ਵਿਧਾਇਕ ਚੱਢਾ ਵੱਲੋਂ ਰੂਪਨਗਰ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਸੰਬੰਧੀ ਉੱਚ-ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਬਹਾਦਰਜੀਤ ਸਿੰਘ / ਰੂਪਨਗਰ, 13 ਅਪ੍ਰੈਲ,2023
ਰੂਪਨਗਰ ਦੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਸੰਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਵਿਧਾਇਕ ਚੱਢਾ ਨੇ ਮੀਟਿੰਗ ਦੀ ਅਗਵਾਈ ਕਰਦਿਆਂ ਰੂਪਨਗਰ ਸ਼ਹਿਰ ਦੇ ਗਊਸ਼ਾਲਾ ਰੋਡ, ਵੱਡੀ ਹਵੇਲੀ, ਹਰਗੋਬਿੰਦ ਨਗਰ ਅਤੇ ਮਾਡਲ ਟਾਊਨ ਵਿੱਚ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਅਤੇ ਸਾਰੇ ਸ਼ਹਿਰ ਵਿੱਚ ਸਵੇਰ-ਸ਼ਾਮ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਮੌਸਮ ਨੂੰ ਦੇਖਦੇ ਹੋਏ ਲੋੜ ਪੈਣ ਤੇ ਸਪਲਾਈ ਦੇ ਸਮੇਂ ਨੂੰ ਵੀ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਵੇਂ ਟਿਊਬਵੈੱਲ ਵੀ ਲਗਾਏ ਜਾ ਰਹੇ ਹਨ।
ਇਸ ਮੀਟਿੰਗ ਵਿੱਚ ਰੂਪਨਗਰ ਸ਼ਹਿਰ ਦੇ ਚੱਲ ਰਹੇ ਹੋਰ ਵਿਕਾਸ ਕਾਰਜਾਂ ਨੂੰ ਵੀ ਸਮੇਂ ਅਨੁਸਾਰ ਨੇਪੜੇ ਚਾੜਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਹੱਲ ਕਰਨ ਸਬੰਧੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਹਰਜੋਤ ਕੌਰ, ਐਸ.ਡੀ.ਐਮ. ਰੂਪਨਗਰ ਹਰਬੰਸ ਸਿੰਘ, ਕਾਰਜ ਸਾਧਕ ਅਫਸਰ ਅਮਨਦੀਪ ਸਿੰਘ, ਐਮ ਸੀ ਰਾਜੂ ਸਤਿਆਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਲਾਲਪੁਰਾ, ਐਡਵੋਕੇਟ ਸਤਨਾਮ ਗਿੱਲ, ਸੁਦੀਪ ਵਿਜ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।