ਮਿਸ਼ਨ ਫਤਹਿ ਦੀ ਸਫ਼ਲਤਾ ਲਈ ਸਾਰੇ ਵਿਭਾਗਾਂ ਅਤੇ ਆਮ ਲੋਕਾਂ ਦੇ ਸਹਿਯੋਗ ਦੀ ਜਰੂਰਤ: ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ

198

ਮਿਸ਼ਨ ਫਤਹਿ ਦੀ ਸਫ਼ਲਤਾ ਲਈ ਸਾਰੇ ਵਿਭਾਗਾਂ ਅਤੇ ਆਮ ਲੋਕਾਂ ਦੇ ਸਹਿਯੋਗ ਦੀ ਜਰੂਰਤ: ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ 7 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚੋਂ ਕੋਵਿਡ-19 ਨੂੰ ਪੂਰੀ ਤਰਾਂ ਖਤਮ  ਕਰਨ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੂੰ ਸਫ਼ਲ ਬਨਾਉਣ ਦੀ ਅਪੀਲ ਕਰਦਿਆਂ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਸਾਰੇ ਵਿਭਾਗਾਂ ਅਤੇ ਲੋਕਾਂ ਨੂੰ ਪੂਰਨ ਸਹਿਯੋਗ  ਦੇਣ  ਦੀ ਮੰਗ ਕੀਤੀ ਹੈ। ਇਸ ਵਿਸ਼ੇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਪੰਜਾਬ ਵਾਸੀਆਂ ਦੀ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਦੀ ਇੱਕ ਕੋਸ਼ਿਸ਼ ਹੈ। ਇਹ ਮੁਹਿੰਮ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਹੈ। ਇਸ ਮੁਹਿੰਮ ਤਹਿਤ  ਲੋਕਾਂ ਨੂੰ ਇਸ ਮਹਾਂਮਾਰੀ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਕੇ ਇਸ ਬਿਮਾਰੀ ਤੋਂ ਬਚਾਉਣਾ ਹੈ।

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਸਾਰੀਆਂ ਹਦਾਇਤਾਂ, ਨਿਯਮਾਂ ਦੀ ਪਾਲਣਾ ਕਰਨਾ ਤੇ ਗਰੀਬਾਂ ਪ੍ਰਤੀ ਆਪਣਾ ਫਰਜ਼ ਨਿਭਾ ਕੇ ਸੂਬਾ ਸਰਕਾਰ ਨੂੰ ਆਪਣਾ ਸਹਿਯੋਗ ਦੇਣਾ ਹੀ ਮਿਸ਼ਨ ਫਤਿਹ ਹੈ। ਇਹੀ ਅਸਲ ਮਾਅਨਿਆਂ ਵਿੱਚ ਪੰਜਾਬੀਆਂ ਦੀ ਚੜਦੀਕਲਾ ਦਾ ਪ੍ਰਤੀਬਿੰਬ ਹੈ ਤੇ ਯਕੀਨਨ ਅਸੀਂ ਰਲ ਕੇ ਇਸ ਮਹਾਂਮਾਰੀ ਤੇ ਫਤਿਹ ਹਾਸਲ ਕਰਾਂਗੇ। ਉਹਨਾਂ ਕਿਹਾ ਕਿ ਜਿਲਾ ਸਿਹਤ ਪ੍ਰਸ਼ਾਸਨ, ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਹੋਰ ਵਿਭਾਗ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰ ਰਹੇ ਹਨ। ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਉਤਸ਼ਾਹਿਤ ਕਰਨ ਤੋਂ ਇਲਾਵਾ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਉਲੰਘਣਾਵਾਂ ਬਾਰੇ ਦੱਸਿਆ ਜਾ ਰਿਹਾ ਹੈ।


ਉਹਨਾਂ ਕਿਹਾ ਕਿ ਸਿਹਤ ਵਿਭਾਗ ਦਾ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੰਗੇ ਨਤੀਜੇ ਲਿਆਉਣ ਲਈ  ਹਰ ਸੰਭਵ ਕੋਸ਼ਿਸ ਕਰ ਰਿਹਾ ਹੈ। ਡਾ ਹਰੀ ਨਰਾਇਣ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੋਵਿਡ-19 ਉੱਤੇ ਫਤਿਹ ਹਾਸਿਲ ਕਰਨ ਲਈ  ਕੋਵਿਡ-19 ਨਾਲ ਲੜੋ, ਸੁਰੱਖਿਅਤ ਰਹੋ, ਤੰਦਰੁਸਤ ਰਹੋ। ਕੋਈ ਵੀ ਚੀਜ਼ ਛੂਹਣ ਤੋਂ ਬਾਅਦ ਆਪਣੇ ਹੱਥ ਜਰੂਰ ਸਾਬਨ ਪਾਣੀ ਨਾਲ 20 ਸੈਕਿੰਡ ਤੱਕ ਧੋਵੋ ਅਤੇ ਹੱਥ ਵਾਰ ਵਾਰ ਧੋਂਦੇ ਰਹੋ। ਘਰੋਂ ਬਾਹਰ ਜਾਣ ਲੱਗਿਆ ਮੁੂੰਹ ਮਾਸਕ ਨਾਲ ਢੱਕ ਕੇ ਬਾਹਰ ਜਾਓ। ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖੋ ਤਾਂ ਜ਼ੋ ਕੋਰੋਨਾ ਵਾਇਰਸ ਦਾ ਫੈਲਾਅ ਰੋਕਿਆ ਜਾਵੇ। ਪ੍ਰਸ਼ਾਸ਼ਨ, ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਹੋਰ ਵਿਭਾਗ ਦੇ ਸਹਿਯੋਗ ਨਾਲ  ਬਾਹਰੀ ਲੋਕਾਂ ਦਾ ਉਹਨਾਂ ਦੇ ਖੇਤਰ ਵਿੱਚ ਆਉਣ ਤੋਂ ਚੋੌਕਸ ਰਹਿਣ, ਜਨਤਕ ਥਾਵਾਂ ਤੇ ਨਾ ਥੁੱਕਣ ਸਬੰਧੀ, ਕੋਵਿਡ ਪ੍ਰਭਾਵਿਤ ਮਰੀਜ਼ ਦਾ ਪਤਾ ਲਗਾਉਣ ਲਈ ਕੋਵਾ ਐਪ ਦੀ ਵਰਤੋਂ ਕਰਨ ਅਤੇ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਸਬੰਧੀ ਜਾਗਰੂਕਤਾ ਫੈਲਾਅ ਰਿਹਾ ਹੈ।