ਰੂਪਨਗਰ ਪ੍ਰੈੱਸ ਕਲੱਬ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ

185

ਰੂਪਨਗਰ ਪ੍ਰੈੱਸ ਕਲੱਬ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ

ਬਹਾਦਰਜੀਤ ਸਿੰਘ /ਰੂਪਨਗਰ, 16 ਅਗਸਤ,2022

ਰੂਪਨਗਰ ਪ੍ਰੈੱਸ ਕਲੱਬ ਵੱਲੋਂ 76ਵਾਂ ਅਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰੈੱਸ ਕਲੱਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਲੱਬ ਦੇ ਪ੍ਰਧਾਨ ਬਹਾਦਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ।ਉਨ੍ਹਾਂ ਕਲੱਬ ਦੇ ਸਮੂਹ ਮੈਂਬਰਾਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਅਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਦ ਕੀਤਾ।

ਰੂਪਨਗਰ ਪ੍ਰੈੱਸ ਕਲੱਬ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ

ਇਸ ਮੌਕੇ ਕਲੱਬ ਦੇ ਸਰਪ੍ਰਸਤ ਗੁਰਚਰਨ ਸਿੰਘ ਬਿੰਦਰਾ,ਜਨਰਲ ਸਕੱਤਰ ਸਤਨਾਮ ਸਿੰਘ ਸੱਤੀ,ਮੁੱਖ ਸਲਾਹਕਾਰ ਸਤੀਸ਼ ਜਗੋਤਾ,ਪ੍ਰੈੱਸ ਸਕੱਤਰ ਜਗਜੀਤ ਸਿੰਘ ਜੱਗੀ,ਖਜ਼ਾਨਚੀ ਸੁਰਜੀਤ ਸਿੰਘ ਗਾਂਧੀ,ਪ੍ਰਬੰਧਕੀ ਸਕੱਤਰ ਕਮਲ ਭਾਰਜ,ਅਵਤਾਰ ਸਿੰਘ ਕੰਬੋਜ,ਸਰਬਜੀਤ ਸਿੰਘ ਕਾਕਾ,ਸੁਮਿਤ ਪਸਰੀਚਾ,ਮਨਪ੍ਰੀਤ ਸਿੰਘ ਚਾਹਲ,ਵਰੁਣ ਲਾਂਬਾ,ਰਾਕੇਸ਼ ਕੁਮਾਰ, ਤਜਿੰਦਰ ਸਿੰਘ ਹਰੀਸ਼ ਕਾਲੜਾ ਆਦਿ ਮੌਜੂਦ ਸਨ।