ਮਿਸ਼ਨ ਫਤਿਹ ਅਧੀਨ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੋਵਿਡ-19 ਸਬੰਧੀ ਕੀਤਾ ਗਿਆ ਜਾਗਰੂਕ
ਸ੍ਰੀ ਮੁਕਤਸਰ ਸਾਹਿਬ 1 7 ਜੁਲਾਈ
ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਫਤਿਹ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ ਸਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਇਸ ਸਬੰਧੀ ਅੱਜ ਜਿ਼ਲ੍ਹਾ ਸਿਹਤ ਵਿਭਾਗ ਵੱਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿੱਚ ਸਮਾਗਮ ਕਰਕੇ ਕੋਵਿਡ-19 ਤੋਂ ਬਚਣ ਲਈ ਜਾਗਰੂਕ ਕੀਤਾ। ਇਸ ਸਮੇਂ ਡਾ ਗੁਰਤੇਜ਼ ਸਿੰਘ ਨੇ ਦੱਸਿਆ ਕਿ ਕੋਵਿਡ-19 ਤੋਂ ਬਚਣ ਲਈ ਸਾਨੂੰ ਹੁਣ ਵੀ ਵੱਧ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ ਸਿਰਫ ਜਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਇਆ ਜਾਵੇ ਅਤੇ ਘਰ ਵਿੱਚ ਅਤੇ ਘਰ ਤੋਂ ਬਾਹਰ ਦੂਜਿਆਂ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜ਼ੋ ਅਸੀਂ ਸਮਾਜ ਵਿੱਚ ਬਿਮਾਰੀ ਦੇ ਫੈਲਾਅ ਤੋਂ ਰੋਕਿਆ ਜਾ ਸਕੇ।
ਉਹਨਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਆਪਣੇ ਹੱਥਾਂ ਨੂੰ ਵਾਰ ਵਾਰ ਧੋਤਾ ਜਾਵੇ, ਮਾਸਕ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਮੁੂੰਹ ਅਤੇ ਨੱਕ ਚੰਗੀ ਤਰ੍ਹਾਂ ਢਕਿਆ ਹੋਵੇ, ਆਪਣੇ ਚੇਹਰੇ ਨੂੰ ਛੂਹਣ ਤੋਂ ਪਹਿਲਾਂ ਸਾਬਨ ਪਾਣੀ ਨਾਲ ਧੋਤਾ ਜਾਵੇ।।
ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਭੀੜ ਤੋੱ ਬਚਣ ਲਈ ਸਿਹਤ ਵਿਭਾਗ ਵੱਲੋਂ ਈ-ਸੰਜੀਵਨੀ ਓਪੀਡੀ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸਵੇਰੇ 8 ਵਜੇ ਤੋਂ 2 ਵਜੇ ਤੱਕ ਮੋਬਾਇਲ ਰਾਹੀਂ ਵੀਡੀਓ ਕਾਲ ਰਾਹੀਂ ਮਾਹਿਰ ਡਾਕਟਰਾਂ ਤੋਂ ਜਨਰਲ ਅਤੇ ਗਾਇਨਾਕਾਲੋਜਿਸਟ ਸਬੰਧੀ ਸਲਾਹ ਲਈ ਜਾ ਸਕਦੀ ਹੈ।
ਉਹਨਾਂ ਕਿਹਾ ਕਿ ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਸਰਲ ਉਪਾਅ ਹੈ। ਉਹਨਾ ਕਿਹਾ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਆਪਣੇ ਆਪ ਨੂੰ, ਆਪਣੇ ਸਮਾਜ ਨੂੰ ਅਤੇ ਦੇਸ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ। ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਕੋੋਰੋਨਾ ਵਿਅਕਤੀ ਨਾਲ ਪ੍ਰਭਾਵਿਤ ਵਿਅਕਤੀ ਦੀ ਖੰਘ ਜਾਂ ਛਿੱਕ ਦੇ ਛਿੱਟੇ ਨੂੰ ਸਾਹ ਰਾਹੀਂ ਅੰਦਰ ਲਿਜਾਉਣ ਨਾਲ, ਪ੍ਰਭਾਵਿਤ ਵਿਅਕਤੀ ਦੇ ਛਿੱਕਣ ਜਾਂ ਖਾਂਸੀ ਕਰਨ ਤੋਂ ਬਾਅਦ ਜਿਸ ਨਿਰਜੀਵ ਜਾਂ ਸਤਹ ਤੇ ਛਿੱਟੇ ਪੈ ਜਾਂਦੇ ਹਨ, ਉਸਨੂੰ ਛੂਹਣ ਤੋਂ ਬਾਅਦ ਅੱਖਾਂ, ਨੱਕ ਜਾਂ ਮੂੰਹ ਰਾਹੀਂ ਫੇਫੜਿਆਂ ਤੱਕ ਪਹੁੰਚਦਾ ਹੈ। ਇਸ ਬਿਮਾਰੀ ਦੇ ਲੱਛਣ ਬੁਖਾਰ, ਸੁੱਕੀ ਖਾਂਸੀ, ਸਾਹ ਲੈਣ ਵਿੱਚ ਤਕਲੀਫ਼ ਅਤੇ ਥੱਕਿਆ ਹੋਇਆ ਮਹਿਸੂਸ ਕਰਨਾ ਹੈ, ਕੁਝ ਮਰੀਜਾਂ ਨੂੰ ਦਰਦ, ਵਗਦਾ ਨੱਕ, ਗਲੇ ਵਿੱਚ ਖਰਾਸ਼ ਤੇ ਦਸਤ ਦੀ ਸਮੱਸਿਆ ਆਉਂਦੀ ਹੈ।
ਵਿਨੋਦ ਖੁਰਾਣਾ ਨੇ ਦੱਸਿਆਕਿਹਾ ਕਿ ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋਂ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਇਆ ਜਾਵੇ ਅਤੇ ਇਸਦੀ ਸੂਚਨਾਂ ਜਿ਼ਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਕੋਰੋਨਾ ਵਾਇਰਸ ਦੇ ਮਰੀਜ਼ਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਕੋਵਾ ਐਪ ਡਾਊਨ ਲੋਡ ਕੀਤੀ ਜਾਵੇ।
