ਸਰਬਤ ਦਾ ਭਲਾ ਚੈਰੀਟੇਬਲ ਟਰਸਟ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਚੈੱਕ ਭੇਂਟ
ਪਟਿਆਲਾ, 13 ਮਾਰਚ
ਸਰਬਤ ਦਾ ਭਲਾ ਚੈਰੀਟੇਬਲ ਟਰਸਟ ਵਲੋਂ ਹਰ ਸਾਲ ਦੀ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਸੰਨੀ ਓਬਰਾਇ ਸਕੌਲਰਸਿ਼ਪ ਦਾ ਚੈੱਕ ਭੇਂਟ ਕੀਤਾ ਗਿਆ। ਇਕ ਲੱਖ ਦੋ ਹਜਾਰ ਸੱਤ ਸੌ ਸਤੱਨਵੇਂ ਰੁਪਏ ਰਾਸ਼ੀ ਦਾ ਇਹ ਚੈੱਕ ਇੰਦਰਜੀਤ ਕੌਰ ਗਿੱਲ ਵਲੋਂ ਵਾਈਸ ਚਾਂਸਲਰ ਡਾ.ਬੀ.ਐਸ ਘੁੰਮਣ ਨੂੰ ਸੌਂਪਿਆ ਗਿਆ। ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਨੇ ਟਰਸਟ ਦੇ ਮੈਨੇਜਿੰਗ ਟਰਸਟੀ ਡਾ. ਐਸ.ਪੀ ਸਿੰਘ ੳਬਰਾਏ ਦਾ ਵਿਸ਼ੇਸ਼ ਰੂਪ ਵਿਚ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਦਦ ਲਈ ਟਰਸਟ ਵਲੋਂ ਚਲਾਈ ਜਾ ਰਹੀਆਂ ਸਕੀਮਾਂ ਲੋੜਵੰਦਾਂ ਲਈ ਲਾਭਦਾਇਕ ਸਿੱਧ ਹੋ ਰਹੀਆਂ ਹਨ।
ਇਸ ਲਈ ਇਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਲੋੜੀਂਦੀ ਹੈ।। ਇਸ ਸਕੀਮ ਦੇ ਨੋਡਲ ਅਫਸਰ ਡਾ. ਪ੍ਰਭਲੀਨ ਸਿੰਘ ਨੇ ਕਿਹਾ ਕਿ ਇਸ ਸਕਾਲਰਸ਼ਿਪ ਦੀ ਮਦਦ ਨਾਲ ਗਰੀਬ ਬੱਚੇ ਆਪਣੀ ਪੜਾਈ ਪੂਰੀ ਕਰਕੇ ਆਪਣੇ ਪੈਰ੍ਹਾਂ ਤੇ ਖੜੇ ਹੋ ਰਹੇ ਹਨ ਅਤੇ ਇਸ ਸਕੀਮ ਦਾ ਮੁੱਖ ਮਕਸਦ ਕਿਸੇ ਵੀ ਵਿਦਿਆਰਥੀ ਨੂੰ ਪੜਾਈ ਤੋਂ ਵਾਂਝਾ ਨਾ ਰਹਿਣ ਦਾ ਹੈ।