ਸਰਕਾਰੀ ਕਾਲਜ ਰੂਪਨਗਰ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਗਤੀਵਿਧੀਆਂ ‘ਚ ਪਾਏ ਯੋਗਦਾਨ ਲਈ ਕੀਤਾ ਸਨਮਾਨ

343

ਸਰਕਾਰੀ ਕਾਲਜ ਰੂਪਨਗਰ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਗਤੀਵਿਧੀਆਂ ‘ਚ ਪਾਏ ਯੋਗਦਾਨ ਲਈ ਕੀਤਾ ਸਨਮਾਨ

ਬਹਾਦਰਜੀਤ ਸਿੰਘ /ਰੂਪਨਗਰ, 5 ਅਗਸਤ,2022

ਰੂਪਨਗਰ ਜ਼ਿਲ੍ਹੇ ਦੀ ਸਿਰਮੌਰ ਸੰਸਥਾ ਸਰਕਾਰੀ ਕਾਲਜ ਰੂਪਨਗਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ, ਪ੍ਰੋ. ਅਰਵਿੰਦ ਵੱਲੋਂ ਨਗਦ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਕਾਲਜ ਰੂਪਨਗਰ ਦੇ ਪ੍ਰਿੰਸੀਪਲ  ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਰਕਾਰੀ ਕਾਲਜ ਰੋਪੜ ਨੂੰ ਇਹ ਸਨਮਾਨ ਖੇਤਰੀ ਯੁਵਕ ਮੇਲਾ ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜੋਨ ਵਿੱਚੋਂ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਨ ਲਈ ਦਿੱਤਾ ਗਿਆ।

ਸਰਕਾਰੀ ਕਾਲਜ ਰੂਪਨਗਰ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਗਤੀਵਿਧੀਆਂ 'ਚ ਪਾਏ ਯੋਗਦਾਨ ਲਈ ਕੀਤਾ ਸਨਮਾਨ

ਉਨ੍ਹਾਂ ਵਲੋਂ ਦੱਸਿਆ ਗਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵਲੋਂ ਕਾਲਜਾਂ ਦੇ ਪ੍ਰਿੰਸੀਪਲ, ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਵੱਲੋਂ ਯੁਵਕ ਭਲਾਈ ਵਿਭਾਗ ਨੂੰ ਦਿੱਤੇ ਸਹਿਯੋਗ ਅਤੇ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ। ਇਹ ਸਨਮਾਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਅਤੇ ਡਾ. ਨਿਰਮਲ ਸਿੰਘ ਬਰਾੜ ਨੇ ਕਾਲਜ ਦੀ ਤਰਫੋਂ ਪ੍ਰਾਪਤ ਕੀਤਾ।

ਇਸ ਪ੍ਰੋਗਰਾਮ ਦੌਰਾਨ ਇੰਚਾਰਜ ਯੁਵਕ ਭਲਾਈ ਵਿਭਾਗ ਡਾ. ਗਗਨਦੀਪ ਸਿੰਘ ਥਾਪਾ ਨੇ ਭਵਿੱਖ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਉਲੀਕੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤੇ ਚਾਨਣਾਂ ਪਾਇਆ ਗਿਆ।

ਸਰਕਾਰੀ ਕਾਲਜ ਰੂਪਨਗਰ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਇਸ ਸਨਮਾਨ ਲਈ ਸਭਿਆਚਾਰਕ ਗਤੀਵਿਧੀਆਂ ਦੇ ਕੋਆਰਡੀਨੇਟਰ ਪ੍ਰੋ. ਜਤਿੰਦਰ ਸਿੰਘ ਗਿੱਲ , ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।