ਸਬ ਰਜਿਸਟਰਾਰ ਦਫ਼ਤਰ ਪਟਿਆਲਾ ਵਿਖੇ ਵੀ ਮਿਸ਼ਨ ਫ਼ਤਿਹ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

218

ਸਬ ਰਜਿਸਟਰਾਰ ਦਫ਼ਤਰ ਪਟਿਆਲਾ ਵਿਖੇ ਵੀ ਮਿਸ਼ਨ ਫ਼ਤਿਹ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਪਟਿਆਲਾ, 24 ਜੂਨ:
ਕੋਰੋਨਾ ਵਾਇਰਸ ਨੂੰ ਹਰਾਉਣ ਲਈ ਆਮ ਲੋਕਾਂ ਨੂੰ ਮਿਸ਼ਨ ਫ਼ਤਿਹ ਨਾਲ ਜੁੜਕੇ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਸਬ ਰਜਿਸਟਰਾਰ ਸੰਜੀਵ ਗੌੜ ਨੇ ਕੀਤਾ।  ਗੌੜ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਕੋਵਿਡ-19 ਦੀ ਮਹਾਂਮਾਰੀ ਖ਼ਿਲਾਫ਼ ਹੱਥ ਧੋਣ, ਮਾਸਕ ਪਾਉਣ ਅਤੇ ਆਪਸੀ ਵਿੱਥ ਰੱਖਣ ਸਮੇਤ ਜਰੂਰੀ ਇਹਤਿਆਤ ਵਰਤਣ ਸਬੰਧੀ ਜਾਗਰੂਕਤਾ ਲਈ ਛਪਵਾਏ ਗਏ ਪੈਂਫਲਟਸ ਵੰਡ ਮੌਕੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਸੰਜੀਵ ਗੌੜ ਨੇ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਮੋਬਾਇਲ ਫੋਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਗਈ ਕੋਵਾ ਪੰਜਾਬ ਐਪ ਡਾਊਨਲੋਡ ਕਰਕੇ ਮਿਸ਼ਨ ਫ਼ਤਿਹ ਨਾਲ ਜੁੜਨਾ ਚਾਹੀਦਾ ਹੈ ਤਾਂ ਹੀ ਅਸੀਂ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਸੂਬੇ ਭਰ ‘ਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸਰਕਾਰ ਦੀ ਮਦਦ ਕਰ ਸਕਦੇ ਹਾਂ। ਇਸ ਦੌਰਾਨ ਸ੍ਰੀ ਗੌੜ ਨੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਜਿੱਥੇ ਖ਼ੁਦ ਰਜਿਸਟਰੀ ਦੇ ਨਾਲ ਪੈਂਫਲਟ ਤਕਸੀਮ ਕੀਤੇ ਉਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਈ।

ਸਬ ਰਜਿਸਟਰਾਰ ਦਫ਼ਤਰ ਪਟਿਆਲਾ ਵਿਖੇ ਵੀ ਮਿਸ਼ਨ ਫ਼ਤਿਹ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਸਬ ਰਜਿਸਟਰਾਰ ਦਫ਼ਤਰ ਪਟਿਆਲਾ ਵਿਖੇ ਵੀ ਮਿਸ਼ਨ ਫ਼ਤਿਹ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ I ਸਬ ਰਜਿਸਟਰਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭਿਆ ਮਿਸ਼ਨ ਫ਼ਤਿਹ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਲਈ ਲੋਕਾਂ ਦੀ ਲੋਕਾਂ ਵੱਲੋਂ ਅਤੇ ਲੋਕਾਂ ਲਈ ਮੁਹਿੰਮ ਹੈ, ਜਿਸ ਨੂੰ ਲੋਕਾਂ ਨੇ ਹੀ ਕਾਮਯਾਬ ਕਰਨਾ ਹੈ। ਇਸ ਲਈ ਲੋਕ ਆਪਸੀ ਵਿੱਥ, ਮਾਸਕ ਪਹਿਨਣ, ਹੱਥ ਧੋਣ ਅਤੇ ਖੁੱਲ੍ਹੇ ਵਿੱਚ ਨਾ ਥੁੱਕਣ ਦੇ ਨਿਯਮਾਂ ਦੀ ਪਾਲਣਾਂ ਕਰਨ।