਰਨਾਲਾ-ਬਠਿੰਡਾ ਰੋਡ ’ਤੇ ਨਾਕਾ ਲਾਇਆ ਗਿਆ। ਐਸਡੀਓ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ 50 ਟਰੱਕਾਂ/ਕੈਂਟਰਾਂ ਤੇ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ 3 ਵਾਹਨਾਂ ’ਤੇ ਪ੍ਰੈਸ਼ਰ ਹਾਰਨ ਲੱਗੇ ਪਾਏ ਗਏ। ਟੀਮ ਵੱਲੋਂ ਮੌਕੇ ਉਤੇ ਪ੍ਰੈਸ਼ਰ ਹਾਰਨ ਉਤਰਵਾ ਕੇ ਸਬੰਧਤ ਵਾਹਨਾਂ ਦੇ ਚਲਾਨ ਕਰ ਦਿੱਤੇ ਗਏ।