ਮਿਸ਼ਨ ਫ਼ਤਹਿ-ਫ਼ਤਹਿਗੜ੍ਹ ਸਾਹਿਬ ਵਿੱਚੋਂ ਕਰਫਿਊ ਦੀ ਉਲੰਘਣਾ ਸਬੰਧੀ 458 ਕੇਸ ਦਰਜ; 703 ਗ੍ਰਿਫ਼ਤਾਰ ਤੇ 171 ਵਾਹਨ ਜ਼ਬਤ

221

ਮਿਸ਼ਨ ਫ਼ਤਹਿ-ਫ਼ਤਹਿਗੜ੍ਹ ਸਾਹਿਬ ਵਿੱਚੋਂ ਕਰਫਿਊ ਦੀ ਉਲੰਘਣਾ ਸਬੰਧੀ 458 ਕੇਸ ਦਰਜ; 703 ਗ੍ਰਿਫ਼ਤਾਰ ਤੇ 171 ਵਾਹਨ ਜ਼ਬਤ

ਫ਼ਤਹਿਗੜ੍ਹ ਸਾਹਿਬ, 22 ਜੁਲਾਈ

ਮਿਸ਼ਨ ਫ਼ਤਹਿ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਫੈਲਣ ਤੋਂ ਰੋਕਣ ਤੇ ਇਸ ਦੇ ਖ਼ਾਤਮੇ ਲਈ ਜਿੱਥੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਇਸ ਸਬੰਧੀ ਜਾਰੀ ਹਦਾਇਤਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਇਕਾਂਤਵਾਸ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਹੁਣ ਤੱਕ 03 ਵਿਅਕਤੀਆਂ ਖਿਲਾਫ ਕੇਸ ਦਰਜ ਕੀਤੇ ਗਏ ਹਨ ਤੇ ਰਾਤ ਦੇ ਕਰਫਿਊ ਦੀ ਉਲੰਘਣਾ ਦੇ ਦੋਸ਼ ਹੇਠ 458 ਕੇਸ ਦਰਜ ਕਰ ਕੇ 703 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 171 ਵਾਹਨ ਜ਼ਬਤ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਇਸ ਮਹਾਂਮਾਰੀ ਦਾ ਖਾਤਮਾ ਸਭਨਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਕੋਰੋਨਾ ਸਬੰਧੀ ਮੈਡੀਕਲ ਸੇਵਾਵਾਂ ਲਈ ਹੈਲਪਲਾਈਨ ਨੰਬਰ  01763 232136 ਹੈ ਤੇ ਇਕਾਂਤਵਾਸ ਦੀ ਉਲੰਘਣਾ ਸਬੰਧੀ ਸ਼ਿਕਾਇਤ ਦੇਣ ਲਈ ਪੁਲੀਸ ਹੈਲਪਲਾਈਨ ਨੰਬਰ 112 ਹੈ।

ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਲਈ ਜ਼ਿਲ੍ਹਾ ਪੱਧਰ ਉਤੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਚਲਾਏ ਜਾ ਰਹੇ ਹਨ, ਜਿਸ ਜ਼ਰੀਏ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਰੁਜ਼ਗਾਰ ਪ੍ਰਾਪਤੀ ਸਬੰਧੀ ਬਿਊਰੋ ਦੇ ਹੈਲਪਲਾਈਨ ਨੰਬਰ 99156 82436 ਅਤੇ ਕਰੀਅਰ ਕਾਊਂਸਲਰ ਦੇ ਮੋ: ਨੰਬਰ: 68145 73889 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮਿਸ਼ਨ ਫ਼ਤਹਿ-ਫ਼ਤਹਿਗੜ੍ਹ ਸਾਹਿਬ ਵਿੱਚੋਂ ਕਰਫਿਊ ਦੀ ਉਲੰਘਣਾ ਸਬੰਧੀ 458 ਕੇਸ ਦਰਜ; 703 ਗ੍ਰਿਫ਼ਤਾਰ ਤੇ 171 ਵਾਹਨ ਜ਼ਬਤ

ਮਿਸ਼ਨ ਫ਼ਤਹਿ-ਫ਼ਤਹਿਗੜ੍ਹ ਸਾਹਿਬ ਵਿੱਚੋਂ ਕਰਫਿਊ ਦੀ ਉਲੰਘਣਾ ਸਬੰਧੀ 458 ਕੇਸ ਦਰਜ; 703 ਗ੍ਰਿਫ਼ਤਾਰ ਤੇ 171 ਵਾਹਨ ਜ਼ਬਤ I ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਾ ਐਪ ਡਾਊਨਲੋਡ ਕਰਨ ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੰਜਾਬ ਵਿੱਚੋਂ ਚੌਥੇ ਨੰਬਰ ‘ਤੇ ਹੈ ਤੇ ਵੱਡੀ ਗਿਣਤੀ ਲੋਕਾਂ ਨੇ ਇਹ ਐਪ ਡਾਊਨਲੋਡ ਕੀਤੀ ਹੈ। ਇਹ ਐਪ ਕੋਰੋਨਾ ਖਿਲਾਫ ਜੰਗ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਜਿਨ੍ਹਾਂ ਨੇ ਇਹ ਐਪ ਹਾਲੇ ਤਾਈਂ ਡਾਊਨਲੋਡ ਨਹੀਂ ਕੀਤੀ, ਉਹ ਇਸ ਐਪ ਨੂੰ ਡਾਊਨਲੋਡ ਕਰਨ ਤੇ ਇਸ ਵਿੱਚ ਮਿਸ਼ਨ ਫ਼ਤਹਿ ਜ਼ਰੂਰ ਜੁਆਇਨ ਕਰਨ।

ਅੰਮ੍ਰਿਤ ਕੌਰ ਗਿੱਲ ਨੇ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਜਿਵੇਂਕਿ ਸਮਾਜਕ ਵਿੱਥ, ਮੂੰਹ ਨੂੰ ਮਾਸਕ ਜਾਂ ਕੱਪੜੇ ਨਾਲ ਢਕਣਾ ਤੇ ਹੱਥਾਂ ਨੂੰ ਵਾਰ-ਵਾਰ ਧੋਣ ਜਾਂ ਸੈਨੇਟਾਈਜ਼ ਕਰਨ ਦੀ ਪਾਲਣਾ ਯਕੀਨੀ ਬਨਾਉਣ ਦੇ ਨਾਲ ਨਾਲ ਸਰਕਾਰ ਵੱਲੋਂ ਵਿਅਕਤੀਆਂ ਦੇ ਇਕੱਠ ਅਤੇ ਕਰਫਿਊ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।