ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅਧਿਆਪਨ ਅਤੇ ਗ਼ੈਰ ਅਧਿਆਪਨ ਸਟਾਫ਼ ਵੱਲੋਂ ਕਲਮ ਛੋੜ ਹੜਤਾਲ

236

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅਧਿਆਪਨ ਅਤੇ ਗ਼ੈਰ ਅਧਿਆਪਨ ਸਟਾਫ਼ ਵੱਲੋਂ ਕਲਮ ਛੋੜ ਹੜਤਾਲ

ਧੂਰੀ, 22 ਅਗਸਤ,2023:

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲੇ ਵੱਲੋਂ ਤਨਖਾਹਾਂ ਨਾ ਮਿਲਣ ਕਰਕੇ ਰੋਸ ਵਜੋਂ ਕਲਮ ਛੋੜ ਹੜਤਾਲ ਕਰਕੇ ਕਾਲਜ ਕੈਂਪਸ ਵਿਖੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਜਸਬੀਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦਾ ਅਧਿਆਪਨ ਅਤੇ ਗ਼ੈਰ ਅਧਿਆਪਨ ਵਰਗ ਤਨਖਾਹਾਂ ਨੂੰ ਤਰਸ ਰਿਹਾ ਹੈ। ਇਸੇ ਤਰ੍ਹਾਂ ਡਾ. ਰਜਿੰਦਰ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦੇ ਕਿਹਾ ਸਿਹਤ ਅਤੇ ਸਿੱਖਿਆ ਨੂੰ ਉੱਚਾ ਚੁੱਕਣ ਲਈ ਸਰਕਾਰ ਤਰਜੀਹ ਤਾਂ ਦੇ ਰਹੀ ਹੈ ਪਰ ਸਰਕਾਰ ਨੂੰ ਇਸ ਖੇਤਰ ਵਿੱਚ ਕੰਮ ਕਰ ਰਹੇ ਮੁਲਾਜ਼ਮ ਵਰਗ ਦੀਆਂ ਤਨਖਾਹਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਡਾ. ਹਰਪ੍ਰੀਤ ਸਿੰਘ ਨੇ ਇੱਕਮੁੱਠ ਹੋ ਕੇ ਸੰਘਰਸ਼ ਕਰਨ ਅਤੇ ਡਾ. ਸੁਖਜਿੰਦਰ ਰਿਸ਼ੀ ਨੇ ਲੋਕ ਹਿੱਤ ਮੁੱਦਿਆਂ ‘ਤੇ ਸਮਾਜ ਨੂੰ ਇਕੱਠੇ ਹੋ ਕੇ ਚੱਲਣ ਲਈ ਕਿਹਾ। ਗ਼ੈਰ ਅਧਿਆਪਨ ਅਮਲੇ ਵਿੱਚੋਂ ਮਲਕੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਸ਼ਾਸਨ ਨੂੰ ਹਰ ਮਹੀਨੇ ਸਮੇਂ ‘ਤੇ ਤਨਖ਼ਾਹ ਜਾਰੀ ਕਰਨ ਦੀ ਅਪੀਲ ਕੀਤੀ।

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅਧਿਆਪਨ ਅਤੇ ਗ਼ੈਰ ਅਧਿਆਪਨ ਸਟਾਫ਼ ਵੱਲੋਂ ਕਲਮ ਛੋੜ ਹੜਤਾਲ

ਇਸ ਸਮੇਂ ਅਧਿਆਪਨ ਸਟਾਫ਼ ਵਿੱਚੋਂ ਡਾ. ਸੰਜੀਵ ਦੱਤਾ, ਡਾ. ਹਰਵਿੰਦਰ ਸਿੰਘ ਮੰਡ, ਡਾ. ਸੁਭਾਸ਼ ਕੁਮਾਰ, ਡਾ. ਅਮਿਤਾ ਜੈਨ, ਡਾ. ਊਸ਼ਾ ਰਾਣੀ, ਡਾ. ਗਗਨਦੀਪ ਸਿੰਘ, ਡਾ. ਕਰਮਜੀਤ ਸਿੰਘ, ਡਾ. ਭੂਪਿੰਦਰ ਸਿੰਘ, ਇੰਜ ਵਰਿੰਦਰ ਸਿੰਗਲਾ, ਇੰਜ ਅਮਨਪ੍ਰੀਤ ਸਿੰਘ, ਰਸਪ੍ਰੀਤ ਕੌਰ ਅਤੇ ਗ਼ੈਰ ਅਧਿਆਪਨ ਸਟਾਫ਼ ਵਿੱਚੋਂ ਜਗਤਾਰ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ ਆਦਿ ਮੌਜੂਦ ਸਨ।