ਸਰਹਿੰਦ-ਪਟਿਆਲਾ ਸੜਕ ਤੇ ਪ੍ਰੀਮਿਕਸ ਪਾਉਣ ਅਤੇ ਵਿਸ਼ੇਸ਼ ਮੁਰੰਮਤ ਦਾ ਕੰਮ ਸ਼ੁਰੂ

328

ਸਰਹਿੰਦ-ਪਟਿਆਲਾ ਸੜਕ ਤੇ ਪ੍ਰੀਮਿਕਸ ਪਾਉਣ ਅਤੇ ਵਿਸ਼ੇਸ਼ ਮੁਰੰਮਤ ਦਾ ਕੰਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 25 ਮਈ

ਪੰਜਾਬ ਸਰਕਾਰ ਜਿੱਥੇ ਕੋਰੋਨਾ ਖ਼ਿਲਾਫ਼ ਜੰਗ ਲੜ ਰਹੀ ਹੈ ਉਥੇ ਵਿਕਾਸ ਦੇ ਕਾਰਜ ਵੀ ਨਾਲੋ ਨਾਲ ਜਾਰੀ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ 21 ਕਿਲੋਮੀਟਰ ਸਰਹਿੰਦ-ਪਟਿਆਲਾ ਸੜਕ ਦੀ ਕੀਤੀ ਜਾ ਰਹੀ ਵਿਸ਼ੇਸ਼ ਮੁਰੰਮਤ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਨਾਗਰਾ ਨੇ ਕਿਹਾ ਕਿ ਇਸ ਸੜਕ ਦੀ ਵਿਸ਼ੇ਼ਸ਼ ਮੁਰੰਮਤ ਨਾਲ ਲੋਕਾਂ ਤੋਂ ਆਵਾਜਾਈ ਸਬੰਧੀ ਦਿੱਕਤਾਂ ਤੋਂ ਨਿਜਾਤ ਮਿਲੇਗੀ।ਉਨ੍ਹਾਂ ਕਿਹਾ ਕਿ ਵੱਖ ਵੱਖ ਜ਼ਿਲ੍ਹਿਆਂ ਦੇ ਲੋਕਾਂ ਵੱਲੋਂ ਰਾਜਧਾਨੀ ਚੰਡੀਗੜ੍ਹ ਜਾਣ ਲਈ ਇਸ ਸੜਕ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹੁਣ ਉਹ ਆਪਣੀ ਮੰਜ਼ਿਲ ‘ਤੇ ਜਲਦ ਪਹੁੰਚ ਸਕਿਆ ਕਰਨਗੇ।

ਸਰਹਿੰਦ-ਪਟਿਆਲਾ ਸੜਕ ਤੇ ਪ੍ਰੀਮਿਕਸ ਪਾਉਣ ਅਤੇ ਵਿਸ਼ੇਸ਼ ਮੁਰੰਮਤ ਦਾ ਕੰਮ ਸ਼ੁਰੂ

ਹਲਕਾ ਵਿਧਾਇਕ ਨੇ ਕਿਹਾ ਕਿ ਇਸ ਸੜਕ ਦੀ ਵਿਸ਼ੇਸ਼ ਮੁਰੰਮਤ ਦੌਰਾਨ ਸਮਾਜਕ ਵਿੱਥ ਤੇ ਮਾਸਕ ਪਾਉਣ ਸਮੇਤ ਕੋਰੋਨਾ ਤੋਂ ਬਚਾਅ ਸਬੰਧੀ ਵੱਖ ਵੱਖ ਸਾਵਧਾਨੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਾਲ ਨਾਲ ਹੋਰਨਾਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੇ ਨਾਲ ਨਾਲ ਵੱਖ ਵੱਖ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਨੇ ਲੌਕਡਾਊਨ ਦੌਰਾਨ ਸੜਕਾਂ ਸਬੰਧੀ ਕੰਮ ਨੂੰ ਸੁਚੱਜੇ ਢੰਗ ਨਾਲ ਜਾਰੀ ਰੱਖਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਐਸ.ਡੀ.ਓ. ਸੁਰੇਸ਼ ਕੁਮਾਰ, ਜੇ.ਈ. ਤੇਜਪਾਲ ਸਿੰਘ ਤੇ ਹਰਵਿੰਦਰ ਸਿੰਘ ਹਾਜ਼ਰ ਸਨ।