ਸ਼ਨੀ ਐਤਵਾਰ ਤੇ ਗਜਟਿਡ ਛੁੱਟੀਆਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ- ਜ਼ਿਲਾ ਮੈਜਿਸਟ੍ਰੇਟ ਬਠਿੰਡਾ

124

ਸ਼ਨੀ ਐਤਵਾਰ ਤੇ ਗਜਟਿਡ ਛੁੱਟੀਆਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ- ਜ਼ਿਲਾ ਮੈਜਿਸਟ੍ਰੇਟ  ਬਠਿੰਡਾ

ਬਠਿੰਡਾ, 12 ਜੂਨ ( )

ਕੋਵਿਡ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਜ਼ਿਲਾ ਮੈਜਿਸਟ੍ਰੇਟ  ਬੀ ਸ੍ਰੀ ਨਿਵਾਸਨ ਨੇ ਸ਼ਨੀਵਾਰ ਐਤਵਾਰ ਅਤੇ ਹੋਰ ਗਜਟਿਡ ਛੁੱਟੀਆਂ ਵਾਲੇ ਦਿਨਾਂ ਲਈ ਨਵੀਂਆਂ ਹਦਾਇਤਾਂ ਜਾਰੀਆਂ ਕੀਤੀਆਂ ਹਨ।

ਇਸ ਅਨੁਸਾਰ ਅੰਤਰ ਜ਼ਿਲਾ ਆਵਾਜਾਈ ਉਤੇ ਪਾਬੰਦੀ ਹੋਵੇਗੀ ਸਿਰਫ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਸਿਰਫ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਸੇਵਾਵਾਂ ਨੂੰ ਹਫਤੇ ਦੇ ਸਾਰੇ ਦਿਨ ਖੋਲਣ ਦੀ ਆਗਿਆ ਹੋਵੇਗੀ। ਅਗਲੇ ਹੁਕਮਾਂ ਤੱਕ ਇਹ ਹਦਾਇਤਾਂ ਹਫਤੇ ਦੇ ਅੰਤਲੇ ਦਿਨਾਂ ਅਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਲਈ ਲਾਗੂ ਰਹਿਣਗੀਆਂ।

ਜ਼ਿਲਾ ਮੈਜਿਸਟ੍ਰੇਟ ਨੇ ਨਵੇਂ ਦਿਸ਼ਾ ਨਿਰਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤੱਕ ਖੁੱਲੀਆਂ ਰਹਿਣਗੀਆਂ। ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲੀਆਂ ਰਹਿਣਗੀਆਂ। ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨਿਚਰਵਾਰ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲੀਆਂ ਰਹਿਣਗੀਆਂ।

Punjab govt issues new guidelines for shops; e pass required for marriages-Photo courtesy-Internet
Guidelines

ਅੰਤਰ-ਜ਼ਿਲਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।

ਸ਼ਨੀ ਐਤਵਾਰ ਤੇ ਗਜਟਿਡ ਛੁੱਟੀਆਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ- ਜ਼ਿਲਾ ਮੈਜਿਸਟ੍ਰੇਟ  ਬਠਿੰਡਾIਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ। ਸੋਮਵਾਰ ਤੋਂ ਸੁੱਕਰਵਾਰ ਲਈ ਪਹਿਲਾਂ ਤੋਂ ਜਾਰੀ ਹਦਾਇਤਾਂ ਇੰਨਬਿੰਨ ਲਾਗੂ ਰਹਿਣਗੀਆਂ। ਹਦਾਇਤਾਂ ਦੀ ਉਲੰਘਣਾ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਹੀ ਅਸੀਂ ਕਰੋਨਾ ਤੇ ਫਤਿਹ ਹਾਸਲ ਕਰ ਸਕਾਂਗੇ।