ਵਿਕਾਸ ਖਾਲੀ ਦਾਅਵਿਆਂ ਨਾਲ ਨਹੀਂ ਹੁੰਦਾ, ਸਗੋਂ ਸਕਾਰਾਤਮਕ ਸੋਚ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਹੁੰਦਾ ਹੈ: ਮਨੀਸ਼ ਤਿਵਾੜੀ

239

ਵਿਕਾਸ ਖਾਲੀ ਦਾਅਵਿਆਂ ਨਾਲ ਨਹੀਂ ਹੁੰਦਾ, ਸਗੋਂ ਸਕਾਰਾਤਮਕ ਸੋਚ ਅਤੇ ਮਜ਼ਬੂਤ ​​ਇੱਛਾ ਸ਼ਕਤੀ ਨਾਲ ਹੁੰਦਾ ਹੈ: ਮਨੀਸ਼ ਤਿਵਾੜੀ

ਬਹਾਦਰਜੀਤ ਸਿੰਘ/  ਰੂਪਨਗਰ, 8 ਜਨਵਰੀ,2023

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਵਿਕਾਸ ਫੋਕੇ ਦਾਅਵਿਆਂ ਨਾਲ ਨਹੀਂ ਹੁੰਦਾ, ਸਗੋਂ ਸਕਾਰਾਤਮਕ ਸੋਚ ਅਤੇ ਮਜ਼ਬੂਤ ​​ਇੱਛਾ ਸ਼ਕਤੀ ਨਾਲ ਹੁੰਦਾ ਹੈ।  ਉਹ ਪਿੰਡ ਲੋਹਾਰੀ ਵਿਖੇ ਆਯੋਜਿਤ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਹਮੇਸ਼ਾ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਰਹੀ ਹੈ, ਜਿਸ ਤਹਿਤ ਉਹ ਹਲਕੇ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਗ੍ਰਾਂਟਾਂ ਜਾਰੀ ਕਰ ਰਹੇ ਹਨ।  ਇਸ ਤੋਂ ਇਲਾਵਾ, ਹਲਕੇ ਨਾਲ ਸਬੰਧਤ ਹੋਰ ਸਮੱਸਿਆਵਾਂ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ।  ਜਿੱਥੇ ਉਨ੍ਹਾਂ ਪਿੰਡ ਵਾਸੀਆਂ ਦੀ ਮੰਗ ’ਤੇ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਵਿਕਾਸ ਖਾਲੀ ਦਾਅਵਿਆਂ ਨਾਲ ਨਹੀਂ ਹੁੰਦਾ, ਸਗੋਂ ਸਕਾਰਾਤਮਕ ਸੋਚ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਹੁੰਦਾ ਹੈ: ਮਨੀਸ਼ ਤਿਵਾੜੀ

ਜਿਥੇ ਹੋਰਨਾਂ ਤੋਂ ਇਲਾਵਾ, ਸਰਪੰਚ ਹਰਦੀਪ ਸਿੰਘ, ਪੰਚ ਰਵਨੀਤ ਸਿੰਘ, ਹਰਮੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਹਰਕੇਸ਼ ਸਿੰਘ ਰਾਣਾ, ਹਰਚੰਦ ਸਿੰਘ, ਗੁਰਮੁੱਖ ਸਿੰਘ, ਇੰਦਰਜੀਤ ਸਿੰਘ, ਹਰਬੰਸ ਸਿੰਘ ਸਾਬਕਾ ਸਰਪੰਚ, ਰਾਜਪਾਲ ਸਿੰਘ, ਹਰਪ੍ਰੀਤ ਪੱਪੂ ਆਦਿ ਹਾਜ਼ਰ ਸਨ |