ਵਿਧਾਨ ਸਭਾ ਚੋਣਾਂ ਲਈ ਕਰਮਚਾਰੀ ਤਾਇਨਾਤ ਕਰਨ ਲਈ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ- ਡੀ.ਸੀ ਰੂਪਨਗਰ

147

ਵਿਧਾਨ ਸਭਾ ਚੋਣਾਂ ਲਈ ਕਰਮਚਾਰੀ ਤਾਇਨਾਤ ਕਰਨ ਲਈ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ-ਡੀ.ਸੀ ਰੂਪਨਗਰ

ਬਹਾਦਰਜੀਤ ਸਿੰਘ /ਰੂਪਨਗਰ, 18 ਜਨਵਰੀ,2022

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਰਮਚਾਰੀ ਤਾਇਨਾਤ ਕਰਨ ਲਈ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸੋਨਾਲੀ ਗਿਰੀ,  ਡੀ.ਐੱੱਸ.ਐੱਮ.ਰਾਜੀਵ ਕਪੂਰ, ਡੀ.ਆਈ.ਓ ਰੂਪਨਗਰ  ਯੋਗੇਸ਼ ਕੁਮਾਰ ਅਤੇ ਤਹਿਸੀਲਦਾਰ ਚੋਣ  ਅਮਨਦੀਪ ਸਿੰਘ ਦੀ ਹਾਜ਼ਰ ਸਨ।

ਰੈਂਡਮਾਈਜ਼ੇਸ਼ਨ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਚੋਣਾਂ ਦੌਰਾਨ ਕਈ ਡਿਊਟੀਆਂ ਲਗਾਈਆਂ ਜਾਣਗੀਆਂ।

ਵਿਧਾਨ ਸਭਾ ਚੋਣਾਂ ਲਈ ਕਰਮਚਾਰੀ ਤਾਇਨਾਤ ਕਰਨ ਲਈ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ
ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪੋਲਿੰਗ ਲਈ ਮੁਲਾਜ਼ਮਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੋਲਿੰਗ ਸਟਾਫ ਹੋਰ ਡਿਊਟੀਆਂ ਲਗਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਜਨਵਰੀ,ਨੂੰ ਵਿਧਾਨ ਸਭਾ ਹਲਕਿਆਂ ਅਨੁਸਾਰ ਪਹਿਲੀ ਸਿਖਲਾਈ ਲਈ 3176 ਪੋਲਿੰਗ ਕਰਮਚਾਰੀਆਂ ਨੂੰ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਜਿਵੇਂ ਕਿ ਸ੍ਰੀ ਅਨੰਦਪੁਰ ਸਾਹਿਬ -49 ਲਈ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗਰਲਜ਼ ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ – 50 ਲਈ ਸਰਕਾਰੀ ਕਾਲਜ ਰੂਪਨਗਰ ਅਤੇ 51-ਸ੍ਰੀ ਚਮਕੌਰ ਸਾਹਿਬ ਲਈ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਤਾਇਨਾਤ ਕੀਤਾ ਗਿਆ ਹੈ