HomeCovid-19-Updateਰਾਜਪੁਰਾ ਦੀ ਕੋਰੋਨਾ ਪਾਜ਼ਿਟਿਵ ਮਹਿਲਾ ਦਾ ਦੇਹਾਂਤ, ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ...

ਰਾਜਪੁਰਾ ਦੀ ਕੋਰੋਨਾ ਪਾਜ਼ਿਟਿਵ ਮਹਿਲਾ ਦਾ ਦੇਹਾਂਤ, ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਭਾਣਜੇ ਨੇ ਦਿਖਾਈ

ਰਾਜਪੁਰਾ ਦੀ ਕੋਰੋਨਾ ਪਾਜ਼ਿਟਿਵ ਮਹਿਲਾ ਦਾ ਦੇਹਾਂਤ, ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਭਾਣਜੇ  ਨੇ ਦਿਖਾਈ

ਰਾਜਪੁਰਾ/ਪਟਿਆਲਾ, 27 ਅਪ੍ਰੈਲ:
ਰਾਜਪੁਰਾ ਦੀ ਕੋਰੋਨਾ ਪਾਜ਼ਿਟਿਵ 62 ਸਾਲਾ ਮਹਿਲਾ ਕਮਲੇਸ਼ ਰਾਣੀ ਪਤਨੀ  ਨਰੈਣ ਦਾਸ ਦਾ ਅੱਜ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਇਸਲਾਮਪੁਰ (ਅਨੰਦ ਨਗਰ) ਦੇ ਸਮਸ਼ਾਨ ਘਾਟ ਵਿਖੇ ਪੂਰੀਆਂ ਧਾਰਮਿਕ ਰਹੁਰੀਤਾਂ ਮੁਤਾਬਕ ਕਰਵਾਇਆ ਗਿਆ।

ਮ੍ਰਿਤਕਾ ਦੇ ਬਾਕੀ ਪਰਿਵਾਰਕ ਮੈਂਬਰ ਕੋਵਿਡ-19 ਪਾਜ਼ਿਟਿਵ ਹੋਣ ਕਰਕੇ ਉਹ ਵੀ ਸਰਕਾਰੀ ਰਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਹਨ, ਜਿਸ ਕਰਕੇ ਮਹਿਲਾ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਭਾਣਜੇ  ਸੁਨੀਲ ਕੁਮਾਰ ਨੇ ਦਿਖਾਈ।

ਰਾਜਪੁਰਾ ਦੀ ਕੋਰੋਨਾ ਪਾਜ਼ਿਟਿਵ ਮਹਿਲਾ ਦਾ ਦੇਹਾਂਤ, ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਭਾਣਜੇ  ਨੇ ਦਿਖਾਈ
ਕਮਲੇਸ਼ ਰਾਣੀ ਦੇ ਸਸਕਾਰ ਮੌਕੇ ਅੰਤਿਮ ਰਸਮਾਂ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੀ ਤਰਫ਼ੋਂ ਪੁੱਜੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇਸ਼ਵਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਰਾਜਪੁਰਾ  ਟੀ ਬੈਨਿਥ ਦੀ ਤਰਫ਼ੋਂ ਤਹਿਸੀਲਦਾਰ ਹਰਸਿਮਰਨ ਸਿੰਘ, ਡੀ.ਐਸ.ਪੀ. ਰਾਜਪੁਰਾ  ਅਕਾਸ਼ਦੀਪ ਸਿੰਘ ਔਲਖ, ਏ.ਪੀ.ਆਰ.ਓ.  ਹਰਦੀਪ ਸਿੰਘ, ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਟਵਾਰੀ  ਗੁਰਮੁੱਖ ਸਿੰਘ, ਪਟਵਾਰੀ ਹਰਪਾਲ ਸਿੰਘ ਸਮੇਤ ਥਾਣਾ ਸਿਟੀ ਰਾਜਪੁਰਾ ਦੇ ਇੰਚਾਰਜ ਐਸ.ਆਈ. ਸ. ਬਲਵਿੰਦਰ ਸਿੰਘ ਅਤੇ ਏ.ਪੀ. ਜੈਨ ਹਸਪਤਾਲ ਦੀ ਮੌਰਚਰੀ ‘ਚ ਸੇਵਾ ਨਿਭਾ ਰਹੇ ਕਰਮਚਾਰੀ  ਕੁਲਵਿੰਦਰ ਸਿੰਘ ਸਮੇਤ ਰਜਿੰਦਰਾ ਹਸਪਤਾਲ ਦੀ ਮੌਰਚਰੀ ਦੇ ਮਾਰਸ਼ਲਾਂ ਭਰਪੂਰ ਸਿੰਘ ਅਤੇ ਬਲਵਿੰਦਰ, ਜੋ ਕਿ ਮ੍ਰਿਤਕ ਦੇਹ ਪਟਿਆਲਾ ਤੋਂ ਲੈਕੇ ਪੁੱਜੇ ਸਨ, ਨੇ ਪੂਰੀਆਂ ਕਰਵਾਈਆਂ। ਇਸ ਦੌਰਾਨ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ  ਨਰਿੰਦਰ ਸ਼ਾਸਤਰੀ, ਐਸ.ਐਮ.ਓ. ਡਾ. ਜਗਪਾਲ ਇੰਦਰ ਸਿੰਘ ਤੇ ਡਾ. ਨਰੇਸ਼ ਬਾਂਸਲ ਵੀ ਮੌਜੂਦ ਸਨ।

LATEST ARTICLES

Most Popular

Google Play Store