Homeਪੰਜਾਬੀ ਖਬਰਾਂਵਿਧਾਨ ਸਭਾ ਚੋਣਾਂ ਤਹਿਤ ਰੂਪਨਗਰ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਦੀ ਵੋਟਾਂ...

ਵਿਧਾਨ ਸਭਾ ਚੋਣਾਂ ਤਹਿਤ ਰੂਪਨਗਰ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧ ਮੁਕੰਮਲ : ਸੋਨਾਲੀ ਗਿਰੀ

ਵਿਧਾਨ ਸਭਾ ਚੋਣਾਂ  ਤਹਿਤ ਰੂਪਨਗਰ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧ ਮੁਕੰਮਲ : ਸੋਨਾਲੀ ਗਿਰੀ

ਬਹਾਦਰਜੀਤ ਸਿੰਘ/ ਰੂਪਨਗਰ , 9 ਮਾਰਚ,2022
ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫਸਰ, ਰੂਪਨਗਰ   ਸੋਨਾਲੀ ਗਿਰੀ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਹਲਕਿਆਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ ਪੂਰਨ ਤੌਰ ’ਤੇ ਮੁਕੰਮਲ ਕਰ ਲਏ ਗਏ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਹਲਕਾ  ਸ੍ਰੀ ਅਨੰਦਪੁਰ ਸਾਹਿਬ , ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਵੋਟਾਂ ਦੀ ਗਿਣਤੀ ਲਈ 14 ਵੱਖ – ਵੱਖ ਪਾਰਟੀਆਂ ਪ੍ਰਤੀ ਹਲਕਾ ਤਾਇਨਾਤ ਕੀਤੀ ਗਈਆਂ ਹਨ ਜਦਕਿ 7 ਪਾਰਟੀਆਂ ਪ੍ਰਤੀ ਹਲਕਾ ਰਿਜ਼ਰਵ ਰੱਖੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਲਈ ਕੁੱਲ 63 ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਵਿਧਾਨ ਸਭਾ ਚੋਣਾਂ  ਤਹਿਤ ਰੂਪਨਗਰ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧ ਮੁਕੰਮਲ : ਸੋਨਾਲੀ ਗਿਰੀ
ਉਨ੍ਹਾਂ ਦੱਸਿਆ ਕਿ ਜਿਨ੍ਹਾਂ 42 ਪਾਰਟੀਆਂ ਨੂੰ ਤਿੰਨੋਂ ਹਲਕਿਆਂ ਦੀ ਚੋਣ ਪ੍ਰਕਿਰਿਆ ਲਈ ਲਗਾਇਆ ਗਿਆ ਹੈ ਉਸ ਪਾਰਟੀ ਵਿੱਚ ਇੱਕ ਟੇਬਲ ਉੱਤੇ ਕਾਊਂਟਿੰਗ ਸੁਪਰਵਾਇਜ਼ਰ , ਕਾਊਂਟਿੰਗ ਅਸਿਸਟੈਂਟ ਅਤੇ ਮਾਈਕਰੋ ਆਬਜ਼ਰਵਰ ਇੱਕ ਟੀਮ ਵਿੱਚ ਹੋਣਗੇ। ਇਸ ਸਾਰੀ ਪ੍ਰਕਿਰਿਆ ਨਿਗਰਾਨੀ ਚੋਣ ਆਬਜ਼ਰਵਰਾਂ ਵਲੋਂ ਕੀਤੀ ਜਾਵੇਗੀ ਅਤੇ ਇਸ ਦੀ ਵੀਡਿਓਗ੍ਰਾਫੀ ਵੀ ਕੀਤੀ ਜਾਵੇਗੀ।

ਸੋਨਾਲੀ ਗਿਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਕਰ ਦਿੱਤੀ ਜਾਵੇਗੀ।

LATEST ARTICLES

Most Popular

Google Play Store