ਰਾਣਾ ਕੇ.ਪੀ. ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਕੀਤਾ ਚੋਣ ਪ੍ਰਚਾਰ
ਬਹਾਦਰਜੀਤ ਸਿੰਘ /ਸ੍ਰੀ ਅਨੰਦਪੁਰ ਸਾਹਿਬ ,19 ਜਨਵਰੀ,2022
ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ.ਪੀ. ਸਿੰਘ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ ।
ਇਸ ਮੌਕੇ ‘ਤੇ ਵੱਖ-ਵੱਖ ਵਾਰਡਾਂ ਵਿੱਚ ਵੋਟਰਾਂ ਨਾਲ ਸੰਪਰਕ ਕਰਦੇ ਹੋਏ ਰਾਣਾ ਕੇ.ਪੀ.ਸਿੰਘ ਨੇ ਕਿਹਾ ਕਿ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਦਾ ਵਿਕਾਸ ਹਮੇਸ਼ਾਂ ਹੀ ਕਾਂਗਰਸ ਸਰਕਾਰਾਂ ਨੇ ਕਰਵਾਇਆ ਹੈ। ੳਨ੍ਹਾਂ ਕਿਹਾ ਤਤਕਾਲੀਨ ਮੁੱਖ ਮੰਤਰੀ ਸਵਰਗਵਾਸੀ ਗਿਆਨੀ ਜ਼ੈਲ ਸਿੰਘ ਨੇ ਸਭ ਤੋਂ ਪਹਿਲਾਂ ਇਸ ਨਗਰੀ ਦੇ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ। ਇਸ ਤੋਂ ਬਾਅਦ ਤਤਕਾਲੀਨ ਪ੍ਰਧਾਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੈਡਮ ਅੰਬਿਕਾ ਸੋਨੀ ਦੁਆਰਾ ਭੇਜੀ ਗਈ 105 ਕਰੋੜ ਰੁਪਏ ਦੀ ਗਰਾਂਟ ਨਾਲ ਸ਼ਹਿਰ ਵਿੱਚ ਆਦਰਸ਼ ਸਕੂਲ, ਨਵਾਂ ਬੱਸ ਅੱਡਾ ਅਤੇ ਚਰਨ ਗੰਗਾ ਸਟੇਡੀਅਮ ਆਦਿ ਦਾ ਨਿਰਮਾਣ ਅਤੇ ਸਮੁੱਚੀ ਨਗਰੀ ਵਿੱਚ ਇੰਟਰਲੌਕ ਟਾਇਲਾਂ ਸਮੇਤ ਵੱਡੇ ਵਿਕਾਸ ਕਾਰਜ ਕਰਵਾਏ ਗਏ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਪਿਛਲੇ ਕਾਰਜਕਾਲ ਦੌਰਾਨ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਗਏ। ਸ਼ਹਿਰ ਦੇ ਮੁਹੱਲਿਆਂ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸੀਵਰੇਜ ਪੈ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਅਤਿ ਆਧੁਨਿਕ ਕਮਿਊਨਿਟੀ ਸੈਂਟਰ ਲਈ 5 ਕਰੋੜ ਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਲਈ 4 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਵਿੱਚ ਫਾਇਰ ਬ੍ਰਿਗੇਡ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਲੋਧੀਪੁਰ ਵਿੱਚ ਦਰਿਆ ਸਤਲੁੱਜ ਕਿਨਾਰੇ 4 ਕਰੋੜ ਰੁਪਏ ਦੀ ਲਾਗਤ ਨਾਲ ਬੰਨ ਦੀ ਉਸਾਰੀ ਕਰਵਾਈ ਗਈ ਹੈ। ਇਸ ਮੌਕੇ ’ਤੇ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਕਰੋੜਾਂ ਰੁਪਏ ਖਰਚ ਕੇ ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਕੇਵਲ ਤੇ ਕੇਵਲ ਵਿਕਾਸ ਦੇ ਮੁੱਦੇ ‘ਤੇ ਚੋਣ ਲੜ ਰਹੇ ਹਨ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਪੰਜਾਬ ਵਿੱਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਇਸ ਮੌਕੇ ’ਤੇ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਸਲ , ਇੰਦਰਜੀਤ ਸਿੰਘ ਅਰੋੜਾ,ਮੋਹਨ ਸਿੰਘ ਭਸੀਨ,ਹਕੀਮ ਹਰਮਿੰੰਦਰਪਾਲ ਸਿੰਘ ਮਿਨਹਾਸ, ਪ੍ਰੇਮ ਸਿੰਘ ਸਿੱਧੂ, ਜਸਵਿੰਦਰ ਬਿੱਲਾ,ਮਹੰਤ ਬਚਨ ਦਾਸ,ਜਸਬੀਰ ਕੌਰ ਗਰਚਾ, ਵਿਸ਼ਾਲ ਸ਼ਰਮਾ,ਜਰਨੈਲ ਸਿੰਘ, ਕਮਲਦੀਪ ਸੈਣੀ, ਬਿਕਰਮਜੀਤ ਸਿੰਘ,ਨਰਿੰਦਰ ਸੈਣੀ, ਗੁਰਿੰਦਰ ਸਿੰਘ ਬੰਟੀ ਵਾਲੀਆਂ,ਪ੍ਰਵੇਸ਼ ਮਹਿਤਾ ਆਦਿ ਵੀ ਹਾਜ਼ਰ ਸਨ।