ਵਿਸ਼ਵ ਵਾਤਾਵਰਣ ਦਿਵਸ ਮੌਕੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਏ.ਡੀ.ਸੀ. ਧਾਲੀਵਾਲ ਨੇ ਬੂਟੇ ਲਗਾਏ

216

ਵਿਸ਼ਵ ਵਾਤਾਵਰਣ ਦਿਵਸ ਮੌਕੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਏ.ਡੀ.ਸੀ. ਧਾਲੀਵਾਲ ਨੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ 05 ਜੂਨ,2023

ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਦੋ ਲੱਖ ਬੂਟੇ ਲਗਾਏ ਜਾਣਗੇ।

ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਮਿੰਨੀ ਫਾਰੈਸਟ ਦੀ ਸ਼ੁਰੂਆਤ ਕਰਨ ਮੌਕੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿਚ ਪਿੰਡਾਂ ਵਿੱਚ ਮਿੰਨੀ ਫਾਰੈਸਟ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।

ਧਾਲੀਵਾਲ ਨੇ ਦੱਸਿਆ ਕਿ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਿਤੇਨ ਕਪਿਲਾ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ। ਜੋ ਕਿ ਸਕੂਲਾਂ ਕਾਲਜਾਂ ਤੇ ਸਾਂਝੀਆਂ ਥਾਵਾਂ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਦੋ ਲੱਖ ਬੂਟੇ ਲਗਾਉਣ ਦੀ ਮੁਹਿੰਮ ਨੂੰ ਸਫਲ ਬਣਾਉਣ ਲਈ ਕੰਮ ਕਰਨਗੇ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

ਵਿਸ਼ਵ ਵਾਤਾਵਰਣ ਦਿਵਸ ਮੌਕੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਏ.ਡੀ.ਸੀ. ਧਾਲੀਵਾਲ ਨੇ ਬੂਟੇ ਲਗਾਏ

ਇਸ ਮੌਕੇ ਬੀਡੀਪੀਓ ਸਰਹਿੰਦ ਰਮੇਸ਼ ਕੁਮਾਰ,ਏ ਪੀ ਓ ਮਨਪ੍ਰੀਤ ਸਿੰਘ, ਸਰਪੰਚ ਰੁਪਿੰਦਰ ਕੌਰ ਅਤੇ ਜੀ ਆਰ ਐੱਸ ਵਿਜੇ ਕੁਮਾਰ ਨੇ ਵੀ ਬੂਟੇ ਲਗਾਏ।