ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਵੱਖ ਵੱਖ ਵਿਭਾਗਾਂ ਅਧੀਨ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

394

ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਵੱਖ ਵੱਖ ਵਿਭਾਗਾਂ ਅਧੀਨ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

ਬਰਨਾਲਾ, 13 ਫਰਵਰੀ
ਪੰੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਆਪਣੇ ਆਪਣੇ ਵਿਭਾਗਾਂ ਅਧੀਨ ਮਿਲੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਰੂਹੀ ਦੁੱਗ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਵਿਭਾਗਾਂ ਨਾਲ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਏਡੀਸੀ (ਜ)  ਰੂਹੀ ਦੁੱਗ ਨੇ ਪੇਂਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ, ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ, ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਤੇ ਹੋਰ ਵਿਭਾਗਾਂ ਦੀਆਂ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਤੱਕ ਪੁੱਜਦਾ ਕਰਨ ਵਾਸਤੇ ਵਿਭਾਗਾਂ ਵੱਲੋਂ ਪ੍ਰਾਪਤ ਕੀਤੇ ਟੀਚਿਆਂ ਦੀ ਸਮਾਂਬੱਧ ਰਿਪੋਰਟ ਮੰਗੀ। ਉਨਾਂ ਕਿਹਾ ਕਿ ਸਾਰੇ ਵਿਭਾਗ ਇਹ ਯਕੀਨੀ ਬਣਾਉਣ ਕਿ ਉਨਾਂ ਦੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਵੱਖ ਵੱਖ ਵਿਭਾਗਾਂ ਅਧੀਨ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਵੱਖ ਵੱਖ ਵਿਭਾਗਾਂ ਅਧੀਨ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ।ਇਸ ਮੀਟਿੰਗ ਵਿੱਚ ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸਰਦੂਲ ਸਿੰਘ ਸਿੱਧੂ, ਸਹਾਇਕ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਗੁਰਪ੍ਰੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।