HomeEducationਸਰਕਾਰੀ ਕਾਲਜ ਰੂਪਨਗਰ ਵਿਖੇ ਯੁਵਾ ਸਪਤਾਹ ਤਹਿਤ ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ...

ਸਰਕਾਰੀ ਕਾਲਜ ਰੂਪਨਗਰ ਵਿਖੇ ਯੁਵਾ ਸਪਤਾਹ ਤਹਿਤ ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ

ਸਰਕਾਰੀ ਕਾਲਜ ਰੂਪਨਗਰ ਵਿਖੇ ਯੁਵਾ ਸਪਤਾਹ ਤਹਿਤ ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ

ਬਹਾਦਰਜੀਤ ਸਿੰਘ / ਰੂਪਨਗਰ, 31 ਜਨਵਰੀ,2023

ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਸਹਿਯੋਗ ਨਾਲ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਯੁਵਾ ਸਪਤਾਹ ਤਹਿਤ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਵਲੋਂ ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਗਈ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਡਿਪਟੀ ਕਮਿਸ਼ਨਰ, ਰੂਪਨਗਰ, ਡਾ. ਪ੍ਰੀਤੀ ਯਾਦਵ ਨੇ ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਮਹਾਰਾਜਾ ਰਣਜੀਤ ਸਿੰਘ ਬਾਗ ਤੋਂ ਰਵਾਨਾ ਕੀਤਾ। ਵਿਸ਼ਾਲ ਰੈਲੀ ਵਿੱਚ ਰੂਪਨਗਰ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਏਡਜ਼ ਅਤੇ ਨਸ਼ਿਆਂ ਸਬੰਧੀ ਜਾਗਰੂਕਤਾ ਨਾਅਰੇ ਲਗਾ ਕੇ ਆਮ ਲੋਕਾਂ ਨੂੰ ਇਹਨਾਂ ਬੁਰਾਈਆਂ ਤੋਂ ਬਚਣ ਲਈ ਜਾਗਰੂਕ ਕੀਤਾ ਅਤੇ ਰੈਲੀ ਸਰਕਾਰੀ ਕਾਲਜ ਰੋਪੜ ਵਿਖੇ ਸਮਾਪਤ ਹੋਈ।

ਸਰਕਾਰੀ ਕਾਲਜ ਰੂਪਨਗਰ ਵਿਖੇ ਯੁਵਾ ਸਪਤਾਹ ਤਹਿਤ ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ

ਪ੍ਰੋਗਰਾਮ ਦੇ ਕਨਵੀਨਰ ਡਾ. ਅਨੁ ਸ਼ਰਮਾ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਯੁਵਕ ਸੇਵਾਵਾਂ ਵਿਭਾਗ ਰੂਪਨਗਰ, ਰੈੱਡ ਰਿਬਨ ਕਲੱਬ, ਐਨ.ਐਸ.ਐਸ., ਐਨ.ਸੀ.ਸੀ. ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਾਲਜ ਦੇ ਪ੍ਰੋਫੈਸਰ ਡਾ. ਦਲਵਿੰਦਰ ਸਿੰਘ, ਪ੍ਰੋ. ਦੀਪੇਂਦਰ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਕਰਮਚਾਰੀ ਜਗਜੀਤ ਸਿੰਘ ਰੰਧਾਵਾ, ਸਮਾਜ ਸੇਵੀ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਰੈੱਡ ਰਿਬਨ ਕਲੱਬ ਦੇ ਮੈਂਬਰ, ਐਨ.ਐਸ.ਐਸ. ਅਤੇ ਐਨ.ਸੀ.ਸੀ. ਕੈਡਿਟਸ ਨੇ ਖੂਨਦਾਨ ਕੀਤਾ। ਬਲੱਡ ਸੈਂਟਰ, ਸਿਵਲ ਹਸਪਤਾਲ ਰੂਪਨਗਰ ਦੇ ਡਾ. ਭਵਲੀਨ ਕੌਰ ਅਤੇ ਟੀਮ, ਲਾਈਫਲਾਈਨ ਬਲੱਡ ਡੋਨਰ ਸੁਸਾਇਟੀ ਰੋਪੜ ਦੇ ਪ੍ਰਧਾਨ ਕਵਲਜੀਤ ਸਿੰਘ ਨੇ ਖੂਨਦਾਨ ਕੈਂਪ ਦੇ ਆਯੋਜਨ ਲਈ ਅਹਿਮ ਯੋਗਦਾਨ ਦਿੱਤਾ।

ਯੁਵਾ ਸਪਤਾਹ ਦੇ ਦੋ ਰੋਜ਼ਾ ਪ੍ਰੋਗਰਾਮ ਦੇ ਸੰਚਾਲਨ ਵਿੱਚ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਪ੍ਰੋ. ਹਰਜੀਤ ਸਿੰਘ ਤੋਂ ਇਲਾਵਾ ਕੌਮੀ ਸੇਵਾ ਯੋਜਨਾਂ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਅਰਵਿੰਦਰ ਕੌਰ, ਡਾ.ਜਤਿੰਦਰ ਕੁਮਾਰ, ਐਨ.ਸੀ.ਸੀ. ਇੰਚਾਰਜ ਪ੍ਰੋ. ਰਵਨੀਤ ਕੌਰ, ਰੈੱਡ ਰਿਬਨ ਕਲੱਬ ਦੇ ਮੈਂਬਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਸਹਿਯੋਗ ਦਿੱਤਾ।

 

LATEST ARTICLES

Most Popular

Google Play Store