ਲੋਕ ਸਭਾ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮਨੀਸ਼ ਤਿਵਾੜੀ

181

ਲੋਕ ਸਭਾ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮਨੀਸ਼ ਤਿਵਾੜੀ

ਬਹਾਦਰਜੀਤ ਸਿੰਘ /ਰੂਪਨਗਰ, 23 ਸਤੰਬਰ, 2022

ਸ੍ਰੀ ਆਨੰਦਪੁਰ ਸ਼ਹਿਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਲੋਕ ਸਭਾ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਜਿਨ੍ਹਾਂ ਵਲੋਂ ਵਿਧਾਨ ਸਭਾ ਹਲਕਾ ਰੋਪੜ ਦੇ ਪਿੰਡ ਫੂਲ ​​ਖੁਰਦ ਦੇ ਵਿਕਾਸ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ।  ਜਦਕਿ ਕੋਟ ਬਾਲਾ ਲਈ ਉਨ੍ਹਾਂ ਪਿੰਡ ਦੇ ਲੋਕਾਂ ਨੂੰ 3 ਲੱਖ ਰੁਪਏ ਦੀ ਵਿਕਾਸ ਕਾਰਜਾਂ ਦੀ ਗਰਾਂਟ ਦਾ ਚੈੱਕ ਭੇਟ ਕੀਤਾ।

ਇਨ੍ਹਾਂ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਨ੍ਹਾਂ ਦੀ ਤਰਜੀਹ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ, ਜਿਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਦਾ ਧਿਆਨ ਰੱਖਣ ਕਿ ਗ੍ਰਾਂਟ ਵਿੱਚੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਪ੍ਰਸ਼ਾਸਨ ਕੋਲ ਪੁੱਜ ਜਾਣ, ਤਾਂ ਭਵਿੱਖਚ ਗਰਾਂਟ ਜਾਰੀ ਕਰਨ ਵਿੱਚ ਕੋਈ ਦਿੱਕਤ ਨਾ ਆਵੇ।

ਲੋਕ ਸਭਾ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮਨੀਸ਼ ਤਿਵਾੜੀ

ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਰਪੰਚ ਧਰਮਪਾਲ, ਅਮਰਜੀਤ ਭੁੱਲਰ, ਸੁਖਦੇਵ ਸਿੰਘ, ਜਰਨੈਲ ਸਿੰਘ ਕੁਬੇਰਵਾਲ, ਸਰਪੰਚ ਹਰਭਜਨ ਸਿੰਘ, ਸਰਪੰਚ ਗੁਰਮੇਲ ਸਿੰਘ ਸਰਪੰਚ, ਸਰਪੰਚ ਰਣਬੀਰ ਸਿੰਘ, ਸਰਪੰਚ ਰਣਜੀਤ ਸਿੰਘ, ਸਰਪੰਚ ਤੇਜਾ ਸਿੰਘ, ਗੁਰਮੀਤ ਸਿੰਘ ਸਾਬਕਾ ਸਰਪੰਚ, ਧੰਨਾ ਸਿੰਘ ਬਾਠ, ਤਰਸੇਮ। ਸਿੰਘ, ਰਾਮ ਕਿਸ਼ਨ ਨੰਬਰਦਾਰ ਹਾਜ਼ਰ ਸਨ।