ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਦਾ ਆਯੋਜਨ

165

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਦਾ ਆਯੋਜਨ

ਧੂਰੀ 12 ਅਗਸਤ,2022:

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਡਾ ਬਾਲ ਕ੍ਰਿਸ਼ਨ ਦੀ ਅਗਵਾਈ ਵਿੱਚ ਕੀਤਾ ਗਿਆ। ਬੱਡੀ ਗਰੁੱਪ ਦੇ ਕਨਵੀਨਰ ਡਾ ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਕੁਲਦੀਪ ਸਿੰਘ ਤਹਿਸੀਲਦਾਰ ਧੂਰੀ ਨੂੰ ਰਸਮੀ ਤੌਰ ਤੇ ਜੀ ਆਇਆ ਨੂੰ ਕਹਿਣ ਨਾਲ ਕੀਤੀ ਗਈ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ।

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਦਾ ਆਯੋਜਨ

ਪ੍ਰੋਗਰਾਮ ਦੇ ਅੰਤ ਵਿਚ ਕਾਲਜ ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨ ਅਤੇ ਸਮੂਹ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ ਰਜਿੰਦਰ ਸਿੰਘ ਨੇ ਨਿਭਾਈ। ਇਸ ਸਮੇਂ ਸੀਡੀਪੀਓ  ਹਰਬੰਸ ਸਿੰਘ, ਡਾ ਚਮਕੌਰ ਸਿੰਘ, ਡਾ ਹਰਵਿੰਦਰ ਸਿੰਘ, ਡਾ ਗਗਨਦੀਪ ਸਿੰਘ, ਡਾ ਸੁਭਾਸ਼ ਕੁਮਾਰ, ਡਾ ਅਸ਼ੋਕ ਕੁਮਾਰ, ਡਾ ਪਰਮਜੀਤ ਕੌਰ, ਡਾ ਸੰਜੀਵ ਦੱਤਾ, ਡਾ ਕਰਮਜੀਤ ਸਿੰਘ, ਡਾ ਸੁਖਜਿੰਦਰ ਰਿਸ਼ੀ, ਪ੍ਰੋ ਕਰਨੈਲ ਸਿੰਘ ਤੇ ਇੰਜ ਵਰਿੰਦਰ ਕੁਮਾਰ ਹਾਜ਼ਰ ਸਨ।