ਵੇਰਕਾ ਵੱਲੋਂ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੋਜਨ ਰਾਹਤ ਸਮੱਗਰੀ ਭੇਜੀ ;ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵਾਹਨ ਰਵਾਨਾ ਕੀਤੇ
ਪਟਿਆਲਾ 12 ਜੁਲਾਈ,2023
ਪਟਿਆਲਾ ਅਤੇ ਸੰਗਰੂਰ ਜਿਲਿ੍ਹਆ ਦੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਲਈ ਭੋਜਨ ਪੈਕਟਾਂ ਦੇ ਰੂਪ ਵਿੱਚ ਰਾਹਤ ਸਮੱਗਰੀ ਅੱਜ ਮਿਲਕਫੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਰਵਾਨਾ ਕੀਤੀ। ਵੇਰਕਾ ਮਿਲਕ ਪਲਾਂਟ, ਪਟਿਆਲਾ ਵਿਖੇ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਝੰਡੀ ਦੇਣ ਉਪਰੰਤ ਮਾਣਯੋਗ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਹੜ੍ਹ ਦੌਰਾਨ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਯੋਗ ਕਾਰਵਾਈ ਹੇਠ ਮਿਲਕਫੈਡ ਅਤੇ ਮਾਰਕਫੈਡ ਵੱਲੋਂ ਉਨ੍ਹਾਂ ਲੋੜਵੰਦ ਲੋਕਾਂ ਦੀ ਹਰਸੰਭਵ ਮਦਦ ਲਈ ਪੰਜਾਬ ਵਿੱਚ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਿਖੇ ਖਾਣੑਪੀਣ ਦੀ ਰਾਹਤ ਸਮੱਗਰੀ ਤਿਆਰ ਕਰਨ ਅਤੇ ਸਪਲਾਈ ਕਰਨ ਲਈ ਸੈਂਟਰ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਮਿਲਕਫੈਡ ਨੂੰ ਸਰਕਾਰ ਤੋਂ 50 ਹਜਾਰ ਪੈਕਟ ਭੋਜਨ ਪੈਕਟਾਂ ਦੀ ਮੰਗ ਪ੍ਰਾਪਤ ਹੋਈ ਹੈ ਅਤੇ ਇਸ ਸਬੰਧੀ ਪੰਜਾਬ ਭਰ ਵਿਖੇ ਭੋਜਨ ਰਾਹਤ ਸਮੱਗਰੀ ਦੀ ਸਪਲਾਈ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੇ ਵਕਤ ਵਿੱਚ ਘਬਰਾਹਟ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਅਫਵਾਹਾਂ ਤੋਂ ਸੁਚੇਤ ਹੋਣ ਦੀ ਜਰੂਰਤ ਹੈੇ। ਇਸ ਔਖੇ ਵਕਤ ਵਿੱਚ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਸਰਕਾਰ ਵਚਨਬੱਧ ਹੈ ਅਤੇ ਮਿਲਕਫੈਡ ਪੰਜਾਬ ਵੱਲੋਂ ਫੂਡ ਸਪਲਾਈ ਅਤੇ ਮਾਰਕਫੈਡ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਭੋਜਨ ਦੇ ਕੰਮ ਨੂੰ ਸੁਚਾਰੂ ਰੂਪ ਨਾਲ ਚਲਾਇਆ ਜਾ ਰਿਹਾ ਹੈ।
ਇਸ ਮੌਕੇ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਡਾ਼ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਮਿਲਕ ਪਲਾਂਟ ਪਟਿਆਲਾ ਅਤੇ ਸੰਗਰੂਰ ਜਿਲਿ੍ਹਆ ਦੇ ਹੜ੍ਹ ਪ੍ਰਭਾਵਿਤ ਇਲਾਕਿਆ ਲਈ ਸਥਾਨਕ ਸਿਵਲ ਪ੍ਰਸਾਸਨ ਦੇ ਸਹਿਯੋਗ ਨਾਲ ਭੋਜਨ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਵੇਰਕਾ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਪ੍ਰਬੰਧ ਨਿਰਦੇਸਕ ਅਮਿਤ ਢਾਕਾ, ਆਈ਼ਏ਼ਐਸ਼ ਦੀ ਰਹਿਨੁਮਾਈ ਹੇਠ ਸਮੁੱਚੇ ਕਰਮਚਾਰੀ ਅਤੇ ਅਧਿਕਾਰੀ ਦਿਨ ਰਾਤ ਇਸ ਕਾਰਜ ਲਈ ਸਮਰਪਿਤ ਕੀਤੇ ਗਏ ਹਨ।
ਵੇਰਕਾ ਵੱਲੋਂ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੋਜਨ ਰਾਹਤ ਸਮੱਗਰੀ ਭੇਜੀ ;ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵਾਹਨ ਰਵਾਨਾ ਕੀਤੇI ਇਸ ਮੌਕੇ ਤੇ ਵੇਰਕਾ ਮਿਲਕ ਪਲਾਂਟ, ਪਟਿਆਲਾ ਦੇ ਅਫਸਰ ਹਰਭਜਨ ਸਿੰਘੑ ਚੇਅਰਮੈਨ, ਭਜਨ ਸਿੰਘ ਸਿੰਬੜੋੑ ਡਾਇਰੈਕਟਰ, ਡਾ਼ ਸੁਰਜੀਤ ਸਿੰਘ ਭਦੌੜੑ ਜਨਰਲ ਮੈਨੇਜਰ, ਸੰਜੀਵ ਕੁਮਾਰ ਗੋਇਲੑ ਮੈਨੇਜਰ ਪ੍ਰੋਡਕਸਨ, ਡਾ਼ ਅਮਿਤ ਗਰਗੑ ਡਿਪਟੀ ਮੈਨੇਜਰ ਏ਼ ਐਚ, ਸੁਖਚੈਨ ਸਿੰਘੑ ਡਿਪਟੀ ਮੈਨੇਜਰ ਇੰਜੀਨੀਅਰਿੰਗ ਅਤੇ ਰੋਹਿਨ ਕਪੂਰੑ ਅਸਿਸਟੈਂਟ ਮੈਨੇਜਰ ਐਚ਼ ਆਰ ਮੌਜੂਦ ਸਨ।