ਰਜਿੰਦਰਾ ਹਸਪਤਾਲ ਪਟਿਆਲਾ ਦੀ ਆਈਸੋਲੇਸ਼ਨ ਵਾਰਡ ਵਿੱਚੋਂ ਭੱਜਣ ਵਾਲੇ ਵਿਰੁੱਧ ਪੁਲਿਸ ਕੇਸ ਦਰਜ

182

ਰਜਿੰਦਰਾ ਹਸਪਤਾਲ ਪਟਿਆਲਾ ਦੀ ਆਈਸੋਲੇਸ਼ਨ ਵਾਰਡ ਵਿੱਚੋਂ ਭੱਜਣ ਵਾਲੇ ਵਿਰੁੱਧ ਪੁਲਿਸ ਕੇਸ ਦਰਜ

ਗੁਰਜੀਤ ਸਿੰਘ /ਪਟਿਆਲਾ, 31 ਮਾਰਚ:

ਪਟਿਆਲਾ ਪੁਲਿਸ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਰੋਨਾਵਾਇਰਸ ਬਾਰੇ ਨੋਡਲ ਅਫ਼ਸਰ ਡਾ. ਸਚਿਨ ਕੌਸ਼ਲ ਦੀ ਸ਼ਿਕਾਇਤ ‘ਤੇ ਮਨਦੀਪ ਸਿੰਘ ਪੁੱਤਰ ਲਕਸ਼ਣ ਸਿੰਘ ਵਾਸੀ ਅਨੰਦ ਨਗਰ, ਪਟਿਆਲਾ ਵਿਰੁੱਧ ਕੋਵਿਡ-19 ਦੇ ਪ੍ਰੋਟੋਕਾਲ ਨਿਯਮਾਂ ਦੀ ਉਲੰਘਣਾ ਕਰਨ ਦੇ ਸਬੰਧ ਵਿੱਚ ਪੁਲਿਸ ਕੇਸ ਦਰਜ ਕੀਤਾ ਹੈ। ਇਸ ਨੂੰ ਆਈ.ਪੀ.ਸੀ ਦੀਆਂ ਧਾਰਾਵਾਂ 353, 186, 188, 269, 279 ਤਹਿਤ ਥਾਣਾਂ ਸਿਵਲ ਲਾਇਨ ਵਿਖੇ ਦਰਜ ਪੁਲਿਸ ਕੇਸ ‘ਚ ਨਾਮਜਦ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਮਨਦੀਪ ਸਿੰਘ ਨੂੰ ਕੋਰੋਨਵਾਇਰਸ ਦੇ ਲੱਛਣਾਂ ਸਬੰਧੀਂ ਸ਼ੱਕੀ ਮਾਮਲਾ ਦੇਖਦਿਆਂ ਰਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿਖੇ 30 ਮਾਰਚ 2020 ਨੂੰ ਦਾਖਲ ਕੀਤਾ ਗਿਆ ਸੀ। ਮਨਦੀਪ ਸਿੰਘ ਦੀ ਕੋਰੋਨਾਵਾਇਰਸ ਸਬੰਧੀਂ ਲਏ ਗਏ ਸੈਂਪਲਾਂ ਦੀ ਰਿਪੋਰਟ ਦੀ ਅਜੇ ਉਡੀਕ ਕੀਤੀ ਜਾ ਰਹੀ ਸੀ ਪਰੰਤੂ ਉਕਤ ਵਿਅਕਤੀ ਬੀਤੀ ਰਾਤ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿੱਚੋਂ ਡਾਕਟਰਾਂ ਦੀ ਸਲਾਹ ਦੇ ਉਲਟ ਕੋਵਿਡ-19 ਪ੍ਰੋਟੋਕਾਲ ਨੇਮਾਂ ਦੀ ਉਲੰਘਣਾ ਕਰਦੇ ਹੋਏ ਫਰਾਰ ਹੋ ਗਿਆ ਸੀ ਅਤੇ ਅੱਜ ਸਵੇਰੇ ਇਹ ਵਾਪਸ ਪਰਤ ਆਇਆ। ਇਸ ਦੌਰਾਨ ਉਸਨੇ ਡਿਊਟੀ ‘ਤੇ ਤਾਇਨਾਤ ਡਾਕਟਰੀ ਅਮਲੇ ਨਾਲ ਦੁਰਵਿਵਹਾਰ ਵੀ ਕੀਤਾ।

ਰਜਿੰਦਰਾ ਹਸਪਤਾਲ ਪਟਿਆਲਾ ਦੀ ਆਈਸੋਲੇਸ਼ਨ ਵਾਰਡ ਵਿੱਚੋਂ ਭੱਜਣ ਵਾਲੇ ਵਿਰੁੱਧ ਪੁਲਿਸ ਕੇਸ ਦਰਜ-Photo courtsy-Internet
ਰਜਿੰਦਰਾ ਹਸਪਤਾਲ ਪਟਿਆਲਾ ਦੀ ਆਈਸੋਲੇਸ਼ਨ ਵਾਰਡ ਵਿੱਚੋਂ ਭੱਜਣ ਵਾਲੇ ਵਿਰੁੱਧ ਪੁਲਿਸ ਕੇਸ ਦਰਜ Iਸਿੱਧੂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਡਾਕਟਰਾਂ ਨੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਹਤਿਆਤ ਵਜੋਂ ਆਈਸੋਲੇਸ਼ਨ ਵਾਰਡ ਵਿੱਚ ਰਹਿਣ ਦੀ ਸਲਾਹ ਦਿੱਤੀ ਸੀ ਤਾਂ ਕਿ ਜੇਕਰ ਇਸ ਵਿਅਕਤੀ ਵਿੱਚ ਕੋਰੋਨਾਵਾਇਰਸ ਦੇ ਲੱਛਣ ਪੈਦਾ ਹੁੰਦੇ ਹਨ ਤਾਂ ਇਹ ਇਸ ਵਾਇਰਸ ਨੂੰ ਅੱਗੇ ਨਾ ਫੈਲਾ ਸਕੇ। ਪਰੰਤੂ ਮਨਦੀਪ ਸਿੰਘ ਡਾਕਟਰਾਂ ਦੀ ਸਲਾਹ ਦੇ ਵਿਰੁੱਧ ਜਾਂਦਿਆਂ ਆਈਸੋਲੇਸ਼ਨ ਵਾਰਡ ਵਿੱਚੋਂ ਭੱਜ ਗਿਆ, ਜਿਸ ਲਈ ਇਸ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਗਿਆ ਹੈ।