ਸਰਕਾਰੀ ਹਸਪਤਾਲ ਘੁੱਦਾ ਵਿਖੇ ਮਿਸ਼ਨ ਫਤਿਹ ਤਹਿਤ ਕੋਰੋਨਾ ਟੈਸਟਾਂ ਪ੍ਰਤੀ ਕੀਤਾ ਜਾਗਰੂਕ

144

ਸਰਕਾਰੀ ਹਸਪਤਾਲ ਘੁੱਦਾ ਵਿਖੇ ਮਿਸ਼ਨ ਫਤਿਹ ਤਹਿਤ ਕੋਰੋਨਾ ਟੈਸਟਾਂ ਪ੍ਰਤੀ ਕੀਤਾ ਜਾਗਰੂਕ

ਘੁੱਦਾ-( ਬਠਿੰਡਾ)/ 25 ਸਤੰਬਰ

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾਕਟਰ ਅਮਰੀਕ ਸਿੰਘ ਸੰਧੂ ਦੀ ਅਗਵਾਈ ਅਤੇ ਸਰਕਾਰੀ ਹਸਪਤਾਲ, ਘੁੱਦਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਦੀਪ ਕੌਰ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘੁੱਦਾ ਵਿਖੇ ਸਥਿਤ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਕੈਂਪਸ ਵਿੱਚ ਕੰਮ ਕਰ ਰਹੇ ਵਰਕਰਾਂ ਨੂੰ  ਕੋਵਿਡ 19 ਮਹਾਂਮਾਰੀ ਦੇ ਲਛੱਣਾਂ ਅਤੇ ਇਸ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਾੱਕ ਐਜੂਕੇਟਰ ਸ਼ਿਵਾਨੀ ਨੇ ਮੋਜੁਦ ਵਰਕਰਾਂ ਨੂੰ ਮਿਸ਼ਨ ਫਤਿਹ ਤਹਿਤ ਕੋਵਿਡ 19 ਜਾਗਰੂਕਤਾ ਸੰਬੰਧੀ ਪੈਂਫਲਿਟ ਵੰਡੇ ਅਤੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਰੋਨਾ ਸੰਬੰਧੀ ਕੋਈ ਵੀ ਲਛੱਣ ਜਿਵੇਂ ਕਿ ਖੰਘ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਹੋਵੇ ਤਾਂ ਉਸ ਨੂੰ ਬੇਝਿਜਕ ਹੋ ਕੇ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।

ਹੁਣ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਵਿਅਕਤੀ ਪੋਜ਼ੀਟਿਵ ਪਾਇਆ ਜਾਂਦਾ ਹੈ ਤਾਂ ਡਾਕਟਰ ਦੀ ਸਲਾਹ ਨਾਲ ਉਸ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾ ਸਕਦਾ ਹੈ। ਇਸ ਲਈ ਟੈਸਟ ਤੋਂ ਡਰਨ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਬਲਕਿ ਸਹੀ ਸਮੇਂ ਤੇ ਟੈਸਟਿੰਗ ਅਤੇ ਇਲਾਜ ਨਾਲ ਮਰੀਜ  ਮੁੜ ਸਿਹਤਯਾਬ ਹੋ ਜਾਂਦਾ ਹੈ।