ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਧੂਰੀ 11 ਮਈ,2023:
ਯੂਨੀਵਰਸਿਟੀ ਕਾਲਜ, ਬੇਨੜਾ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਵਿੱਚ ਐੱਨ.ਐੱਸ.ਐੱਸ. ਵਿਭਾਗ ਦੇ ਸਹਿਯੋਗ ਨਾਲ ਈਕੋ ਕਲੱਬ ਵੱਲੋਂ ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੇ ਵਰਕਸ਼ਾਪ ਦਾ ਆਯੋਜਨ ਕੀਤਾ। ਵਰਕਸ਼ਾਪ ਵਿੱਚ ਸੀ.ਈ.ਓ. ਅਮਨਦੀਪ ਕੌਰ ਅਤੇ ਡਾ. ਗੌਰਵ ਸਿੰਘ ਨੇ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਵੇਸਟ ਮੈਟੀਰੀਅਲ ਕਿਹੜੇ-ਕਿਹੜੇ ਤਰੀਕਿਆਂ ਦੇ ਨਾਲ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਅਤੇ ਇਸ ਨਾਲ ਕਮਾਈ ਕਰਕੇ ਕਿਵੇਂ ਆਤਮ ਨਿਰਭਰ ਬਣਿਆ ਜਾ ਸਕਦਾ ਹੈ।
ਇਸ ਦੌਰਾਨ ਡਾ. ਅਸ਼ੋਕ ਕੁਮਾਰ, ਕਨਵੀਨਰ ਈਕੋ ਕਲੱਬ, ਡਾ. ਹਰਵਿੰਦਰ ਸਿੰਘ, ਡਾ. ਗਗਨਦੀਪ ਸਿੰਘ, ਡਾ. ਰਾਕੇਸ਼ ਕੁਮਾਰ, ਡਾ. ਊਸ਼ਾ ਜੈਨ, ਡਾ. ਰਜਿੰਦਰ ਸਿੰਘ, ਪ੍ਰੋ. ਅਮਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।