ਲੈਮਰਿਨ ਟੈਕ ਸਕਿਲਜ ਯੂਨੀਵਰਸਿਟੀ ਪੰਜਾਬ ਵਿਖ਼ੇ ਨਵੇਂ ਸਾਲ ਦੇ ਆਗਮਨ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ

316

ਲੈਮਰਿਨ ਟੈਕ ਸਕਿਲਜ ਯੂਨੀਵਰਸਿਟੀ ਪੰਜਾਬ ਵਿਖ਼ੇ ਨਵੇਂ ਸਾਲ ਦੇ ਆਗਮਨ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ

ਬਹਾਦਰਜੀਤ ਸਿੰਘ/  ਰੂਪਨਗਰ, 9 ਜਨਵਰੀ,2023

ਲੈਮਰਿਨ ਟੈਕ ਸਕਿਲਜ ਯੂਨੀਵਰਸਿਟੀ ਪੰਜਾਬ ਵਿਖ਼ੇ ਨਵੇਂ ਸਾਲ ਦੇ ਆਗਮਨ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਤੇ ਸਰਬਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ |ਇਸ ਮੌਕੇ ਤੇ ਸਮੂਹ ਯੂਨੀਵਰਸਿਟੀ ਵਿਦਿਆਰਥੀਆਂ, ਸਟਾਫ ਮੇਂਬਰ ਅਤੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਦੀ ਚੜ੍ਹਦੀਕਲਾ ਦੇ ਲਈ ਅਰਦਾਸ ਕੀਤੀ ਗਈ |

ਇਸ ਸਮਾਗਮ ਵਿਚ ਭਾਈ ਅਮਨਦੀਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਜੱਥੇ ਨੇ ਮਿੱਠੇ ਅਤੇ ਰਸਭਿਨੇ ਕੀਰਤਨ ਨਾਲ ਮੌਜੂਦ ਸੰਗਤਾਂ ਨੂੰ ਨਿਹਾਲ ਕੀਤਾ |

ਯੂਨੀਵਰਸਿਟੀ ਦੇ ਚਾਂਸਲਰ ਡਾ ਸੰਦੀਪ ਸਿੰਘ ਕੌੜਾ ਨੇ ਪਾਠੀ, ਰਾਗੀ ਸਿੰਘਾਂ ਦਾ ਯੂਨੀਵਰਸਿਟੀ ਦੇ ਇਸ ਸਮਾਗਮ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਇਸ ਮੌਕੇ ਤੇ ਸਮੂਹ ਸੰਗਤਾਂ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ |ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਚਲਾਏ ਮਾਰਗ ਤੇ ਚਲਣ ਦੀ ਪ੍ਰੇਰਨਾ ਦਿਤੀ ਅਤੇ ਗੁਰੂ ਸਾਹਿਬ ਦੇ ਫਲਸਫ਼ੇ ਨੂੰ ਆਪਣੇ ਜੀਵਨ ਵਿਚ ਉਤਾਰਨ ਦੀ ਤਾਕੀਦ ਕੀਤੀ |

ਉਹਨਾਂ ਨੇ ਅੱਗੇ ਕਿਹਾ ਕਿ ਲੈਮਰਿਨ ਟੈਕ ਸਕਿਲਜ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਖੋਜ ਕਰਨ ਅਤੇ ਪੰਜਾਬੀ ਸਾਹਿਤ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਕੇਂਦਰ ਸਥਾਪਿਤ ਕੀਤੇ ਜਾਣਗੇ ਜਿਸ ਨਾਲ ਨਵੀ ਜਾਣਕਾਰੀ ਮਿਲੇਗੀ |

ਲੈਮਰਿਨ ਟੈਕ ਸਕਿਲਜ ਯੂਨੀਵਰਸਿਟੀ ਪੰਜਾਬ ਵਿਖ਼ੇ ਨਵੇਂ ਸਾਲ ਦੇ ਆਗਮਨ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ

ਇਸ ਅਵਸਰ ਤੇ ਵਿਸ਼ੇਸ ਤੌਰ ਤੇ ਪਹੁੰਚੇ ਸੰਤ ਬਾਬਾ ਅਵਤਾਰ ਸਿੰਘ ਜੀ ਮੁੱਖ ਸੰਚਾਲਕ ਗੁਰਦਵਾਰਾ ਟਿੱਬੀ ਸਾਹਿਬ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਦੇ ਜੀਵਨ ਪ੍ਰਕਾਸ ਪਾਇਆ ਅਤੇ ਕਿਹਾ ਕਿ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਦਾ ਅਸੀਂ ਦੇਣ ਨਹੀਂ ਦੇ ਸਕਦੇ | ਐਨ. ਐਸ. ਰਿਆਤ ਪ੍ਰੈਸੀਡੈਂਟ ਰਿਆਤ ਐਜੂਕੇਸ਼ਨਲ ਐਂਡ ਰਿਸਰਚ ਟਰੱਸਟ ਨੇ ਸਾਰਿਆ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿਤੀਆਂ ਅਤੇ ਰਾਗੀ, ਪਾਠੀ ਸਿੰਘਾਂ ਦਾ ਸਮਾਗਮ ਵਿੱਚ ਸਹਿਯੋਗ ਲਈ ਧੰਨਵਾਦ ਕੀਤਾ |

ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਰਾਗੀ, ਪਾਠੀ ਸਿੰਘਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ |ਇਸ ਮੌਕੇ ਤੇ ਪ੍ਰੋ. ਬੀ. ਐਸ. ਸਤਿਆਲ, ਰਜਿਸਟਰਾਰ, ਐਸ. ਐਸ. ਬਾਜਵਾ ਜੋਇੰਟ ਰਜਿਸਟਰਾਰ, ਇੰਜ ਅਮਨਦੀਪ ਸਿੰਘ, ਡਾ ਆਸ਼ੂਤੋਸ਼ ਸ਼ਰਮਾ, ਡਾ ਜਗਦੀਪ ਕੌਰ, ਡਾ ਮੋਨਿਕਾ, ਇੰਜ ਮਨਦੀਪ ਅਟਵਾਲ, ਪ੍ਰੋ. ਨਰਿੰਦਰ ਭੂੰਬਲਾ ਪੀ. ਆਰ. ਓ ਅਤੇ ਯੂਨੀਵਰਸਿਟੀ ਦੇ ਹੋਰ ਸੀਨੀਅਰ ਅਧਿਕਾਰੀ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜਿਰ ਸਨ |ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ |