ਸਰਕਾਰੀ ਕਾਲਜ ਰੂਪਨਗਰ ਵਿਖੇ ਬਿਰਸਾ ਮੁੰਡਾ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਜਨਜਾਤੀ ਗੌਰਵ ਦਿਵਸ ਮੌਕੇ ਸੈਮੀਨਾਰ

164

ਸਰਕਾਰੀ ਕਾਲਜ ਰੂਪਨਗਰ ਵਿਖੇ ਬਿਰਸਾ ਮੁੰਡਾ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਜਨਜਾਤੀ ਗੌਰਵ ਦਿਵਸ ਮੌਕੇ ਸੈਮੀਨਾਰ

ਬਹਾਦਰਜੀਤ ਸਿੰਘਰੂਪਨਗਰ, 22 ਨਵੰਬਰ,2022

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ‘ਬਿਰਸਾ ਮੁੰਡਾ’ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਜਨਜਾਤੀ ਗੌਰਵ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਜ਼ਾਦੀ ਵਿੱਚ ਵੱਖ–ਵੱਖ ਰਾਜਾਂ ਦੇ ਲੋਕ ਨਾਇਕਾ ਵੱਲੋਂ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਹਨਾਂ ਨੇ ਇਤਿਹਾਸ ਵਿਭਾਗ ਵੱਲੋਂ ਜਨਜਾਤੀ ਗੌਰਵ ਦਿਵਸ ਮੌਕੇ ਕੀਤੇ ਸੈਮੀਨਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਸਰਕਾਰੀ ਕਾਲਜ ਰੂਪਨਗਰ ਵਿਖੇ ਬਿਰਸਾ ਮੁੰਡਾ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਜਨਜਾਤੀ ਗੌਰਵ ਦਿਵਸ ਮੌਕੇ ਸੈਮੀਨਾਰ

ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਬਿਰਸਾ ਮੁੰਡਾ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਅੰਗਰੇਜਾਂ ਵਿਰੁੱਧ ਚਲਾਈ ਮੁਹਿੰਮ ਤੇ ਚਰਚਾ ਕਰਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ, ਅੰਗਰੇਜਾਂ ਦੀਆਂ ਨੀਤੀਆਂ ਵਿਰੁੱਧ ਕੀਤੇ ਸੰਘਰਸ਼, ਕਬੀਲਿਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੁਆਰਾ ਕੀਤੇ ਗਏ ਸ਼ੰਘਰਸ਼ ਅਤੇ ਆਮ ਲੋਕਾਂ ਲਈ ਕੀਤੇ ਕਾਰਜਾਂ ਲਈ ਭਗਵਾਨ ਦਾ ਦਰਜਾ ਦਿੱਤਾ ਗਿਆ ਹੈ। ਡਾ. ਨਿਰਮਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਅਜਿਹੇ ਲੋਕ ਨਾਇਕਾਂ ਦੇ ਜੀਵਨ ਤੋਂ ਸੇਧ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਹਿੱਸਾ ਪਾਉਣ ਲਈ ਪ੍ਰੇਰਤ ਕੀਤਾ।

ਇਸ ਮੌਕੇ ਪ੍ਰੋ. ਚੰਦਰ ਗੁਪਤ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦਿਆਰਥਣ ਕੋਮਲਪ੍ਰੀਤ ਕੌਰ, ਨੇਹਾ ਦੇਵੀ ਅਤੇ ਰਾਮ ਨੇ ਬਿਰਸਾ ਮੁੰਡਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਹਨ।

ਇਸ ਸੈਮੀਨਾਰ ਵਿਚ ਉਚੇਚੇ ਤੌਰ ਤੇ ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਡਾ. ਜਤਿੰਦਰ ਕੁਮਾਰ, ਪ੍ਰੋ. ਉਪਦੇਸ਼ਦੀਪ ਕੌਰ, ਡਾ. ਅਨੁ ਸ਼ਰਮਾਂ, ਪ੍ਰੋ. ਰਵਨੀਤ ਕੌਰ ਤੋਂ ਇਲਾਵਾ ਵੱਖ–ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਹਾਜ਼ਰ ਸਨ।