ਮਿਸ਼ਨ ਫਤਿਹ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਡੋਰ ਟੂ ਡੋਰ ਨੂੰ ਭਰਵਾਂ ਹੁਗਾਂਰਾ: ਡਾ. ਮਲਕੀਤ ਸਿੰਘ ਮਾਨ

231

ਮਿਸ਼ਨ ਫਤਿਹ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਡੋਰ ਟੂ ਡੋਰ ਨੂੰ ਭਰਵਾਂ ਹੁਗਾਂਰਾ: ਡਾ. ਮਲਕੀਤ ਸਿੰਘ ਮਾਨ

ਗੁਰਜੀਤ ਸਿੰਘ /ਜੁਲਾਈ, 6,2020/ਪਟਿਆਲਾ

ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਵੱਖ—ਵੱਖ ਕਰਵਾਏ ਜਾਣ ਵਾਲੇ ਪ੍ਰੋਗਰਾਮ ਤਹਿਤ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੁੱਚੇ ਜਿਲ੍ਹਾ ਪਟਿਆਲਾ ਵਿਖੇ ਯੁਵਕ ਸੇਵਾਵਾਂ ਕਲੱਬਾਂ, ਕੌਮੀ ਸੇਵਾ ਯੋਜਨਾ ਸੰਸਥਾਵਾਂ, ਰੈਡ ਰੀਬਨ ਕਲੱਬਾਂ, ਅਤੇ ਸਮਾਜ ਸੇਵੀਆਂ ਦੀ ਮੱਦਦ ਨਾਲ ਵੱਡੇ ਪੱਧਰ ਤੇ ਡੋਰ ਟੂ ਡੋਰ ਮੁਹਿੰਮ ਚਲਾਈ ਗਈ ਜਿਸ ਵਿੱਚ ਆਮ ਪਬਲਿਕ ਨੂੰ ਕਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ। ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨਾ ਨੇ ਆਪੋ ਆਪਣੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮਾਸਕ ਲਗਾਉਣ, ਦੂਰੀ ਬਣਾ ਕੇ ਰੱਖਣ ਅਤੇ ਵਾਰ—ਵਾਰ ਹੱਥ ਧੋਣ ਬਾਰੇ ਜਾਗਰੂਕ ਕੀਤਾ।

ਇਸੇ ਤਰ੍ਹਾਂ ਕਾਲਜਾਂ ਦੇ ਯੂਥ ਵਲੰਟੀਅਰਾਂ ਨੇ ਪ੍ਰੋਗਰਾਮ ਅਫਸਰਾਂ ਦੀ ਅਗਵਾਈ ਹੇਠ ਸਲੱਮ ਬਸਤੀਆਂ, ਕਲੋਨੀਆਂ, ਦੁਕਾਨਦਾਰਾਂ ਅਤੇ ਆਮ ਸ਼ਹਿਰੀਆਂ ਨੂੰ ਜਾਣਕਾਰੀ ਦੇਣ ਦੇ ਨਾਲ—ਨਾਲ ਹੱਥੀ ਬਣੇ ਮਾਸਕ ਅਤੇ ਸੈਨੇਟਾਈਜ਼ਰ ਵੰਡੇ। ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਇਹ ਮੁਹਿੰਮ ਚਲਾਈ ਗਈ ਹੈ। ਜਿਸ ਵਿੱਚ ਵਲੰਟੀਅਰਾਂ ਅਤੇ ਕਲੱਬ ਮੈਂਬਰਾਂ ਨੇ ਪੂਰੇ ਜੋਸ਼ ਨਾਲ ਕੰਮ ਕੀਤਾ ਹੈ।

ਮਿਸ਼ਨ ਫਤਿਹ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਡੋਰ ਟੂ ਡੋਰ ਨੂੰ ਭਰਵਾਂ ਹੁਗਾਂਰਾ: ਡਾ. ਮਲਕੀਤ ਸਿੰਘ ਮਾਨ
Mission Fateh

ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਯੁਵਕ ਸੇਵਾਵਾਂ ਕਲੱਬਾਂ, ਐਨ.ਐਸ.ਐਸ ਵਲੰਟੀਅਰਾਂ ਰਾਹੀਂ ਮਿਸ਼ਨ ਫਤਿਹ ਤਹਿਤ ਰੋਜ਼ਾਨਾ ਗਤੀਵਿਧੀਆਂ ਜਾਰੀ ਹਨ ਅਤੇ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਅੱਜ ਦੀ ਇਸ ਮੁਹਿੰਮ ਵਿੱਚ ਪ੍ਰੋਗਰਾਮ ਅਫਸਰ ਮਨਦੀਪ ਕੌਰ, ਪੁਸ਼ਪਿੰਦਰ ਕੌਰ, ਨਵਦੀਪ ਕੌਰ, ਗੁਰਬਖਸ਼ੀਸ ਸਿੰਘ, ਦਰਸ਼ਨ ਸਿੰਘ, ਪ੍ਰੋ. ਅਰੁਨਦੀਪ, ਅਭਿਨਵ ਸ਼ਰਮਾ, ਡਾ. ਪ੍ਰਿਤਪਾਲ ਸਿੰਘ, ਕਰਮਜੀਤ ਕੌਰ, ਪਰਵਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਨੇ ਮਹੱਤਵਪੂਰਨ ਰੋਲ ਅਦਾ ਕੀਤਾ।

ਮਿਸ਼ਨ ਫਤਿਹ ਤਹਿਤ ਕੋਰਨਾ ਦੇ ਖਿਲਾਫ ਕਲੱਬ ਅਹੁੱਦੇਦਾਰ ਪਬਲਿਕ ਨੂੰ ਜਾਗਰੂਕ ਕਰਦੇ ਹੋਏ