ਯੂਨੀਵਰਸਿਟੀ ਕਾਲਜ ਬੇਨੜਾ ਦੇ ਐੱਮ ਏ ਇਤਿਹਾਸ ਦਾ ਨਤੀਜਾ ਸ਼ਾਨਦਾਰ ਰਿਹਾ

183

ਯੂਨੀਵਰਸਿਟੀ ਕਾਲਜ ਬੇਨੜਾ ਦੇ ਐੱਮ ਏ ਇਤਿਹਾਸ ਦਾ ਨਤੀਜਾ ਸ਼ਾਨਦਾਰ ਰਿਹਾ

ਧੂਰੀ 23 ਜੁਲਾਈ, 2022

ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਦਸੰਬਰ 2021 ਵਿੱਚ ਹੋਏ ਇਮਤਿਹਾਨਾਂ ਦੇ ਨਤੀਜੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਪੋਸਟ ਗ੍ਰੈਜੂਏਟ ਕਲਾਸਾਂ ਵਿੱਚੋਂ ਐਮ ਏ ਇਤਿਹਾਸ ਦੇ ਸਮੈਸਟਰ ਪਹਿਲਾ ਦਾ ਨਤੀਜਾ ਵੀ ਕੁਝ ਦਿਨ ਪਹਿਲਾਂ ਆ ਚੁੱਕਿਆ ਹੈ। ਇਹ ਕੋਰਸ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪਿਛਲੇ ਦੋ ਸਾਲਾਂ ਤੋਂ ਚੱਲ ਰਿਹਾ ਹੈ।

ਕਾਲਜ ਪ੍ਰਿੰਸੀਪਲ ਡਾ ਸੰਜੀਵ ਦੱਤਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਕਾਲਜ ਵਿਖੇ ਇਸ ਕੋਰਸ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਕਾਲਜ ਪੱਧਰ ‘ਤੇ ਸਨੀ ਕੌਰ ਅਤੇ ਸੁਜਾਤਾ ਨੇ ਪਹਿਲੇ ਸਥਾਨ ਹਾਸਲ ਕੀਤੇ। ਉਨ੍ਹਾਂ ਕਿਹਾ ਇਲਾਕੇ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਦਾਖਲਾ ਲੈ ਕੇ ਸਸਤੀ ਤੇ ਮਿਆਰੀ ਸਿੱਖਿਆ ਹਾਸਲ ਕਰਨ ਅਤੇ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਯੂਨੀਵਰਸਿਟੀ ਕਾਲਜ ਬੇਨੜਾ ਦੇ ਐੱਮ ਏ ਇਤਿਹਾਸ ਦਾ ਨਤੀਜਾ ਸ਼ਾਨਦਾਰ ਰਿਹਾ

ਕਾਲਜ ਪ੍ਰਿੰਸੀਪਲ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ–ਨਾਲ ਇਤਿਹਾਸ ਵਿਭਾਗ ਦੇ ਅਧਿਆਪਕ ਡਾ ਕਰਮਜੀਤ ਸਿੰਘ, ਡਾ ਭੁਪਿੰਦਰ ਸਿੰਘ ਅਤੇ ਡਾ ਕਿਰਨਜੀਤ ਕੌਰ ਨੂੰ ਵੀ ਮੁਬਾਰਕਵਾਦ ਦਿੱਤੀ।