ਮਿਸ਼ਨ ਫ਼ਤਿਹ ਤਹਿਤ ਇਕਾਂਤਵਾਸ ਦੀ ਉਲੰਘਣਾ ਕਰਨ ਤਹਿਤ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਵਿੱਚ ਦੂਜਾ ਕੇਸ ਦਰਜ਼: ਐਸ.ਐਸ.ਪੀ.

244

ਮਿਸ਼ਨ ਫ਼ਤਿਹ ਤਹਿਤ ਇਕਾਂਤਵਾਸ ਦੀ ਉਲੰਘਣਾ ਕਰਨ ਤਹਿਤ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਵਿੱਚ ਦੂਜਾ ਕੇਸ ਦਰਜ਼: ਐਸ.ਐਸ.ਪੀ.

ਫ਼ਤਹਿਗੜ੍ਹ ਸਾਹਿਬ, 19 ਜੁਲਾਈ :

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਦੇ ਜਿਹੜੇ ਸ਼ੱਕੀ ਮਰੀਜਾਂ ਨੂੰ ਇਕਾਂਤਾਵਸ ਕੀਤਾ ਹੋਇਆ ਹੈ ਉਹ ਉਸ ਦੀ ਪੂਰੀ ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਕਾਂਤਵਾਸ ਕੀਤੇ ਵਿਅਕਤੀ ਜੇਕਰ ਆਪਣੇ ਘਰਾਂ ਤੋਂ ਬਾਹਰ ਜਾਂਦੇ ਹਨ ਤਾਂ ਉਹ ਹੋਰਨਾਂ ਲਈ ਵੀ ਖ਼ਤਰਾ ਬਣ ਸਕਦੇ ਹਨ। ਇਸ ਲਈ ਇਕਾਂਤਵਾਸ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਜੇਕਰ ਕਿਸੇ ਨੇ ਇਸ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ਼ ਕਰਕੇ ਕਾਰਵਾਈ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੰਡੀ ਗੋਬਿੰਦਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਮਹਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਭਗਵਤੀ ਪ੍ਰਸ਼ਾਦ ਪੁੱਤਰ ਲੇਟ ਰਾਮ ਲਾਲ ਜੋ ਕਿ ਦਲੀਪ ਨਗਰ ਵਿਖੇ ਮਕਾਨ ਨੰ: 292 ਵਿੱਚ ਰਹਿੰਦਾ  ਹੈ , ਨੂੰ ਇਕਾਂਤਵਾਸ ਕੀਤਾ ਗਿਆ ਸੀ ਪ੍ਰੰਤੂ ਅੱਜ ਜਦੋਂ ਪੁਲਿਸ ਨੇ ਉਸ ਦੇ ਘਰ ਜਾ ਕੇ ਵੇਖਿਆ ਤਾਂ ਉਹ ਆਪਣੇ ਘਰ ਵਿੱਚ ਨਹੀਂ ਮਿਲਿਆ ਜਿਸ ਕਾਰਨ ਉਸ ਵਿਰੁੱਧ ਧਾਰਾ 188, 271 ਤੇ ਡਿਜਾਸਟਰ ਮੈਨੇਜਮੈਂਟ ਦੀ ਧਾਰਾ 51 ਅਧੀਨ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮੁਕੱਦਮਾ ਨੰ: 209/20 ਦਰਜ਼ ਕੀਤਾ ਗਿਆ  ਹੈ।

ਮਿਸ਼ਨ ਫ਼ਤਿਹ ਤਹਿਤ ਇਕਾਂਤਵਾਸ ਦੀ ਉਲੰਘਣਾ ਕਰਨ ਤਹਿਤ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਵਿੱਚ ਦੂਜਾ ਕੇਸ ਦਰਜ਼: ਐਸ.ਐਸ.ਪੀ.
ਜਿ਼ਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ

ਜਿ਼ਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਇਸ ਖਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ। ਵਰਨਣਯੋਗ ਹੈ ਕਿ ਕੱਲ ਵੀ ਇਕਾਂਤਵਾਸ ਦੀ ਉਲੰਘਣਾ ਕਰਨ ’ਤੇ ਸਾਨੀਪੁਰ ਦੇ ਰਹਿੇਣ ਵਾਲੇ ਜਗਦੀਪ ਸਿੰਘ ਪੁੱਤਰ ਕੁਲਵੰਤ ਸਿੰਘ ’ਤੇ ਮੁਕੱਦਮਾ ਦਰਜ਼ ਕੀਤਾ ਗਿਆ ਸੀ।