HomeEducationਸਰਕਾਰੀ ਕਾਲਜ ਰੂਪਨਗਰ ਵਿਖੇ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸ਼ੁਰੂ

ਸਰਕਾਰੀ ਕਾਲਜ ਰੂਪਨਗਰ ਵਿਖੇ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸ਼ੁਰੂ

ਸਰਕਾਰੀ ਕਾਲਜ ਰੂਪਨਗਰ ਵਿਖੇ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸ਼ੁਰੂ

ਬਹਾਦਰਜੀਤ ਸਿੰਘ /  ਰੂਪਨਗਰ, 9 ਮਾਰਚ,2023

ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਗ੍ਰਾਂਟ ਤਹਿਤ ਸਰਕਾਰੀ ਕਾਲਜ ਰੂਪਨਗਰ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਰੀਅਰ ਕਾਉਂਸਲਿੰਗ ਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ, ਮੈਂਬਰ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਡਾ. ਦਲਵਿੰਦਰ ਸਿੰਘ, ਪ੍ਰੋ. ਸ਼ਮਿੰਦਰ ਕੌਰ, ਡਾ. ਅਨੂੰ ਸ਼ਰਮਾ, ਪ੍ਰੋ. ਡਿੰਪਲ ਧੀਰ, ਡਾ. ਹਰਪ੍ਰੀਤ ਕੌਰ, ਪ੍ਰੋ. ਕੁਲਦੀਪ ਕੌਰ, ਡਾ. ਨੀਰੂ ਚੋਪੜਾ, ਪ੍ਰੋ. ਰੀਨਾ ਰਾਣੀ, ਪ੍ਰੋ. ਪੂਜਾ ਵਰਮਾ, ਪ੍ਰੋ. ਰਣਦੀਪ ਸਿੰਘ ਅਤੇ ਪ੍ਰੋ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਲਗਾਈ ਜਾ ਰਹੀ ਹੈ। ਜਿਸ ਦਾ ਉਦੇਸ਼ ਹੁਨਰ ਸੁਧਾਰ ਅਤੇ ਵਿਦਿਆਰਥੀ ਵਿਕਾਸ ਕਰਨਾ ਹੈ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਰਕਸ਼ਾਪ ਦੀ ਰਸਮੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈ ਵਿੱਤੀ ਗ੍ਰਾਂਟ ਨਾਲ ਵਿਦਿਆਰਥੀਆਂ ਲਈ ਕਿੱਤੇ ਨਾਲ ਸਬੰਧਤ ਸੈਮੀਨਾਰ, ਉਦਯੋਗਿਕ ਇਕਾਈਆਂ ਦੇ ਦੌਰੇ ਅਤੇ ਵਿਦਿਆਰਥੀਆਂ ਦੀ ਸਖ਼ਸ਼ੀਅਤ ਉਸਾਰੀ ਲਈ ਪੈਨਲ ਚਰਚਾ ਕਰਵਾਈ ਜਾਵੇਗੀ। ਕੈਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ 450 ਵਿਦਿਆਰਥੀ ਭਾਗ ਲੈ ਰਹੇ ਹਨ ਅਤੇ ਉਹਨਾਂ ਨੂੰ ਰਜਿਸਟਰੇਸ਼ਨ ਕਿੱਟ (ਡਾਇਰੀ, ਪੈੱਨ, ਆਈ.ਕਾਰਡ, ਜੂਟ ਬੈਗ) ਦਿੱਤੀ ਗਈ ਹੈ। ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਰਕਸ਼ਾਪ ਦੇ ਆਖਰੀ ਦਿਨ ਸਰਟੀਫਿਕੇਟ ਤਕਸੀਮ ਕੀਤੇ ਜਾਣਗੇ।

ਵਰਕਸ਼ਾਪ ਦੇ ਪਹਿਲੇ ਦਿਨ ਦੇ ਸੈਸ਼ਨ ਵਿੱਚ ਮੁੱਖ ਵਕਤਾ ਡਾ. ਸੁਪ੍ਰੀਤ ਕੌਰ, ਕਿੱਤਾ ਕਾਉਂਸਲਰ, ਜਿਲ੍ਹਾ ਰੁਜਗਾਰ ਅਤੇ ਕਾਰੋਬਾਰ ਬਿਉਰੋ, ਰੂਪਨਗਰ ਨੇ ਵਿਦਿਆਰਥੀਆਂ ਨੂੰ ‘ਬਾਇਓ-ਡਾਟਾ ਅਤੇ ਇੰਟਰਵਿਊ ਦੀ ਤਿਆਰੀ’ ਵਿਸ਼ੇ ਤੇ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਵਿਦਿਆਰਥੀ ਆਪਣਾ ਬਾਇਓ-ਡਾਟਾ ਇਸ ਤਰ੍ਹਾਂ ਤਿਆਰ ਕਰਨ ਜਿਸ ਵਿੱਚ ਉਹਨਾਂ ਦੀ ਸਵੈ ਪੜਚੋਲ ਬਾਰੇ ਜਾਣਕਾਰੀ ਝਲਕਦੀ ਹੋਵੇ ਅਤੇ ਇੰਟਰਵਿਊ ਲਈ ਸਵੈ ਵਿਸ਼ਵਾਸ, ਡਰੈਸ ਕੋਡ ਅਤੇ ਆਪਣੀ ਮੁਹਾਰਤ ਤੇ ਪੂਰੀ ਪਕੜ ਹੋਵੇ ਤਾਂ ਕਿ ਉਸਦੀ ਸਖ਼ਸੀਅਤ ਦਾ ਪ੍ਰਭਾਵ ਦੁਸਰਿਆਂ ਤੇ ਪੈਂਦਾ ਹੋਵੇ।

ਸਰਕਾਰੀ ਕਾਲਜ ਰੂਪਨਗਰ ਵਿਖੇ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸ਼ੁਰੂ

ਦੂਜੇ ਸੈਸ਼ਨ ਦੇ ਵਕਤਾ ਦੀਪਿਕਾ ਲੋਹਾਨ, ਕਾਉਂਸਲਰ ਸਾਈਕਾਲੋਜਿਸਟ ਨੇ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਤੋਂ ਬਾਅਦ ਪੈਰਾ ਮਿਲਟਰੀ ਫੋਰਸਸ, ਪੁਲਿਸ, ਸਿਵਲ ਪ੍ਰਸਾਸ਼ਨ ਅਤੇ ਹੋਰ ਮਹੱਤਵਪੂਰਨ ਵਿਭਾਗਾਂ ਵਿੱਚ ਮੌਕਿਆਂ ਬਾਰੇ ਵਿਸਥਾਰ ਪੁਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਵਿਦਿਆਰਥੀ ਸਿਮਰਨਜੀਤ ਕੌਰ, ਵਿਜੈ ਕੁਮਾਰ, ਸ਼ਿਵਾਨੀ ਯਾਦਵ ਅਤੇ ਕ੍ਰਿਤੀਕਾ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੁੱਖ ਵਕਤਾ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਸਨਾਂ ਦੇ ਜਾਣਕਾਰੀ ਸਹਿਤ ਉੱਤਰ ਦਿੱਤੇ। ਇਸ ਵਰਕਸ਼ਾਪ ਵਿੱਚ ਵਿਦਿਆਰਥੀ ਪਾਰਸ਼ਵ ਜੈਨ, ਸਿਮਰਨਜੀਤ ਸਿੰਘ, ਵੈਸ਼ਾਲੀ, ਹਿਮਾਨੀ, ਆਦਿਤਯਾ ਜੈਨ ਅਤੇ ਰੀਤਿਕਾ ਨੇ ਅਹਿਮ ਸਹਿਯੋਗ ਦਿੱਤਾ। ਮੰਚ ਸੰਚਾਲਨ ਡਾ. ਜਤਿੰਦਰ ਕੁਮਾਰ ਨੇ ਕੀਤਾ।

 

LATEST ARTICLES

Most Popular

Google Play Store