ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ ਮੁਲਤਵੀ

273

ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ ਮੁਲਤਵੀ

ਪਤਿਆਲਾ 11 ਮਾਰਚ

ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਮਹੀਨੇ ਲਗਾਏ ਜਾਣ ਵਾਲੇ ਮੈਡੀਕਲ ਅਤੇ ਅੱਖਾਂ ਦੇ ਚੈਕਅੱਪ ਤੇ ਅਪ੍ਰੇਸ਼ਨ ਕੈਂਪਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਾਰਚ ਮਹੀਨੇ ਲੱਗਭੱਗ ਦੋ ਦਰਜਨ ਦੇ ਕਰੀਬ ਮੈਡੀਕਲ ਕੈਂਪ ਅਤੇ ਅੱਖਾਂ ਦੇ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਏ ਜਾਣੇ ਸਨ ।

ਟਰੱਸਟ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀ ਗਈ ਸਲਾਹ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪੰਜਾਬ ਹਰਿਆਣਾ ਅਤੇ ਹਿਮਾਚਲ ਦੇ ਲਾਏ ਜਾਣ ਵਾਲੇ ਕੈਂਪ ਮੁਲਤਵੀ ਕਰ ਦਿੱਤੇ ਹਨ ।

ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ ਮੁਲਤਵੀ-Photo courtesy-Internet

ਦੱਸ ਦੇਈਏ ਕਿ  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 500 ਸੌ ਦੇ ਕਰੀਬ ਮੈਡੀਕਲ ਅਤੇ ਅੱਖਾਂ ਦੇ ਆਪ੍ਰੇਸ਼ਨ ਕੈਂਪ ਲਾ ਚੁੱਕੇ ਹਨ ।

ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕੈਟਰੈਕਟ ਦੇ ਅਪਰੇਸ਼ਨ ਕਰਕੇ ਮੁਫਤ ਲੈਂਜ ਪਾਏ ਗਏ ਹਨ ਅਤੇ ਮੁਫ਼ਤ ਦਵਾਈਆਂ, ਐਨਿਕਾਂ ਆਦਿ ਵੀ ਮੁਫ਼ਤ ਵੰਡੀਆਂ ਗਈਆਂ ਹਨ ।

March, 11,2020